ਤਪਾ ਮੰਡੀ, 1 ਫਰਵਰੀ (ਵਿਜੇ ਸ਼ਰਮਾ)-ਪਿੰਡ ਢਿੱਲਵਾਂ ਵਿਖੇ ਸਮੂਹ ਰਵਿਦਾਸੀਆ ਭਾਈਚਾਰੇ ਵਲੋਂ ਸਮੁੱਚੇ ਨਗਰ ਦੇ ਸਹਿਯੋਗ ਨਾਲ ਸ਼੍ਰੋਮਣੀ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ | ਭਗਤ ਰਵਿਦਾਸ ਕਮੇਟੀ ਦੇ ਮੈਂਬਰਾਂ ਸੁਖਦੇਵ ਸਿੰਘ, ਅਮਨਦੀਪ ਸਿੰਘ ਅਤੇ ਅਮਰਜੀਤ ਸਿੰਘ ਨੇ ਦੱਸਿਆ ਕਿ ਭਗਤੀ ਦੇ ਪੁੰਜ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮੁੱਖ ਰੋਡ ਤਪਾ-ਪੱਖੋ ਕੈਂਚੀਆਂ ਉੱਪਰ ਬਣੀ ਧਰਮਸ਼ਾਲਾ ਅੰਦਰ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਉਪਰੰਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਢਿੱਲਵਾਂ ਦੇ ਹਜ਼ੂਰੀ ਰਾਗੀ ਭਾਈ ਸੰਨੀ ਸਿੰਘ ਦੇ ਜਥੇ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆ | ਹਜ਼ੂਰੀ ਗ੍ਰੰਥੀ ਭਾਈ ਗੁਰਸੇਵਕ ਸਿੰਘ ਸਿੰਘ ਨੇ ਹੁਕਮਨਾਮੇ ਦੀ ਵਿਆਖਿਆ ਕੀਤੀ ਉਪਰੰਤ ਧਾਰਮਿਕ ਸਟੇਜ ਸਜਾਈ ਗਈ ਜਿਸ ਵਿਚ ਸਟੇਜ ਸੰਚਾਲਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਕੀਤਾ | ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸਤਨਾਮ ਸਿੰਘ ਰਾਹੀ, ਸਾਬਕਾ ਵਿਧਾਇਕ ਪਿਰਮਲ ਸਿੰਘ ਖਾਲਸਾ, ਹਰਬੰਸ ਸਿੰਘ ਹੰਸਾਂ, ਐਨ.ਆਰ.ਆਈ. ਇੰਦਰਜੀਤ ਸਿੰਘ ਢਿੱਲੋਂ ਕੈਨੇਡੀਅਨ, ਸਾਬਕਾ ਚੇਅਰਮੈਨ ਰਣਦੀਪ ਸਿੰਘ ਢਿੱਲੋਂ, ਰਾਜਵਿੰਦਰ ਸਿੰਘ ਸੀਤਲ, ਗੁਰਜੰਟ ਸਿੰਘ ਸਾਬਕਾ ਪ੍ਰਧਾਨ, ਵਕੀਲ ਗੁਰਪ੍ਰੀਤ ਸਿੰਘ ਚੈਰੀ, ਹਰਵਿੰਦਰ ਸਿੰਘ, ਕੁਲਵਿੰਦਰ ਸਿੰਘ, ਜਗਤਾਰ ਸਿੰਘ, ਜਸਵਿੰਦਰ ਸਿੰਘ ਕਕਨੀ, ਲਾਡੀ ਸਿੰਘ ਸਾਰੇ ਸਰਪੰਚ, ਸੁਖਦੇਵ ਸਿੰਘ, ਟੇਕ ਸਿੰਘ, ਲਖਵਿੰਦਰ ਸਿੰਘ ਅਤੇ ਜੋਗਿੰਦਰ ਸਿੰਘ ਬਰਾੜ, ਸੁਖਦੇਵ ਸਿੰਘ ਅਤੇ ਜਸਵੀਰ ਕੌਰ ਸਾਰੇ ਸਾਬਕਾ ਸਰਪੰਚ, ਕਿਸਾਨ ਆਗੂ ਗੋਰਾ ਸਿੰਘ ਢਿਲਵਾਂ, ਹਰਬੰਸ ਸਿੰਘ ਫ਼ੌਜੀ, ਅਮਨਦੀਪ ਸਿੰਘ ਪੰਚ, ਗਾਂਧੀ ਸਿੰਘ ਪੰਚ, ਚਮਕੌਰ ਸਿੰਘ ਪੰਚ, ਬਲਵੀਰ ਸਿੰਘ ਬੀਰਾ ਪੰਚ, ਪੰਚ ਤੇਜਾ ਸਿੰਘ, ਬਾਬਾ ਕਮਲ ਦਾਸ, ਕੁਲਦੀਪ ਸਿੰਘ ਰਸੀਵਰ, ਗੁਰਜੰਟ ਸਿੰਘ ਮੈਨੇਜਰ ਆਦਿ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰਬੰਧਕਾਂ ਵਿਚ ਤਰਸੇਮ ਸਿੰਘ, ਕਰਮਜੀਤ ਸਿੰਘ ਬੱਗਾ, ਜਸਵੰਤ ਸਿੰਘ, ਜਸਵੰਤ ਸਿੰਘ ਫ਼ੌਜੀ, ਸੰਤ ਰਾਮ ਪਾਲਾ ਆਦਿ ਹਾਜ਼ਰ ਸਨ |