14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਭਾਰਤੀ ਕਿਸਾਨ ਯੂਨੀਅਨ ਡਕੌਂਦਾ ਨੇ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਸੌਂਪੇ

Ad Position 21
No active advertisement
ਅਜੀਤ ਡੈਸਕ 03-02-2026
ਟੱਲੇਵਾਲ, 2 ਫਰਵਰੀ (ਸੋਨੀ ਚੀਮਾ)-ਪਿੰਡ ਚੀਮਾ ਨਾਲ ਸਬੰਧਿਤ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਪਿੰਡ ਇਕਾਈ ਵਲੋਂ ਪਿੰਡ ਚੀਮਾ ਨਾਲ ਸਬੰਧਿਤ ਸਮੱਸਿਆਵਾਂ ਸਬੰਧੀ ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਨੂੰ ਮੰਗ-ਪੱਤਰ ਸੌਂਪੇ ਗਏ | ਇਸ ਮੌਕੇ ਜਾਣਕਾਰੀ ਦਿੰਦਿਆਂ ਬਲਵੰਤ ਸਿੰਘ ਚੀਮਾ ਜ਼ਿਲ੍ਹਾ ਮੀਤ ਪ੍ਰਧਾਨ, ਗੋਗੀ ਚੀਮਾ ਇਕਾਈ ਪ੍ਰਧਾਨ, ਹਰਜਿੰਦਰ ਸਿੰਘ ਜਨਰਲ ਸਕੱਤਰ, ਜਸਵਿੰਦਰ ਸਿੰਘ ਪ੍ਰੈਸ ਸਕੱਤਰ, ਗੁਰਤੇਜ ਸਿੰਘ ਮੀਤ ਪ੍ਰਧਾਨ, ਬਘੇਰਾ ਸਿੰਘ ਮੀਤ ਪ੍ਰਧਾਨ, ਗੁਰਜੰਟ ਸਿੰਘ ਮੀਤ ਪ੍ਰਧਾਨ ਨੇ ਦੱਸਿਆ ਕਿ ਅੱਜ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਪਿੰਡ ਚੀਮਾ ਨਾਲ ਸਬੰਧਿਤ ਦੋ ਮੱੁਖ ਮੰਗਾਂ ਇਕ ਤਾਂ ਜੋ ਪ੍ਰਸ਼ਾਸਨ ਅਤੇ ਨੈਸ਼ਨਲ ਹਾਈਵੇ ਅਥਾਰਿਟੀ ਨੇ ਪਿੰਡ ਦੇ ਮੱੁਖ ਬੱਸ ਅੱਡੇ 'ਤੇ ਨਿਗੂਣਾ ਕੱਟ ਬਣਾ ਕੇ ਜੋ ਬੱੁਤਾ ਸਾਰਿਆ ਗਿਆ, ਕਾਰਨ ਲਗਾਤਾਰ ਹਾਦਸੇ ਹੋ ਰਹੇ, ਮੁੜ ਸਹੀ ਤਰੀਕੇ ਨਾਲ ਕੱਟ ਨੂੰ ਜਲਦ ਬਣਾਉਣ ਸਬੰਧੀ ਮੰਗ-ਪੱਤਰ ਦਿੱਤਾ ਗਿਆ ਹੈ ਅਤੇ ਦੂਜੀ ਸਮੱਸਿਆ ਪਿੰਡ ਚੀਮਾ ਨਾਲ ਸਬੰਧਿਤ ਘਰ ਅਤੇ ਪਲਾਟਾਂ ਦੇ ਨੰਬਰ ਜਿਨ੍ਹਾਂ ਵਿਚ ਊਣਤਾਈਆਂ ਹਨ, ਪਲਾਟਾਂ ਦੇ ਰਕਬੇ ਗ਼ਲਤ ਹੋਣ ਦੇ ਨਾਲ-ਨਾਲ ਬਹੁਤੇ ਦਰਜ ਹੀ ਨਹੀਂ ਹਨ ਅਤੇ ਕੁੱਝ ਦੇ ਨਾਂਅ ਗ਼ਲਤ ਹਨ, ਦੀ ਦਰੁਸਤੀ ਕਰਵਾਉਣ ਲਈ ਬਰਨਾਲਾ ਵਿਖੇ ਧੱਕੇ ਖਾਣੇ ਪੈ ਰਹੇ ਹਨ ਅਤੇ ਆਰਥਿਕ ਤੌਰ 'ਤੇ ਵੀ ਲੱੁਟ ਹੋ ਰਹੀ ਹੈ | ਜਿਸ ਦੇ ਚੱਲਦਿਆਂ ਜੱਥੇਬੰਦੀ ਵਲੋਂ ਮੰਗ ਕੀਤੀ ਗਈ ਹੈ, ਕਿ ਉਕਤ ਮਾਮਲੇ ਵਿਚ ਪ੍ਰਸ਼ਾਸਨ ਪਟਵਾਰੀ ਅਤੇ ਹੋਰ ਮੁਲਾਜ਼ਮਾਂ ਦੀਆਂ ਡਿਊਟੀਆਂ ਪਿੰਡ ਕੈਂਪ ਲਗਾ ਕੇ ਉਕਤ ਊਣਤਾਈਆਂ ਦੂਰ ਕਰਵਾਈਆਂ ਜਾਣ, ਤਾਂ ਜੋ ਲੋਕਾਂ ਨੂੰ ਖੱਜਲ ਖ਼ੁਆਰ ਨਾ ਹੋਣਾ ਪਵੇਗਾ | ਜੱਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਉਕਤ ਦੋਵੇਂ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਬਰਨਾਲਾ ਵਲੋਂ ਜਲਦ ਹੱਲ ਕੀਤੇ ਜਾਣ ਦਾ ਭਰੋਸਾ ਦਿੱਤਾ ਗਿਆ ਹੈ | ਇਸ ਮੌਕੇ ਜੀਤੀ ਸਿੰਘ, ਮੇਵਾ ਸਿੰਘ, ਸੀਰਾ ਢਿੱਲੋਂ ਆਦਿ ਤੋਂ ਇਲਾਵਾ ਹੋਰ ਵੀ ਆਗੂ ਤੇ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੁਪਰੀਮ ਇੰਟਰਨੈਸ਼ਨਲ ਸਕੂਲ ਵਿਖੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਸਿੱਖਿਆ ਨੀਤੀ-2020 ਸੰਬੰਧੀ ਸੈਮੀਨਾਰ ਕਰਵਾਇਆ
Ad Position 24