ਮਹਿਲ ਕਲਾਂ, 1 ਫਰਵਰੀ (ਅਵਤਾਰ ਸਿੰਘ ਅਣਖੀ)-ਸ੍ਰੀ ਗੁਰੂ ਰਵਿਦਾਸ ਕਮੇਟੀ ਹਮੀਦੀ ਵਲੋਂ ਗ੍ਰਾਮ ਪੰਚਾਇਤ, ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ, ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ਰਧਾ ਤੇ ਸਤਿਕਾਰ ਨਾਲ ਸਜਾਇਆ ਗਿਆ | ਇਸ ਮੌਕੇ ਭਾਈ ਰਾਗੀ ਜਸਪਾਲ ਸਿੰਘ ਹਮੀਦੀ ਦੇ ਜਥੇ ਨੇ ਕਥਾ-ਕੀਰਤਨ ਰਾਹੀਂ ਗੁਰੂ ਰਵਿਦਾਸ ਜੀ ਦੇ ਸਾਦਗੀ ਭਰੇ ਜੀਵਨ, ਸਮਾਜਿਕ ਬਰਾਬਰਤਾ ਦੇ ਸੰਦੇਸ਼ ਬਾਰੇ ਜਾਣੂ ਕਰਵਾਇਆ | ਵੱਖ-ਵੱਖ ਪੜਾਅ ਉਪਰ ਨਗਰ ਕੀਰਤਨ ਦੇ ਪਹੁੰਚਣ 'ਤੇ ਸਮੂਹ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰ ਕੇ ਸ਼ਰਧਾ ਅਤੇ ਸਤਿਕਾਰ ਨਾਲ ਸਵਾਗਤ ਕਰਦਿਆਂ ਪੰਜ ਪਿਆਰੇ, ਵੱਖ-ਵੱਖ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਮੇਟੀ ਪ੍ਰਧਾਨ ਸੁਖਦੇਵ ਸਿੰਘ, ਹਰਪਿੰਦਰ ਸਿੰਘ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ | ਢਾਡੀ ਤਰਸੇਮ ਸਿੰਘ ਆਦਿ ਜਥਿਆਂ ਨੇ ਗੁਰੂ ਰਵਿਦਾਸ ਜੀ ਦੇ ਜੀਵਨ ਸਬੰਧੀ ਪ੍ਰਸੰਗ ਪੇਸ਼ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕਾ ਸਰਪੰਚ ਓਮਨਦੀਪ ਸਿੰਘ ਸੋਹੀ, ਪੰਚ ਹਰਪ੍ਰੀਤ ਸਿੰਘ, ਕਰਨੈਲ ਸਿੰਘ, ਹਰਮਨਪ੍ਰੀਤ ਸਿੰਘ, ਜਗਜੀਤ ਸਿੰਘ ਰਾਣੂ, ਜਸਪੂਰਨ ਸਿੰਘ, ਹਰਪ੍ਰੀਤ ਚੋਪੜਾ, ਮੰਗਤ ਸਿੰਘ, ਡਾ: ਚਰਨਜੀਤ ਸਿੰਘ, ਪ੍ਰਗਟ ਸਿੰਘ, ਡਾ: ਕਮਲਜੀਤ ਸਿੰਘ, ਦਰਬਾਰਾ ਸਿੰਘ ਚੋਪੜਾ, ਏ.ਐਸ.ਆਈ. ਗੁਰਜੀਤ ਸਿੰਘ, ਸ਼ਿੰਗਾਰਾ ਸਿੰਘ, ਅਮਰ ਸਿੰਘ ਚੋਪੜਾ, ਮੁਨਸ਼ੀ ਸਿੰਘ, ਗ੍ਰੰਥੀ ਜਗਜੀਤ ਸਿੰਘ, ਡਾ: ਪਰਮਜੀਤ ਸਿੰਘ, ਗੁਰਮੀਤ ਸਿੰਘ ਪਾਲ, ਡਾ: ਹਰਬੰਸ ਸਿੰਘ, ਤੇਜਾ ਸਿੰਘ ਪਾਲ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਨੇ ਸ਼ਮੂਲੀਅਤ ਕੀਤੀ |