14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਅੰਤਰਰਾਸ਼ਟਰੀ ਸਾਇੰਸ ਉਲੰਪਿਅਡ 'ਚ ਸ਼ਾਨਦਾਰ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 03-02-2026
ਤਪਾ ਮੰਡੀ, 2 ਫਰਵਰੀ (ਪ੍ਰਵੀਨ ਗਰਗ)-ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਜੈਮਲ ਸਿੰਘ ਵਾਲਾ ਲਈ ਮਾਣ ਦਾ ਵਿਸ਼ਾ ਉਸ ਸਮੇਂ ਬਣਿਆ ਜਦੋਂ ਸਕੂਲ ਦੇ ਚਾਰ ਹੋਣਹਾਰ ਵਿਦਿਆਰਥੀਆਂ ਨੇ ਸਾਇੰਸ ਓਲੰਪੀਆਡ ਫਾਊਾਡੇਸ਼ਨ ਵਲੋਂ ਆਯੋਜਿਤ ਅੰਤਰਰਾਸ਼ਟਰੀ ਸਾਇੰਸ ਓਲੰਪਿਅਡ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਪ੍ਰਤਿਸ਼ਠਿਤ ਮੁਕਾਬਲੇ ਵਿਚ ਰਵਨੀਤ ਕੌਰ, ਸਿਮਰਤ ਕੌਰ, ਵਤਨਪ੍ਰੀਤ ਕੌਰ ਅਤੇ ਮਨਮੀਤ ਕੌਰ ਨੇ ਆਪਣੀ ਲਗਨ ਅਤੇ ਮਿਹਨਤ ਦੇ ਬਲ ਨਾਲ ਅੰਕ ਹਾਸਲ ਕਰ ਕੇ ਸਕੂਲ, ਮਾਪਿਆਂ ਅਤੇ ਖੇਤਰ ਦਾ ਨਾਮ ਰੌਸ਼ਨ ਕੀਤਾ | ਸਕੂਲ ਦੇ ਚੇਅਰਮੈਨ ਸੁਖਮੀਤ ਸਿੰਘ ਧਾਲੀਵਾਲ ਨੇ ਵਿਦਿਆਰਥੀਆਂ ਦੀ ਇਸ ਕਾਮਯਾਬੀ 'ਤੇ ਖ਼ੁਸ਼ੀ ਜ਼ਾਹਿਰ ਕਰਦਿਆਂ ਦੱਸਿਆ ਕਿ ਇਹ ਪ੍ਰਾਪਤੀ ਵਿਦਿਆਰਥੀਆਂ ਦੀ ਲਗਾਤਾਰ ਮਿਹਨਤ, ਅਧਿਆਪਕਾਂ ਦੀ ਸਹੀ ਦਿਸ਼ਾ-ਨਿਰਦੇਸ਼ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ | ਉਨ੍ਹਾਂ ਕਿਹਾ ਕਿ ਸਕੂਲ ਦਾ ਮਕਸਦ ਸਿਰਫ਼ ਅਕਾਦਮਿਕ ਸਿੱਖਿਆ ਹੀ ਨਹੀਂ, ਸਗੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨਾ ਹੈ, ਤਾਂ ਜੋ ਉਹ ਅੰਤਰਰਾਸ਼ਟਰੀ ਪੱਧਰ 'ਤੇ ਵੀ ਆਪਣੀ ਪ੍ਰਤਿਭਾ ਸਾਬਤ ਕਰ ਸਕਣ | ਸਕੂਲ ਪ੍ਰਬੰਧਨ ਅਤੇ ਅਧਿਆਪਕ ਵਰਗ ਨੇ ਵੀ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ 'ਤੇ ਵਿਦਿਆਰਥੀਆਂ ਨੂੰ ਹੋਰ ਉੱਚੇ ਲਕਸ਼ ਹਾਸਲ ਕਰਨ ਲਈ ਪ੍ਰੇਰਿਤ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਮਾਲਵਾ ਕਾਲਜ ਆਫ਼ ਨਰਸਿੰਗ ਦੀਆਂ ਵਿਦਿਆਰਥਣਾਂ ਨੇ ਗਿੱਧਾ ਮੁਕਾਬਲਿਆਂ 'ਚੋਂ ਮਾਰੀ ਬਾਜ਼ੀ <br/> ਅਗਲੀ ਖ਼ਬਰ ਸੁਪਰੀਮ ਇੰਟਰਨੈਸ਼ਨਲ ਸਕੂਲ ਵਿਖੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ <br/>
Ad Position 24