ਤਪਾ ਮੰਡੀ, 1 ਫਰਵਰੀ (ਰਾਜ ਪਨੇਸਰ)-ਪੁਲਿਸ ਵਲੋਂ ਸਥਾਨਕ ਕਪਾਹ ਮੰਡੀ ਵਿਖੇ ਇਕ ਔਰਤ ਸਮੇਤ ਦੋ ਜਣਿਆਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ 106 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸੁਖਚੈਨ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਜਸਪ੍ਰੀਤ ਕੌਰ ਪਤਨੀ ਬੱਬੂ ਸਿੰਘ ਵਾਸੀ ਬਰਨਾਲਾ ਅਤੇ ਚਮਕੌਰ ਸਿੰਘ ਉਰਫ਼ ਡਾਕਟਰ ਪੁੱਤਰ ਅਮਰੀਕ ਸਿੰਘ ਵਾਸੀ ਸੇਖਾ ਨਸ਼ਾ ਵੇਚਣ ਦੇ ਆਦੀ ਹਨ | ਪੁਲਿਸ ਵਲੋਂ ਛਾਪੇਮਾਰੀ ਕਰਦਿਆਂ ਦੋਵੇਂ ਜਣਿਆ ਨੂੰ 106 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |