ਮਹਿਲ ਕਲਾਂ, 2 ਫ਼ਰਵਰੀ (ਤਰਸੇਮ ਸਿੰਘ ਗਹਿਲ)-ਮਾਲਵਾ ਕਾਲਜ ਆਫ਼ ਨਰਸਿੰਗ ਅਤੇ ਐਸ.ਬੀ.ਐਸ. ਗਰੁੱਪ ਆਫ਼ ਕਾਲਜ ਦੇ ਵਿਦਿਆਰਥੀਆਂ ਦੀ ਗਿੱਧਾ ਟੀਮ ਨੇ ਸ੍ਰੀ ਮਹਾਂ ਸ਼ਕਤੀ ਕਲਾਂ ਮੰਚ ਵਿਚ ਹੋਏ ਸਭਿਆਚਾਰਕ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿੱਤ ਹਾਸਲ ਕੀਤੀ ਹੈ | ਕਾਲਜ ਪਿ੍ੰਸੀਪਲ ਨੇ ਦੱਸਿਆ ਇਸ ਮੁਕਾਬਲੇ ਵਿਚ ਵੱਖ-ਵੱਖ ਕਾਲਜਾਂ ਦੀਆਂ ਟੀਮਾਂ ਨੇ ਹਿੱਸਾ ਲਿਆ ਸੀ, ਮਾਲਵਾ ਕਾਲਜ ਦੇ ਵਿਦਿਆਰਥੀਆਂ ਨੇ ਆਪਣੇ ਰਵਾਇਤੀ ਪਹਿਰਾਵੇ, ਲੋਕ-ਗੀਤਾਂ ਅਤੇ ਸੁੰਦਰ ਗਿੱਧੇ ਦੀਆਂ ਬੋਲੀਆਂ ਰਾਹੀਂ ਦਰਸ਼ਕਾਂ ਦਾ ਮਨ ਮੋਹ ਲਿਆ | ਵਿਦਿਆਰਥੀਆਂ ਦੇ ਤਾਲਮੇਲ ਅਤੇ ਜੋਸ਼ ਭਰਪੂਰ ਪ੍ਰਸਤੁਤੀ ਨੇ ਸਭ ਨੂੰ ਪ੍ਰਭਾਵਿਤ ਕੀਤਾ | ਮੈਨੇਜਮੈਂਟ ਅਤੇ ਪਿ੍ੰਸੀਪਲ ਅਧਿਆਪਕ ਵਰਗ ਨੇ ਵਿਦਿਆਰਥਣਾਂ ਨੂੰ ਇਸ ਉਪਲਬਧੀ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਅਜਿਹੇ ਸਭਿਆਚਾਰਕ ਮੁਕਾਬਲੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਉਨ੍ਹਾਂ ਨੇ ਟੀਮ ਇੰਚਾਰਜ ਅਤੇ ਕੋਚ ਦੀ ਮਿਹਨਤ ਦੀ ਵੀ ਸਰਾਹਨਾ ਕੀਤੀ | ਹਿੱਸਾ ਲੈਣ ਵਾਲੇ ਵਿਦਿਆਰਥੀ ਸੁਖਦੀਪ ਕੌਰ ਗੁਰਲੀਨ ਕੌਰ, ਰਾਜਦੀਪ ਕੌਰ, ਰਾਜਵੰਤ ਕੌਰ, ਹਰਲੀਨ ਕੌਰ, ਪ੍ਰਵੀਨ ਕੌਰ, ਅਮਨਜੋਤ ਕੌਰ, ਕਿਰਣਦੀਪ ਕੌਰ, ਜਸ਼ਨਦੀਪ ਕੌਰ, ਅਮਨਦੀਪ ਕੌਰ, ਗੁਰਪ੍ਰੀਤ ਕੌਰ, ਰਾਜਵਿੰਦਰ ਕੌਰ, ਹੁਸਨਪ੍ਰੀਤ ਕੌਰ, ਮਨਪ੍ਰੀਤ ਕੌਰ ਦੀ ਇਸ ਜਿੱਤ ਨਾਲ ਵਿਦਿਆਰਥੀਆਂ ਦਾ ਹੌਸਲਾ ਹੋਰ ਵਧਿਆ ਹੈ ਅਤੇ ਭਵਿੱਖ ਵਿਚ ਵੀ ਅਜਿਹੇ ਮੁਕਾਬਲਿਆਂ ਵਿਚ ਹੋਰ ਵਧੀਆ ਪ੍ਰਦਰਸ਼ਨ ਕਰਨ ਦੀ ਪੇ੍ਰਰਨਾ ਮਿਲੀ ਹੈ | ਕਾਲਜ ਦੇ ਮੈਨੇਜਿੰਗ ਡਾਇਰੈਕਟਰ ਸੁਸ਼ੀਲ ਕੁਮਾਰ ਅਤੇ ਸਮੂਹ ਸਟਾਫ਼ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦਾ ਹੌਸਲਾ ਵਧਾਇਆ |