14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਸਿੱਖਿਆ ਨੀਤੀ-2020 ਸੰਬੰਧੀ ਸੈਮੀਨਾਰ ਕਰਵਾਇਆ

Ad Position 21
No active advertisement
ਅਜੀਤ ਡੈਸਕ 03-02-2026
ਬਰਨਾਲਾ, 2 ਫਰਵਰੀ (ਅਸ਼ੋਕ ਭਾਰਤੀ)-ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਸੰਸਥਾ ਦੇ ਪ੍ਰਧਾਨ ਸ: ਭੋਲਾ ਸਿੰਘ ਵਿਰਕ ਦੀ ਰਹਿਨੁਮਾਈ ਅਤੇ ਪਿ੍ੰਸੀਪਲ ਡਾ: ਸਰਬਜੀਤ ਸਿੰਘ ਕੁਲਾਰ ਦੀ ਦੇਖਰੇਖ ਅਤੇ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨੀ ਯੂਨੀਵਰਸਿਟੀ, ਆਈ.ਕਿਊ.ਏ.ਸੀ. ਦੇ ਸਹਿਯੋਗ ਨਾਲ 'ਨਵੀਂ ਸਿੱਖਿਆ ਨੀਤੀ 2020 ਅਤੇ ਓ.ਡੀ.ਐਲ. ਸੰਭਾਵਨਾਵਾਂ ਤੇ ਚੁਨੌਤੀਆਂ ਵਿਸ਼ੇ ਸਬੰਧੀ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੌਰਾਨ ਮੱੁਖ ਮਹਿਮਾਨ ਵਜੋਂ ਪਹੁੰਚੇ ਪੰਜਾਬ ਕੇਂਦਰੀ ਯੂਨੀਵਰਸਿਟੀ ਬਠਿੰਡਾ ਦੇ ਪ੍ਰੋ: ਜਗਮੀਤ ਬਾਵਾ ਅਤੇ ਡਾ: ਸੰਦੀਪ ਸਿੰਘ ਨੇ ਇੰਡੀਅਨ ਨੋਲੇਜ ਸਿਸਟਮ ਦੇ ਉੱਪਰ ਵੀ ਵਿਸਥਾਰ ਸਹਿਤ ਚਾਨਣਾ ਪਾਇਆ | ਉਨ੍ਹਾਂ ਨੇ ਨਵੀਂ ਸਿੱਖਿਆ ਨੀਤੀ 2020 'ਤੇ ਵਿਸਥਾਰ ਸਹਿਤ ਚਰਚਾ ਕੀਤੀ | ਓਪਨ ਡਿਸਟੈਂਸ ਲਰਨਿੰਗ ਨਵੀਂ ਸਿੱਖਿਆ ਨੀਤੀ 2020 ਦੀ ਇਕ ਖ਼ਾਸ ਵਿਸ਼ੇਸ਼ਤਾ ਹੈ | ਉਨ੍ਹਾਂ ਨੇ ਆਪਣੇ ਭਾਸ਼ਣ ਦੇ ਵਿਚ ਵਿਸ਼ਵਾਸ ਜਤਾਇਆ ਕਿ ਓਪਨ ਡਿਸਟੈਂਸ ਲਰਨਿੰਗ ਸਿੱਖਿਆ ਦੇ ਖੇਤਰ ਵਿਚ ਇਨਰੋਲਮੈਂਟ ਵਧਾਉਣ ਲਈ ਕਾਰਗਰ ਸਾਬਤ ਹੋਵੇਗੀ | ਡਾ: ਪਿੰਕੀ ਸਰਾਂ ਡਾਇਰੈਕਟਰ ਰੀਜਨਲ ਸੈਂਟਰ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ, ਪਿ੍ੰਸੀਪਲ ਡਾ: ਸਰਬਜੀਤ ਸਿੰਘ ਕੁਲਾਰ, ਡਾ: ਭੁਪਿੰਦਰ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ | ਇਸ ਮੌਕੇ ਵਾਈਸ ਪਿ੍ੰਸੀਪਲ ਪ੍ਰੋ: ਮਨਦੀਪ ਕੌਰ, ਕਾਲਜ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਨੇ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਸੌਂਪੇ ਅਗਲੀ ਖ਼ਬਰ ਪਿੰਡ ਸਹਿਜੜਾ ਤੋਂ ਰੁਜ਼ਗਾਰ ਦੀ ਭਾਲ 'ਚ ਦੁਬਈ ਗਏ ਨੌਜਵਾਨ ਦੀ ਮੌਤ <br/>
Ad Position 24