14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਹਲਵਾਰਾ ਵਿਖੇ ਸ਼ੁਰੂ ਹੋਇਆ ਨਵਾਂ ਸਿਵਲ ਟਰਮੀਨਲ ਮਾਲਵਾ ਖੇਤਰ ਦੀ ਅਰਥਵਿਵਸਥਾ ਲਈ ਮੀਲ ਪੱਥਰ ਸਾਬਤ ਹੋਵੇਗਾ-ਰਾਜਿੰਦਰ ਗੁਪਤਾ <br/>

Ad Position 21
No active advertisement
ਅਜੀਤ ਡੈਸਕ 03-02-2026
ਬਰਨਾਲਾ, 2 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਰਾਜ ਸਭਾ ਮੈਂਬਰ ਅਤੇ ਟਰਾਈਡੈਂਟ ਗਰੁੱਪ ਦੇ ਚੇਅਰਮੈਨ ਐਮਰੀਟਸ ਪਦਮਸ਼੍ਰੀ ਰਾਜਿੰਦਰ ਗੁਪਤਾ ਨੇ ਹਲਵਾਰਾ ਸਥਿਤ ਅੰਤਰਰਾਸ਼ਟਰੀ ਏਅਰਪੋਰਟ ਦੇ ਉਦਘਾਟਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਕਾਫ਼ੀ ਸਮੇਂ ਤੋਂ ਲਟਕਿਆ ਹੋਇਆ ਸੀ, ਜਿਸ ਦੇ ਸਾਕਾਰ ਹੋਣ ਨਾਲ ਪੰਜਾਬ ਦੇ ਉਦਯੋਗਿਕ ਅਤੇ ਆਰਥਿਕ ਵਿਕਾਸ ਨੂੰ ਨਵੀਂ ਦਿਸ਼ਾ ਮਿਲੇਗੀ | ਰਾਜਿੰਦਰ ਗੁਪਤਾ ਨੇ ਕਿਹਾ ਕਿ ਲੁਧਿਆਣਾ ਦੇ ਹਲਵਾਰਾ ਵਿਖੇ ਸ਼ੁਰੂ ਹੋਇਆ ਨਵਾਂ ਸਿਵਲ ਟਰਮੀਨਲ ਮਾਲਵਾ ਖੇਤਰ ਦੀ ਅਰਥਵਿਵਸਥਾ ਲਈ ਮੀਲ ਦਾ ਪੱਥਰ ਸਾਬਤ ਹੋਵੇਗਾ | ਇਸ ਮਹੱਤਵਪੂਰਨ ਉਪਲਬਧੀ ਲਈ ਉਨ੍ਹਾਂ ਕੇਂਦਰ ਸਰਕਾਰ ਦਾ ਵਿਸ਼ੇਸ਼ ਧੰਨਵਾਦ ਕੀਤਾ | ਉਨ੍ਹਾਂ ਦੱਸਿਆ ਕਿ ਏਅਰਪੋਰਟ ਅਥਾਰਿਟੀ ਆਫ਼ ਇੰਡੀਆ (ਏਏਆਈ) ਅਤੇ ਪੰਜਾਬ ਸਰਕਾਰ ਦੇ ਸਾਂਝੇ ਯਤਨਾਂ ਨਾਲ 54.67 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਇਸ ਟਰਮੀਨਲ ਦਾ ਖੇਤਰਫਲ ਲਗਭਗ 2,000 ਵਰਗ ਮੀਟਰ ਹੈ | ਇਹ ਟਰਮੀਨਲ ਪੀਕ ਆਵਰਜ਼ ਦੌਰਾਨ 300 ਯਾਤਰੀਆਂ ਦੀ ਆਵਾਜਾਈ ਸੰਭਾਲਣ ਸਮਰੱਥ ਹੈ, ਜਦਕਿ ਸਾਲਾਨਾ ਤਕਰੀਬਨ ਦੋ ਲੱਖ ਯਾਤਰੀਆਂ ਨੂੰ ਸਹੂਲਤਾਂ ਪ੍ਰਦਾਨ ਕਰ ਸਕੇਗਾ | ਇਸ ਨਾਲ ਉਦਯੋਗ, ਸਿਹਤ ਅਤੇ ਸਿੱਖਿਆ ਖੇਤਰ ਨੂੰ ਸਿੱਧਾ ਲਾਭ ਮਿਲਣ ਦੇ ਨਾਲ-ਨਾਲ ਖੇਤਰੀ ਕਨੈਕਟਿਵਟੀ ਵੀ ਮਜ਼ਬੂਤ ਹੋਵੇਗੀ | ਸ੍ਰੀ ਗੁਪਤਾ ਨੇ ਕਿਹਾ ਕਿ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਟਰਮੀਨਲ ਇਮਾਰਤ ਦੇ ਉਦਘਾਟਨ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਕੋਲ ਆਪਣੀ ਮੰਗ ਦੁਹਰਾਉਂਦੇ ਹੋਏ ਕਿਹਾ ਕਿ ਇਸ ਹਵਾਈ ਅੱਡੇ ਦਾ ਨਾਂ ਦੇਸ਼ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ 'ਤੇ ਰੱਖਿਆ ਜਾਣਾ ਚਾਹੀਦਾ ਹੈ ਜੋ ਆਜ਼ਾਦੀ ਦੀ ਲੜਾਈ ਦੇ ਸਭ ਤੋਂ ਨੌਜਵਾਨ ਅਤੇ ਮਹਾਨ ਨਾਇਕਾਂ ਵਿਚੋਂ ਇੱਕ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਪੱਖੋ ਕਲਾਂ ਵਿਖੇ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਜਨਮ ਦਿਵਸ ਮੌਕੇ ਸਮਾਗਮ ਕਰਵਾਇਆ <br/>
Ad Position 24