23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਚੀਮਾ-ਜੋਧਪੁਰ ਸੈਕੰਡਰੀ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ <br/>

Ad Position 21
No active advertisement
ਸੈਕੰਡਰੀ ਸਕੂਲ ਚੀਮਾ ਵਿਖੇ ਸਮਾਗਮ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਪੰਡੋਰੀ | (ਸੱਜੇ) ਸਮਾਗਮ ਵਿਚ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨਾਲ ਵਿਧਾਇਕ ਲਾਭ ਸਿੰਘ ਉੱਗੋਕੇ | ਤਸਵੀਰਾਂ : ਸੋਨੀ ਚੀਮਾ <br/> 02-02-2026
ਟੱਲੇਵਾਲ, 1 ਫਰਵਰੀ (ਸੋਨੀ ਚੀਮਾ)- ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਚੀਮਾ-ਜੋਧਪੁਰ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ | ਇਸ ਮੌਕੇ ਮੁੱਖ ਮਹਿਮਾਨਾਂ ਵਜੋਂ ਕੁਲਵੰਤ ਸਿੰਘ ਪੰਡੋਰੀ ਵਿਧਾਇਕ ਹਲਕਾ ਮਹਿਲ ਕਲਾਂ ਤੇ ਲਾਭ ਸਿੰਘ ਉੱਗੋਕੇ ਵਿਧਾਇਕ ਹਲਕਾ ਭਦੌੜ, ਬਰਜਿੰਦਰ ਪਾਲ ਸਿੰਘ ਡਿਪਟੀ ਡੀ.ਈ.ਓ. ਬਰਨਾਲਾ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕਰਦਿਆਂ ਵਿਦਿਆਰਥੀਆਂ ਨੂੰ ਸਿੱਖਿਆ, ਸਾਂਸਕਿ੍ਤਿਕ ਅਤੇ ਖੇਡ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ | ਸਮਾਰੋਹ ਦੌਰਾਨ ਵਿਦਿਆਰਥੀਆਂ ਵਲੋਂ ਸਾਂਸਕਿ੍ਤਿਕ ਕਲਾਵਾਂ ਪੇਸ਼ ਕੀਤੀਆਂ ਜਿਨ੍ਹਾਂ ਨੂੰ ਦਰਸ਼ਕਾਂ ਵਲੋਂ ਖ਼ੂਬ ਸਲਾਹਿਆ ਗਿਆ | ਅਕਾਦਮਿਕ, ਖੇਡਾਂ ਅਤੇ ਹੋਰ ਗਤੀਵਿਧੀਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਅਨਿਲ ਕੁਮਾਰ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੀ.ਐਮ. ਸ੍ਰੀ ਯੋਜਨਾ ਤਹਿਤ ਸਕੂਲ ਨੂੰ ਭਵਿੱਖ ਦੀਆਂ ਲੋੜਾਂ ਅਨੁਸਾਰ ਤਿਆਰ ਕੀਤਾ ਜਾ ਰਿਹਾ ਹੈ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ | ਉਨ੍ਹਾਂ ਨੇ ਇਸ ਮੌਕੇ ਵਿਧਾਇਕ ਸਾਹਿਬਾਨ ਕੋਲ ਸਕੂਲ ਵਿਚ ਕਾਮਰਸ ਅਤੇ ਸਾਇੰਸ ਸਟਰੀਮ ਸ਼ੁਰੂ ਕਰਨ ਦੀ ਮੰਗ ਵੀ ਰੱਖੀ, ਤਾਂ ਜੋ ਪਿੰਡ ਅਤੇ ਆਸ-ਪਾਸ ਦੇ ਖੇਤਰਾਂ ਦੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਲਈ ਸ਼ਹਿਰਾਂ ਵੱਲ ਨਾ ਜਾਣਾ ਪਵੇ | ਇਸ ਮੌਕੇ ਜਗਸੀਰ ਸਿੰਘ ਚੀਮਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਇੰਚਾਰਜ ਸਿੱਖਿਆ ਵਿੰਗ, ਸਰਪੰਚ ਵੀਰਪਾਲ ਸਿੰਘ ਜੋਧਪੁਰ, ਸੇਵਾ ਮੁਕਤ ਹੈੱਡਮਾਸਟਰ ਲਛਮਣ ਸਿੰਘ ਚੀਮਾ, ਜਸਕਰਨ ਸਿੰਘ ਪ੍ਰਧਾਨ ਟਰੱਕ ਯੂਨੀਅਨ ਤਪਾ, ਅੰਮਿ੍ਤਪਾਲ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਭਦੌੜ, ਸੁਖਜਿੰਦਰ ਸਿੰਘ ਪੰਚ ਚੀਮਾ, ਅਵਤਾਰ ਸਿੰਘ ਚੀਮਾ, ਬਲਵੀਰ ਸਿੰਘ ਸਾਬਕਾ ਪੰਚ, ਦੀਪ ਦੇਵਜੀਤ ਕੌਰ ਚੇਅਰਮੈਨ, ਸਿਮਰਜੀਤ ਸਿੱਧੂ ਹੈੱਡ ਮਾਸਟਰ ਸਰਕਾਰੀ ਹਾਈ ਸਕੂਲ ਪੱਖੋਕੇ, ਸੁਰੇਸ਼ਠਾ ਰਾਣੀ ਹੈੱਡ ਮਿਸਟਰੈੱਸ ਸਰਕਾਰੀ ਹਾਈ ਸਕੂਲ ਨੈਣੇਵਾਲ, ਦਵਿੰਦਰ ਸਿੰਘ ਲੈਕਚਰਾਰ ਬਖਤਗੜ੍ਹ, ਜਗਸੀਰ ਸਿੰਘ ਸਾਬਕਾ ਚੇਅਰਮੈਨ ਐਸ.ਐਮ.ਸੀ., ਹਰਪ੍ਰੀਤ ਸਿੰਘ ਸਾਬਕਾ ਚੇਅਰਮੈਨ, ਮੈਡਮ ਯੁਵਰਾਜ, ਪਰਮਜੀਤ ਕੌਰ, ਮਨਜੀਤ ਕੌਰ, ਮੀਨਾਕਸ਼ੀ, ਪਾਇਲ, ਗਗਨਦੀਪ ਕੌਰ, ਮਨਪ੍ਰੀਤ ਕੌਰ, ਉਪਾਸਨਾ, ਜਸਮੇਲ ਸਿੰਘ, ਬਲਵੀਰ ਸਿੰਘ, ਰਾਜੇਸ਼ ਕੁਮਾਰ, ਨਵਦੀਪ, ਅਮਰਿੰਦਰ ਕੌਰ, ਲਲਿਤਾ, ਰਾਸ਼ੀ, ਅਮਨਦੀਪ ਕੌਰ, ਜਸਬੀਰ ਕੌਰ, ਲਵਪ੍ਰੀਤ ਕੌਰ ਅਤੇ ਹਰਪ੍ਰੀਤ ਸਿੰਘ ਵਲੋਂ ਵਿਸ਼ੇਸ਼ ਯੋਗਦਾਨ ਦਿੱਤਾ ਗਿਆ | ਅੰਤ ਵਿਚ ਮਹਿਮਾਨਾਂ ਅਤੇ ਸਮੂਹ ਸਟਾਫ਼ ਦਾ ਧੰਨਵਾਦ ਕਰਦਿਆਂ ਸਮਾਰੋਹ ਨੂੰ ਸਫਲਤਾ ਪੂਰਵਕ ਸੰਪੰਨ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਪੁਰਾਤਨ ਲੋਕ ਖੇਡਾਂ ਮਾਨਸਿਕ ਤੇ ਸਰੀਰਕ ਤੰਦਰੁਸਤੀ ਦਾ ਸਰੋਤ- ਡਾ. ਬਰਾੜ <br/> ਅਗਲੀ ਖ਼ਬਰ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ ਢਿਲਵਾਂ ਵਿਖੇ ਦਸਤਾਰ ਮੁਕਾਬਲੇ ਕਰਵਾਏ <br/>
Ad Position 24