23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ <br/>

Ad Position 21
No active advertisement
ਅਜੀਤ ਡੈਸਕ 02-02-2026
ਭਦੌੜ, 1 ਫਰਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਸਥਾਨਕ ਨਾਨਕਸਰ ਰੋਡ ਦੀ ਧਰਮਸ਼ਾਲਾ ਵਿਖੇ ਹਰ ਸਾਲ ਦੀ ਤਰ੍ਹਾਂ ਭਗਤ ਰਵਿਦਾਸ ਪ੍ਰਬੰਧਕ ਕਮੇਟੀ ਵਲੋਂ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਇਸ ਸਮੇਂ ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ, ਨਗਰ ਕੌਂਸਲ ਭਦੌੜ ਦੇ ਪ੍ਰਧਾਨ ਮਨੀਸ਼ ਗਰਗ, ਸਾਬਕਾ ਪ੍ਰਧਾਨ ਜਸਵੀਰ ਸਿੰਘ ਧੰਮੀ, ਸ਼ਹਿਰੀ ਪ੍ਰਧਾਨ ਅਮਨਿੰਦਰ ਸਿੰਘ ਗੋਲਡੀ ਭੁੱਲਰ, ਕੋਆਰਡੀਨੇਟਰ ਇੰਜ: ਰਾਜਵਿੰਦਰ ਸਿੰਘ ਸੀਤਲ, ਬਲਾਕ ਪ੍ਰਧਾਨ ਗੁਰਤੇਜ ਸਿੰਘ ਸੰਧੂ ਨੈਣੇਵਾਲ ਅਤੇ ਭਾਈ ਉਕਾਂਰ ਸਿੰਘ ਬਰਾੜ ਨੇ ਪਾਠ ਦੇ ਭੋਗ ਪੈਣ ਉਪਰੰਤ ਸਮੂਹ ਹਾਜ਼ਰ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਦੇ ਅਵਤਾਰ ਪੁਰਬ ਦੀ ਵਧਾਈ ਦਿੱਤੀ | ਇਸ ਮੌਕੇ ਤਪ ਅਸਥਾਨ ਸੰਤ ਮਲਕੀਤ ਸਿੰਘ ਦੇ ਮੁੱਖ ਸੇਵਾਦਾਰ ਬਾਬਾ ਗੁਰਪ੍ਰੀਤ ਸਿੰਘ ਨੇ ਸਮੂਹ ਸੰਗਤਾਂ ਨੂੰ ਸਮਾਜਿਕ ਬੁਰਾਈਆਂ ਪ੍ਰਤੀ ਲਾਮਬੰਦ ਹੁੰਦੇ ਹੋਏ ਰੱਬੀ ਬਾਣੀ ਨਾਲ ਜੁੜਨ ਅਤੇ ਹੋਰ ਲੋਕਾਂ ਨੂੰ ਨਾਲ ਜੋੜਨ ਲਈ ਪ੍ਰੇਰਿਤ ਕੀਤਾ | ਇਸ ਸਮੇਂ ਦੀਨਾ ਨਾਥ ਸਿੰਗਲਾ, ਕੌਂਸਲਰ ਗੁਰਚਰਨ ਸਿੰਘ ਪੰਮਾ, ਅਮਰਜੀਤ ਸਿੰਘ, ਕਮੇਟੀ ਦੇ ਪ੍ਰਧਾਨ ਪ੍ਰਕਾਸ਼ ਸਿੰਘ ਠੇਕੇਦਾਰ, ਡਾ: ਅਮਰ ਸਿੰਘ, ਅਸ਼ੋਕ ਕੁਮਾਰ ਭਲਵਾਨ, ਮਾ: ਗੁਰਚਰਨ ਸਿੰਘ, ਜਰਨੈਲ ਸਿੰਘ ਜੈਲੀ, ਲਛਮਣ ਸਿੰਘ ਲੱਛੂ, ਬਲਦੇਵ ਸਿੰਘ, ਕਰਤਾਰ ਸਿੰਘ, ਜਰਨੈਲ ਸਿੰਘ, ਕੁਲਦੀਪ ਸਿੰਘ, ਦਰਸ਼ਨ ਸਿੰਘ, ਜਗਰਾਜ ਸਿੰਘ, ਬੂਟਾ ਸਿੰਘ, ਗੁਰਮੁਖ ਸਿੰਘ, ਹਰਪ੍ਰੀਤ ਸਿੰਘ, ਲਛਮਣ ਸਿੰਘ, ਗੱਡੂ ਸਿੰਘ, ਮੰਨਾ ਸਿੰਘ, ਸਿਕੰਦਰ ਸਿੰਘ, ਜਗਰਾਜ ਸਿੰਘ ਅਤੇ ਅਮਨਦੀਪ ਸਿੰਘ, ਗੁਰਦੀਪ ਸਿੰਘ ਅਤੇ ਠੇਕੇਦਾਰ ਜਗਦੀਪ ਸਿੰਘ ਨੇ ਅੰਮਿ੍ਤਧਾਰੀ ਬੱਚਿਆਂ ਅਤੇ ਕੇਸਾਧਾਰੀ ਬੱਚਿਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ |

Ad Position 22
No active advertisement
ਪਿਛਲੀ ਖ਼ਬਰ ਹਰੀ ਨਗਰ ਵਿਖੇ ਗੁਰੂ ਰਵਿਦਾਸ ਦਾ ਜਨਮ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਮਾਡਲ ਟਾਊਨ ਵਿਖੇ ਸ੍ਰੀ ਸੁੰਦਰ ਕਾਂਡ ਦੇ ਪਾਠ ਕਰਵਾਏ <br/>
Ad Position 24