14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਨਸ਼ਿਆਂ ਦੇ ਪ੍ਰਭਾਵ ਨੂੰ ਰੋਕਣ ਲਈ ਪਿੰਡ ਚੰਨਣਵਾਲ 'ਚ ਡੀ.ਐਸ.ਪੀ. ਨੇ ਕੀਤੀ ਮੀਟਿੰਗ

Ad Position 21
No active advertisement
ਅਜੀਤ ਡੈਸਕ 03-02-2026
ਮਹਿਲ ਕਲਾਂ, 2 ਫਰਵਰੀ (ਤਰਸੇਮ ਸਿੰਘ ਗਹਿਲ)-ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਦੇ ਤਹਿਤ ਬਲਾਕ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਚੰਨਣਵਾਲ ਵਿਖੇ ਸਰਪੰਚ ਗੁਰਜੰਟ ਸਿੰਘ ਦੀ ਅਗਵਾਈ ਹੇਠ ਡਿਫੈਂਸ ਕਮੇਟੀ ਚੰਨਣਵਾਲ ਨਾਲ ਡੀ.ਐਸ.ਪੀ. ਮਹਿਲ ਕਲਾਂ ਜਸਪਾਲ ਸਿੰਘ ਅਤੇ ਮੁੱਖ ਅਫਸਰ ਪੁਲਿਸ ਥਾਣਾ ਮਹਿਲ ਕਲਾਂ ਸਰਬਜੀਤ ਸਿੰਘ ਵਲੋਂ ਕਮਿਊਨਿਟੀ ਸੈਂਟਰ ਚੰਨਣਵਾਲ ਵਿਖੇ ਮੀਟਿੰਗ ਕਰ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਜਾਣੂ ਕਰਵਾਇਆ ਗਿਆ | ਇਸ ਸਮੇਂ ਡੀ.ਐਸ.ਪੀ. ਮਹਿਲ ਕਲਾਂ ਜਸਪਾਲ ਸਿੰਘ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਿਆਂ ਦਾ ਮਾੜਾ ਪ੍ਰਭਾਵ ਨੌਜਵਾਨਾਂ ਦੇ ਆਰਥਿਕ ਅਤੇ ਸਮਾਜਿਕ ਨੁਕਸਾਨ ਦੀ ਢਾਅ ਲਾਅ ਰਿਹਾ ਹੈ | ਉਨ੍ਹਾਂ ਕਿਹਾ ਨਸ਼ਿਆਂ ਦੇ ਖ਼ਾਤਮੇ ਲਈ ਸਾਨੂੰ ਸਾਰਿਆਂ ਨੂੰ ਲਾਮਬੰਦ ਹੋਣਾ ਸਮੇਂ ਦੀ ਮੁੱਖ ਲੋੜ ਹੈ, ਪੇਂਡੂ ਡਿਫੈਂਸ ਕਮੇਟੀਆਂ ਨੂੰ ਨਸ਼ਿਆਂ ਦੇ ਵੱਧ ਰਹੇ ਪ੍ਰਭਾਵ ਨੂੰ ਰੋਕਣ ਲਈ ਪੁਲਿਸ ਦਾ ਸਹਿਯੋਗ ਕਰਨਾ ਬੇਹੱਦ ਜ਼ਰੂਰੀ ਹੈ | ਇਸ ਸਮੇਂ ਸਰਪੰਚ ਗੁਰਜੰਟ ਸਿੰਘ ਚੰਨਣਵਾਲ ਨੇ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਪਰਿਵਾਰਿਕ ਲੋਕਾਂ ਨੂੰ ਖ਼ੁਦ ਹੀ ਅੱਗੇ ਆਉਣਾ ਪਵੇਗਾ | ਇਸ ਮੌਕੇ ਦਲਬਾਰ ਸਿੰਘ, ਗੁਰਜਨਕ ਸਿੰਘ, ਗੁਰਜੀਤ ਸਿੰਘ, ਗੁਰਦੀਪ ਸਿੰਘ, ਮਨਜੋਤ ਸਿੰਘ, ਜਰਨੈਲ ਸਿੰਘ, ਪਿਆਰਾ ਸਿੰਘ, ਸੰਦੀਪ ਸਿੰਘ, ਅਮਰ ਸਿੰਘ ਆਦਿ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ | ਇਸ ਸਮੇਂ ਮੁੱਖ ਅਫਸਰ ਸਰਬਜੀਤ ਸਿੰਘ ਨੇ ਦੱਸਿਆ ਕਿ ਪਿੰਡ ਹਰਦਾਸਪੁਰਾ ਵਿਖੇ ਵੀ ਪੁਲਿਸ ਵਲੋਂ ਡਿਫੈਂਸ ਕਮੇਟੀ ਨਾਲ ਮੀਟਿੰਗ ਕਰ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਜਾਣੂ ਕਰਵਾਇਆ ਗਿਆ |
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਜਨਮ ਦਿਵਸ ਮੌਕੇ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਸੰਤ ਚਿਤਾਨੰਦ ਟੈਕਸੀ ਯੂਨੀਅਨ ਵਲੋਂ ਤਿੰਨ ਰੋਜ਼ਾ ਧਾਰਮਿਕ ਸਮਾਗਮ <br/>
Ad Position 24