14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਗੁਰੂ ਰਵਿਦਾਸ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਸੁੰਦਰ ਦਸਤਾਰ ਅਤੇ ਲੰਮੇ ਕੇਸ ਮੁਕਾਬਲੇ ਕਰਵਾਏ

Ad Position 21
No active advertisement
ਪਿੰਡ ਠੁੱਲੀਵਾਲ ਵਿਖੇ ਮੁਕਾਬਲਿਆਂ ਦੇ ਜੇਤੂ ਰਹੇ ਬੱਚਿਆਂ ਨੂੰ ਸਨਮਾਨਿਤ ਕਰਦੇ ਪ੍ਰਬੰਧਕ ਅਤੇ ਮਹਿਮਾਨ | ਤਸਵੀਰ : ਅਵਤਾਰ ਸਿੰਘ ਅਣਖੀ <br/> 03-02-2026
ਮਹਿਲ ਕਲਾਂ, 2 ਫਰਵਰੀ (ਅਵਤਾਰ ਸਿੰਘ ਅਣਖੀ)-ਸ੍ਰੀ ਸੁਖਮਨੀ ਸੇਵਾ ਸੁਸਾਇਟੀ ਪਿੰਡ ਠੁੱਲੀਵਾਲ ਵਲੋਂ ਗੁਰੂ ਰਵਿਦਾਸ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਬੱਚਿਆਂ ਦੇ ਲੰਮੇ ਕੇਸ ਅਤੇ ਦਸਤਾਰ ਮੁਕਾਬਲੇ ਕਰਵਾਏ ਗਏ | ਇਸ ਮੌਕੇ 51 ਬੱਚਿਆਂ ਨੇ ਦਸਤਾਰ ਮੁਕਾਬਲੇ ਅਤੇ 35 ਬੱਚਿਆਂ ਨੇ ਲੰਮੇ ਕੇਸ ਮੁਕਾਬਲਿਆਂ ਵਿਚ ਭਾਗ ਲਿਆ | ਬੱਚਿਆਂ ਨੂੰ ਵਹਿਮਾਂ-ਭਰਮਾਂ ਤੋਂ ਦੂਰ ਰਹਿਣ ਦਾ ਸੰਦੇਸ਼ ਦੇਣ ਲਈ ਭਾਨਾ ਜਾਦੂਗਰ ਵਲੋਂ ਪੇਸ਼ ਜਾਗਰੂਕਤਾ ਸ਼ੋਅ ਖਿੱਚ ਦਾ ਕੇਂਦਰ ਬਣਿਆ | ਅੰਤਿਮ ਨਤੀਜੇ ਅਨੁਸਾਰ ਲੰਮੇ ਕੇਸ ਮੁਕਾਬਲੇ 'ਚ ਗੁਰਅਰਧਨ ਸਿੰਘ ਨੇ ਪਹਿਲਾ, ਗੁਰਸੇਵਕ ਸਿੰਘ ਨੇ ਦੂਸਰਾ, ਸੁਖਪ੍ਰੀਤ ਸਿੰਘ ਤੀਸਰਾ, ਸੁਖਪ੍ਰੀਤ ਸਿੰਘ ਚੌਥਾ ਅਤੇ ਸਾਹਿਬ ਸਿੰਘ ਨੇ ਪੰਜਵਾਂ ਸਥਾਨ ਹਾਸਲ ਕੀਤਾ | ਦਸਤਾਰ ਮੁਕਾਬਲਿਆਂ 'ਚ ਮਨਰਾਜ ਸਿੰਘ, ਕਰਨਵੀਰ ਸਿੰਘ, ਰਾਮਵਿੰਦਰ ਸਿੰਘ, ਮਹਿਕਜੋਤ ਸਿੰਘ ਅਤੇ ਏਕਮਜੋਤ ਸਿੰਘ ਨੇ ਕ੍ਰਮਵਾਰ ਪਹਿਲਾ, ਦੂਜਾ, ਤੀਜਾ, ਚੌਥਾ ਅਤੇ ਪੰਜਵਾਂ ਇਨਾਮ ਪ੍ਰਾਪਤ ਕੀਤਾ | ਇਸ ਤੋਂ ਇਲਾਵਾ ਸਿੱਖ ਇਤਿਹਾਸ ਨਾਲ ਸਬੰਧਿਤ ਪ੍ਰਸ਼ਨੋਤਰੀ ਮੁਕਾਬਲੇ ਵਿਚ ਉੱਤਮ ਪ੍ਰਦਰਸ਼ਨ ਕਰਨ 'ਤੇ ਜਗਜੀਤ ਸਿੰਘ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਸਮਾਗਮ ਦੌਰਾਨ ਪ੍ਰਬੰਧਕਾਂ ਅਤੇ ਮਹਿਮਾਨਾਂ ਵਲੋਂ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਟਰਾਫ਼ੀਆਂ ਅਤੇ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ, ਜਦ ਕਿ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਸਰਟੀਫਿਕੇਟ ਦੇ ਕੇ ਹੌਸਲਾ ਅਫ਼ਜਾਈ ਕੀਤੀ ਗਈ | ਇਸ ਮੌਕੇ ਬੱਚਿਆਂ ਲਈ ਦਸਤਾਰ ਸਿਖਲਾਈ ਕੈਂਪ ਲਗਾਉਣ ਵਾਲੇ ਇੰਟਰਨੈਸ਼ਨਲ ਕੋਚ ਹੀਰਾ ਸਿੰਘ ਆਦਮਕੇ ਨੂੰ ਵੀ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਅਖੀਰ ਵਿਚ ਬਲਵਿੰਦਰ ਸਿੰਘ ਫ਼ੌਜੀ, ਜਸਵਿੰਦਰ ਸਿੰਘ ਫ਼ੌਜੀ ਅਤੇ ਜਰਨੈਲ ਸਿੰਘ ਭੋਲਾ ਵਲੋਂ ਪ੍ਰੋਗਰਾਮ ਦੀ ਸਫਲਤਾ ਲਈ ਸਹਿਯੋਗ ਕਰਨ ਵਾਲੇ ਦਾਨੀ ਸੱਜਣਾਂ, ਐਨ.ਆਰ.ਆਈ. ਭਾਈਚਾਰੇ ਅਤੇ ਸਮੂਹ ਪ੍ਰਬੰਧਕਾਂ ਦਾ ਉਚੇਚਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਜਨਤਕ ਜਥੇਬੰਦੀਆਂ ਨੇ ਝੁੱਗੀਆਂ ਝੌਂਪੜੀਆਂ ਵਾਲਿਆਂ ਦੇ ਹੱਕ ਵਿਚ ਏ.ਡੀ.ਸੀ. ਨੂੰ ਮੰਗ-ਪੱਤਰ ਦਿੱਤਾ <br/> ਅਗਲੀ ਖ਼ਬਰ ਮਾਲਵਾ ਕਾਲਜ ਆਫ਼ ਨਰਸਿੰਗ ਦੀਆਂ ਵਿਦਿਆਰਥਣਾਂ ਨੇ ਗਿੱਧਾ ਮੁਕਾਬਲਿਆਂ 'ਚੋਂ ਮਾਰੀ ਬਾਜ਼ੀ <br/>
Ad Position 24