13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਅਜੇ ਕਿਸੇ ਵੀ ਪਾਰਟੀ ਨਾਲ ਨਹੀਂ ਚੱਲ ਰਹੀ ਗੱਠਜੋੜ ਦੀ ਗੱਲ-ਬਾਪੂ ਤਰਸੇਮ ਸਿੰਘ <br/>

Ad Position 21
No active advertisement
ਅਜੀਤ ਡੈਸਕ 03-02-2026
ਬਰਨਾਲਾ, 2 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਅਕਾਲੀ ਦਲ 'ਵਾਰਿਸ ਪੰਜਾਬ ਦੇ' ਜਥੇਬੰਦੀ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ | ਜਿਸ ਦੇ ਚਲਦਿਆਂ ਜਥੇਬੰਦੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਵਲੋਂ ਹਰ ਜ਼ਿਲ੍ਹੇ ਵਿਚ ਜਾ ਕੇ ਆਗੂਆਂ ਤੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਇਸੇ ਤਹਿਤ ਜ਼ਿਲ੍ਹਾ ਬਰਨਾਲਾ ਦੇ ਸੀਨੀਅਰ ਅਤੇ ਪੰਜ ਮੈਂਬਰੀ ਕਮੇਟੀ ਦੇ ਆਗੂ ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ ਦੇ ਗ੍ਰਹਿ ਵਿਖੇ ਮੀਟਿੰਗ ਕੀਤੀ ਗਈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਜਥੇਬੰਦੀ ਵਲੋਂ ਪਹਿਲਾਂ ਹਰ ਜ਼ਿਲ੍ਹੇ ਵਿਚ ਪੰਜ ਮੈਂਬਰੀ ਕਮੇਟੀਆਂ ਬਣਾਈਆਂ ਗਈਆਂ ਸਨ ਅਤੇ ਹੁਣ ਇੱਕ ਮਹੀਨੇ ਦੇ ਅੰਦਰ ਸਾਰੇ ਜ਼ਿਲਿ੍ਹਆਂ ਦੇ ਪ੍ਰਧਾਨਾਂ, ਜ਼ਿਲ੍ਹਾ ਜੱਥੇਬੰਦੀ ਅਤੇ ਸੂਬੇ ਦੇ ਸਾਰੇ ਹਲਕਾ ਇੰਚਾਰਜਾਂ ਦਾ ਐਲਾਨ ਕਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਆਗਾਮੀ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਅਜੇ ਕਿਸੇ ਵੀ ਪਾਰਟੀ ਨਾਲ ਗੱਠਜੋੜ ਦੀ ਕੋਈ ਗੱਲ ਨਹੀਂ ਚੱਲ ਰਹੀ, ਜੇਕਰ ਭਵਿੱਖ ਵਿਚ ਗੱਠਜੋੜ ਕਰਨਾ ਹੋਵੇਗਾ ਤਾਂ ਸਮੁੱਚੀ ਪਾਰਟੀ ਵਲੋਂ ਫ਼ੈਸਲਾ ਲਿਆ ਜਾਵੇਗਾ | ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਨੂੰ ਪਾਰਲੀਮੈਂਟ ਦੇ ਸੈਸ਼ਨਾਂ ਵਿਚ ਸ਼ਾਮਲ ਹੋਣ ਲਈ ਪੈਰੋਲ ਨਾ ਦੇਣ 'ਤੇ ਉਨ੍ਹਾਂ ਕਿਹਾ ਕਿ ਇੱਕ ਚੁਣੇ ਹੋਏ ਨੁਮਾਇੰਦੇ ਨੂੰ ਆਪਣੇ ਹਲਕੇ ਦੇ ਲੋਕਾਂ ਦੀ ਆਵਾਜ਼ ਚੁੱਕਣ ਲਈ ਪੈਰੋਲ ਨਾ ਦੇਣਾ ਸਿੱਧੇ ਤੌਰ 'ਤੇ ਉਸ ਹਲਕੇ ਦੇ ਲੋਕਾਂ ਨਾਲ ਧੱਕਾ ਹੈ , ਅੱਜ ਸੂਬੇ ਦੇ ਮਸਲਿਆਂ ਸਬੰਧੀ ਕੋਈ ਵੀ ਆਵਾਜ਼ ਨਹੀਂ ਚੁੱਕ ਰਿਹਾ | ਇਸ ਮੌਕੇ ਅਮਰਜੀਤ ਸਿੰਘ ਬਾਚਿੜੀ ਮੈਂਬਰ ਪੰਜ ਮੈਂਬਰੀ ਕਮੇਟੀ ਪੰਜਾਬ, ਪਰਮਜੀਤ ਸਿੰਘ ਜੌਹਲ ਕੋਆਰਡੀਨੇਟਰ ਪੰਜਾਬ, ਬਾਬੂ ਸਿੰਘ ਬਰਾੜ ਮੈਂਬਰ ਪੀ.ਏ.ਸੀ., ਮਨੂੰ ਜਿੰਦਲ, ਐਡਵੋਕੇਟ ਪੰਕਜ ਬਾਂਸਲ ਪ੍ਰਧਾਨ ਬਾਰ ਐਸੋਸੀਏਸ਼ਨ ਬਰਨਾਲਾ, ਨਿਰਭੈ ਸਿੰਘ ਸਿੱਧੂ, ਜਸਪਾਲ ਜੋਸ਼ੀ, ਸੁਖਵਿੰਦਰ ਸਿੰਘ ਠੀਕਰੀਵਾਲਾ, ਕੇਵਲ ਸਿੰਘ ਸਰਪੰਚ ਜੰਗੀਆਣਾ, ਨਿਤਿਨ ਬਾਂਸਲ, ਅਰਸ਼ਦੀਪ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗ਼ਜ਼ਲ ਮੰਚ ਬਰਨਾਲਾ ਵਲੋਂ ਪੁਸਤਕ ਰਿਲੀਜ਼ ਸਮਾਗਮ ਅਤੇ ਕਵੀ ਦਰਬਾਰ <br/> ਅਗਲੀ ਖ਼ਬਰ ਪਿੰਡ ਝਨੇੜੀ ਦੇ ਡੇਰਾ ਮੱਟ ਸਾਹਿਬ ਵਿਖੇ ਸ੍ਰੀਮਦ ਭਾਗਵਤ ਮਹਾਪੁਰਾਣ ਸਪਤਾਹ ਗਿਆਨ ਯੱਗ ਦੇ ਭੋਗ ਪਾਏ <br/>
Ad Position 24