22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਪੁਰਾਣੇ ਸਕੇਲ, ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚੇ ਦੀ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 02-02-2026
ਬਰਨਾਲਾ, 1 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਪੁਰਾਣੇ ਸਕੇਲ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚੇ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਚਿੰਟੂ ਪਾਰਕ ਬਰਨਾਲਾ ਵਿਖੇ ਹੋਈ | ਮੀਟਿੰਗ ਵਿਚ ਵਿਚਾਰ ਪ੍ਰਗਟ ਕਰਦਿਆਂ ਜ਼ਿਲ੍ਹਾ ਆਗੂਆਂ ਰਾਜੀਵ ਕੁਮਾਰ, ਨਿਰਮਲ ਚੁਹਾਣਕੇ, ਰਮਨਦੀਪ ਬਰਨਾਲਾ, ਅੰਮਿ੍ਤ ਹਰੀਗੜ੍ਹ, ਗੁਰਦੀਪ ਛੰਨਾਂ, ਮਾਲਵਿੰਦਰ ਠੀਕਰੀਵਾਲ, ਨਵਜੀਵਨ ਸਿੰਘ, ਰਜਨੀ ਰਾਣੀ, ਸੌਰਵ ਕੁਮਾਰ, ਰਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ 'ਤੇ ਜੋ ਸਕੇਲ ਲੈ ਕੇ ਆਈ ਹੈ, ਉਸ ਨਾਲ ਪੰਜਾਬ ਦੇ ਮੁਲਾਜ਼ਮ ਵੱਡੇ ਪੱਧਰ 'ਤੇ ਆਰਥਿਕ ਨੁਕਸਾਨ ਵਿਚ ਚੱਲ ਰਹੇ ਹਨ | ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਬਹਾਲੀ ਲਈ ਜੋ ਨੋਟੀਫ਼ਿਕੇਸ਼ਨ 2022 ਵਿਚ ਸਰਕਾਰ ਆਉਣ 'ਤੇ ਜਾਰੀ ਕੀਤਾ ਸੀ, ਲਾਗੂ ਨਹੀਂ ਕੀਤਾ ਜਾ ਰਿਹਾ ਹੈ | ਇਸੇ ਤਰ੍ਹਾਂ ਪੰਜਾਬ ਦੇ ਮੁਲਾਜ਼ਮਾਂ ਦੇ 37 ਤਰ੍ਹਾਂ ਦੇ ਭੱਤੇ ਜੋ ਪੰਜਾਬ ਸਰਕਾਰ ਨੇ ਕੱਟ ਲਏ ਸਨ ਉਹ ਵੀ ਲਾਗੂ ਨਹੀਂ ਕੀਤੇ ਜਾ ਰਹੇ | ਇਸੇ ਤਰ੍ਹਾਂ ਪੰਜਾਬ ਦੇ ਮੁਲਾਜ਼ਮ ਕੇਂਦਰ ਅਤੇ ਗੁਆਂਢੀ ਰਾਜਾਂ ਨਾਲੋਂ 16 ਫ਼ੀਸਦੀ ਮਹਿੰਗਾਈ ਭੱਤਾ ਵੀ ਘੱਟ ਲੈ ਰਹੇ ਹਨ, ਇਸ ਸਭ ਨਾਲ ਪੰਜਾਬ ਦੇ ਮੁਲਾਜ਼ਮ ਹਰ ਮਹੀਨੇ ਹਜ਼ਾਰਾਂ ਰੁਪਏ ਦਾ ਘਾਟਾ ਝੱਲ ਰਹੇ ਹਨ | ਉਨ੍ਹਾਂ ਦੱਸਿਆ ਕਿ ਸੱਭ ਮੰਗਾਂ ਨੂੰ ਲੈ ਕੇ ਕਨਵੈੱਨਸ਼ਨ ਵਿਚ ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ, 6635 ਈ.ਟੀ.ਟੀ. ਅਧਿਆਪਕ ਯੂਨੀਅਨ, ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ, 4161 ਮਾਸਟਰ ਕਾਡਰ ਯੂਨੀਅਨ, ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਯੂਨੀਅਨ, ਪੰਜਾਬ ਸਿੱਖਿਆ ਵਿਭਾਗ ਕਲਰਕ ਯੂਨੀਅਨ, ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ, ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ ਬਿਜਲੀ ਬੋਰਡ ਸਮੇਤ ਸਮੂਹ ਜਥੇਬੰਦੀਆਂ ਨੇ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ 15 ਫਰਵਰੀ ਨੂੰ ਸੰਗਰੂਰ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦੀ ਰਿਹਾਇਸ਼ ਦੇ ਸ਼ਹਿਰ ਵਿਖੇ ਰੈਲੀ ਕਰਨ ਦਾ ਫ਼ੈਸਲਾ ਕੀਤਾ ਸੀ | ਆਗੂਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਸਰਕਾਰ ਮੁਲਾਜ਼ਮਾਂ ਦੀਆਂ ਆਰਥਿਕ ਮੰਗਾਂ ਦਾ ਹੱਲ ਕਰੇ ਨਹੀਂ ਤਾਂ ਪੰਜਾਬ ਦੇ ਮੁਲਾਜ਼ਮ ਆਪਣੀਆਂ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਕਰਨ ਲਈ ਮਜਬੂਰ ਹੋਣਗੇ | ਇਸ ਦੇ ਨਾਲ ਹੀ ਇਸ ਰੈਲੀ ਦੀ ਕਾਮਯਾਬੀ ਲਈ ਸਕੂਲਾਂ ਅਤੇ ਦਫ਼ਤਰਾਂ ਵਿਚ ਸਾਂਝੇ ਤੌਰ 'ਤੇ ਮੁਹਿੰਮ ਚਲਾਉਣ ਦਾ ਫ਼ੈਸਲਾ ਵੀ ਕੀਤਾ ਗਿਆ | ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਲਖਵੀਰ ਠੁੱਲੀਵਾਲ, ਸੁਖਪ੍ਰੀਤ ਬੜੀ, ਹੈੱਡ ਮਾਸਟਰ ਪ੍ਰਦੀਪ ਕੁਮਾਰ, ਵਰਿੰਦਰ ਕੁਮਾਰ, ਲਵਲੀ ਬਾਂਸਲ, ਸੁਖਜਿੰਦਰ ਰਾਮਗੜ੍ਹ, ਹਰਮਨਪ੍ਰੀਤ ਸਿੰਘ, ਕੁਲਦੀਪ ਸਿੰਘ, ਗੁਰਦੀਪ ਸਿੰਘ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਜੰਗਲ, ਜ਼ਮੀਨ, ਕੁਦਰਤੀ ਸਰੋਤਾਂ ਸਮੇਤ ਅਦਾਰਿਆਂ ਨੂੰ ਕਾਰਪੋਰੇਟ ਘਰਾਣਿਆਂ ਨੂੰ ਸੌਂਪਣਾ ਚਾਹੁੰਦੀ ਹੈ-ਉਗਰਾ... ਅਗਲੀ ਖ਼ਬਰ ਪਿੰਡ ਢਿੱਲਵਾਂ ਵਿਖੇ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ <br/>
Ad Position 24