ਬਰਨਾਲਾ, 31 ਜਨਵਰੀ (ਅਸ਼ੋਕ ਭਾਰਤੀ)-ਸ਼੍ਰੋਮਣੀ ਭਗਤ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼ਹੀਦ ਭਗਤ ਸਿੰਘ ਨਗਰ ਬਰਨਾਲਾ ਦੀ ਸਮੱੁਚੀ ਸੰਗਤ ਵਲੋਂ ਪ੍ਰਭਾਤ ਫੇਰੀ ਕੱਢੀ ਗਈ | ਇਸ ਮੌਕੇ ਕਮੇਟੀ ਦੇ ਪ੍ਰਬੰਧਕ ਭਾਈ ਕਰਨੈਲ ਸਿੰਘ, ਭਾਈ ਗੁਰਮੇਲ ਸਿੰਘ, ਭਾਈ ਦਰਸ਼ਨ ਸਿੰਘ ਨੇ ਕਿਹਾ ਕਿ ਪ੍ਰਭਾਤ ਫੇਰੀ ਦਾ ਵੱਖ-ਵੱਖ ਪੜਾਵਾਂ 'ਤੇ ਭਰਵਾਂ ਸਵਾਗਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ਜਨਮ ਦਿਵਸ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਪ੍ਰਕਾਸ਼ ਕਰਵਾਏ ਗਏ ਹਨ ਜਿਨ੍ਹਾਂ ਦੇ ਭੋਗ ਇਕ ਫਰਵਰੀ ਨੂੰ ਪਾਏ ਜਾਣਗੇ | ਇਸ ਮੌਕੇ ਵੱਡੀ ਗਿਣਤੀ 'ਚ ਸੰਗਤ ਹਾਜ਼ਰ ਸੀ |