22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

75 ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਜਣੇ ਕਾਬੂ

Ad Position 21
No active advertisement
ਅਜੀਤ ਡੈਸਕ 02-02-2026
ਬਰਨਾਲਾ, 1 ਫਰਵਰੀ (ਰਾਜ ਪਨੇਸਰ)-ਥਾਣਾ ਸਿਟੀ-1 ਪੁਲਿਸ ਦੇ ਅਧੀਨ ਆਉਂਦੀ ਬੱਸ ਸਟੈਂਡ ਪੁਲਿਸ ਚੌਕੀ ਵਲੋਂ ਤਿੰਨ ਜਣਿਆ ਨੂੰ 75 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਬੱਸ ਸਟੈਂਡ ਪੁਲਿਸ ਚੌਕੀ ਦੇ ਇੰਚਾਰਜ ਗੁਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਰਾਜੂ ਪੁੱਤਰ ਬੀਰਾ ਸਿੰਘ, ਜੁਗਨੂ ਕੁਮਾਰ ਪੁੱਤਰ ਪ੍ਰੇਮ ਸਿੰਘ, ਨਛੱਤਰ ਸਿੰਘ ਪੁੱਤਰ ਮੁਖ਼ਤਿਆਰ ਸਿੰਘ ਵਾਸੀ ਬਰਨਾਲਾ ਨਸ਼ਾ ਵੇਚਣ ਦੇ ਆਦੀ ਹਨ ਜੋ ਕਿ ਅੱਜ ਵੀ ਨਸ਼ਾ ਵੇਚਣ ਦੀ ਫ਼ਿਰਾਕ ਵਿਚ ਹਨ | ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਤਿੰਨੋ ਜਣਿਆ ਨੂੰ 75 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ 1350 ਨਸ਼ੀਲੇ ਕੈਪਸੂਲ, 190 ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀ ਕਾਬੂ ਅਗਲੀ ਖ਼ਬਰ ਬੀਬੜੀਆਂ ਮਾਈਆਂ ਪ੍ਰਬੰਧਕ ਕਮੇਟੀ ਸ਼ਹਿਣਾ ਦੀ ਮੀਟਿੰਗ ਹੋਈ
Ad Position 24