13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਜ਼ਿਲ੍ਹਾ ਪੁਲਿਸ ਮੁਖੀ ਵਲੋਂ ਦੇਰ ਰਾਤ ਹਾਈਟੈੱਕ ਨਾਕੇ ਦੀ ਚੈਕਿੰਗ <br/>

Ad Position 21
No active advertisement
ਅਜੀਤ ਡੈਸਕ 03-02-2026
ਤਪਾ ਮੰਡੀ, 2 ਫਰਵਰੀ (ਪ੍ਰਵੀਨ ਗਰਗ)-ਬੀਤੀ ਦੇਰ ਰਾਤ ਐਸ.ਐਸ.ਪੀ. ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਵਲੋਂ ਤਪਾ ਵਿਖੇ ਬਰਨਾਲਾ ਬਠਿੰਡਾ ਮੁੱਖ ਮਾਰਗ 'ਤੇ ਸਥਿਤ ਹਾਈਟੈੱਕ ਨਾਕੇ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ | ਇਸ ਦੌਰਾਨ ਨਾਕੇ 'ਤੇ ਤਾਇਨਾਤ ਪੁਲਿਸ ਕਰਮਚਾਰੀਆਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਦੇ ਕੰਮ ਦੀ ਸਮੀਖਿਆ ਕੀਤੀ ਗਈ ਅਤੇ ਸਤਰਕਤਾ ਨਾਲ ਡਿਊਟੀ ਨਿਭਾਉਣ ਸਬੰਧੀ ਲੋੜੀਂਦੀਆਂ ਹਦਾਇਤਾਂ ਦਿੱਤੀਆਂ ਗਈਆਂ | ਜ਼ਿਲ੍ਹਾ ਪੁਲਿਸ ਮੁਖੀ ਆਲਮ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਕਾਨੂੰਨ ਵਿਵਸਥਾ ਲਾਗੂ ਕਰਨ ਅਤੇ ਭਾਈਚਾਰਕ ਸਾਂਝ ਨੂੰ ਬਿਹਤਰ ਬਣਾਉਣ ਦੇ ਮਕਸਦ ਨਾਲ ਪੁਲਿਸ ਦੇ ਡਾਇਰੈਕਟਰ ਜਨਰਲ (ਡੀ.ਜੀ.ਪੀ) ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਵਲੋਂ ਦਿਨ-ਰਾਤ ਕੰਮ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਹ ਤਸੱਲੀ ਵਾਲੀ ਗੱਲ ਹੈ ਕਿ ਪੁਲਿਸ ਦੀ ਵਧੀ ਹੋਈ ਮੌਜੂਦਗੀ ਨਾਲ ਆਮ ਲੋਕ ਸੁਰੱਖਿਅਤ ਮਹਿਸੂਸ ਕਰਦੇ ਹਨ | ਹਾਈਟੈੱਕ ਨਾਕੇ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਐਸ.ਐਸ.ਪੀ ਨੇ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਉੱਚੇ ਪੇਸ਼ਾਵਰਾਨਾ ਮਿਆਰ ਬਰਕਰਾਰ ਰੱਖਣ ਲਈ ਉਤਸ਼ਾਹਿਤ ਕੀਤਾ | ਉਨ੍ਹਾਂ ਜ਼ੋਰ ਦੇ ਕੇ ਕਿਹਾ ਇਹ ਵਿਸ਼ੇਸ਼ ਵਾਹਨ ਚੈਕਿੰਗ ਵਧੀ ਹੋਈ ਸੁਰੱਖਿਆ ਅਤੇ ਪ੍ਰਭਾਵਸ਼ਾਲੀ ਕਾਨੂੰਨ-ਵਿਵਸਥਾ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਇਸੇ ਤਰ੍ਹਾਂ ਜਾਰੀ ਰਹੇਗੀ | ਉਨ੍ਹਾਂ ਕਿਹਾ ਕਿ ਸਟਰੀਟ ਕ੍ਰਾਈਮ ਨੂੰ ਰੋਕਣਾ ਅਤੇ ਨਸ਼ਿਆਂ ਦਾ ਸਫ਼ਾਇਆ ਕਰਨਾ ਪੰਜਾਬ ਪੁਲਿਸ ਦੀ ਪ੍ਰਮੁੱਖ ਤਰਜੀਹ ਹੈ | ਇਸ ਮੌਕੇ ਡੀ.ਐਸ.ਪੀ. ਤਪਾ ਗੁਰਪ੍ਰੀਤ ਸਿੰਘ ਸਿੱਧੂ, ਥਾਣਾ ਮੁਖੀ ਸ਼ਰੀਫ਼ ਖ਼ਾਨ, ਸਿਟੀ ਇੰਚਾਰਜ ਬਲਜੀਤ ਸਿੰਘ ਢਿੱਲੋਂ, ਥਾਣਾ ਮੁਖੀ ਮੈਡਮ ਰੇਨੂ ਪਰੋਚਾ ਸ਼ਹਿਣਾ, ਸਹਾਇਕ ਥਾਣੇਦਾਰ ਹਰਵਿੰਦਰ ਪਾਲ ਸਿੰਘ, ਸਹਾਇਕ ਥਾਣੇਦਾਰ ਗੁਰਪਿਆਰ ਸਿੰਘ, ਸਹਾਇਕ ਥਾਣੇਦਾਰ ਸਤਿਗੁਰ ਸਿੰਘ, ਸਹਾਇਕ ਥਾਣੇਦਾਰ ਮਨਿੰਦਰ ਸਿੰਘ ਆਦਿ ਪੁਲਿਸ ਮੁਲਾਜ਼ਮ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਹਾਈ ਕੋਰਟ ਦੇ ਹੁਕਮਾਂ ਦੀਆਂ ਧੱਜੀਆਂ ਉਡਾ ਕੇ ਨਗਰ ਸੁਧਾਰ ਟਰੱਸਟ ਨੇ ਵੱਡੀ ਗਿਣਤੀ 'ਚ ਵੱਢੇ ਹਰੇ ਭਰੇ ਦਰੱਖਤ <br/> ਅਗਲੀ ਖ਼ਬਰ ਗ਼ਜ਼ਲ ਮੰਚ ਬਰਨਾਲਾ ਵਲੋਂ ਪੁਸਤਕ ਰਿਲੀਜ਼ ਸਮਾਗਮ ਅਤੇ ਕਵੀ ਦਰਬਾਰ <br/>
Ad Position 24