14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਸੰਤ ਚਿਤਾਨੰਦ ਟੈਕਸੀ ਯੂਨੀਅਨ ਵਲੋਂ ਤਿੰਨ ਰੋਜ਼ਾ ਧਾਰਮਿਕ ਸਮਾਗਮ <br/>

Ad Position 21
No active advertisement
ਅਜੀਤ ਡੈਸਕ 03-02-2026
ਤਪਾ ਮੰਡੀ, 2 ਫਰਵਰੀ (ਵਿਜੇ ਸ਼ਰਮਾ)-ਸਥਾਨਕ ਸੰਤ ਬਾਬਾ ਚਿਤਾ ਨੰਦ ਟੈਕਸੀ ਯੂਨੀਅਨ ਵੈੱਲਫੇਅਰ ਸੁਸਾਇਟੀ ਵਲੋਂ ਸਰਬੱਤ ਦੇ ਭਲੇ ਲਈ ਸਾਲਾਨਾ ਸਮਾਗਮ ਟਰੱਕ ਯੂਨੀਅਨ ਨੇੜੇ ਪਾਣੀ ਵਾਲੀ ਟੈਂਕੀ ਥੱਲੇ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਰਾਗੀ ਸਿੰਘਾਂ ਵਲੋਂ ਰਸਭਿੰਨਾ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਸਮਾਗਮ ਵਿਚ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ, ਡੇਰਾ ਸੰਤ ਬਾਬਾ ਪੰਜਾਬ ਸਿੰਘ ਤਾਜੋਕੇ ਦੇ ਮੱੁਖ ਸੇਵਾਦਾਰ ਬਾਬਾ ਬੂਟਾ ਸਿੰਘ ਤਾਜੋਕੇ, ਸਮਾਜ ਸੇਵੀ ਪਰਮਜੀਤ ਸਿੰਘ ਪੰਮਾ, ਸਾਬਕਾ ਸਰਪੰਚ ਬਲਤੇਜ ਸਿੰਘ ਬੋਘਾ, ਸਮਾਜ ਸੇਵੀ ਰਘਵੀਰ ਚੰਦ ਅਗਰਵਾਲ ਆਦਿ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਟੈਕਸੀ ਯੂਨੀਅਨ ਦੇ ਪ੍ਰਧਾਨ ਕਾਕਾ ਸਿੰਘ ਦਰਾਜ਼, ਜੱਸੀ ਸਿੰਘ, ਸੁਰੇਸ਼ ਚੰਦੇਲ ਆਦਿ ਵਲੋਂ ਮੁਹਤਬਰਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਧਾਲੀਵਾਲ, ਕੌਂਸਲਰ ਧਰਮਪਾਲ ਸ਼ਰਮਾ, ਕੌਂਸਲਰ ਅਮਰਜੀਤ ਸਿੰਘ, ਜਗਦੇਵ ਕੁਮਾਰ, ਲਖਵਿੰਦਰ ਸਿੰਘ, ਬਿੰਨੀ ਧਾਲੀਵਾਲ, ਪੰਡਿਤ ਦੇਸਰਾਜ, ਬੰਟੀ ਪੰਡਿਤ ਅਵਤਾਰ ਸਿੰਘ, ਅਮਰਜੀਤ ਸਿੰਘ ਜੱਸੀ ਸਿੰਘ ਤੋਂ ਇਲਾਵਾ ਮਨੀਸ਼ ਕੁਮਾਰ, ਦੀਪਕ ਕੁਮਾਰ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਦੇ ਪ੍ਰਭਾਵ ਨੂੰ ਰੋਕਣ ਲਈ ਪਿੰਡ ਚੰਨਣਵਾਲ 'ਚ ਡੀ.ਐਸ.ਪੀ. ਨੇ ਕੀਤੀ ਮੀਟਿੰਗ ਅਗਲੀ ਖ਼ਬਰ ਜਨਤਕ ਜਥੇਬੰਦੀਆਂ ਨੇ ਝੁੱਗੀਆਂ ਝੌਂਪੜੀਆਂ ਵਾਲਿਆਂ ਦੇ ਹੱਕ ਵਿਚ ਏ.ਡੀ.ਸੀ. ਨੂੰ ਮੰਗ-ਪੱਤਰ ਦਿੱਤਾ <br/>
Ad Position 24