14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਅਕਾਲ ਅਕੈਡਮੀ ਮਨਾਲ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 03-02-2026
ਮਹਿਲ ਕਲਾਂ, 2 ਫਰਵਰੀ (ਅਵਤਾਰ ਸਿੰਘ ਅਣਖੀ)-ਅਕਾਲ ਅਕੈਡਮੀ ਮਨਾਲ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਵਸ ਸ਼ਰਧਾ, ਸਤਿਕਾਰ ਅਤੇ ਆਤਮਿਕ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਨੇ ਭਾਗ ਲਿਆ | ਸਮਾਗਮ ਦੀ ਸ਼ੁਰੂਆਤ ਗੁਰਬਾਣੀ ਪਾਠ ਅਤੇ ਸ਼ਬਦ ਕੀਰਤਨ ਨਾਲ ਹੋਈ | ਪਿ੍ੰਸੀਪਲ ਅਰਸ਼ਪ੍ਰੀਤ ਕੌਰ, ਪੰਜਾਬੀ ਮਾਸਟਰ ਸੁਖਦੀਪ ਸਿੰਘ ਨੇ ਬੱਚਿਆਂ ਨੂੰ ਭਗਤ ਰਵਿਦਾਸ ਜੀ ਦੇ ਜੀਵਨ, ਉਨ੍ਹਾਂ ਦੇ ਵਿਚਾਰਾਂ ਅਤੇ ਸਿੱਖਿਆਵਾਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਨੂੰ ਸਮਾਜਿਕ ਬਰਾਬਰੀ, ਮਾਨਵਤਾ, ਪ੍ਰੇਮ, ਸਚਾਈ ਅਤੇ ਨਿਰਭਉ ਜੀਵਨ ਦੀ ਪੇ੍ਰਰਨਾ ਬਾਰੇ ਸਮਝਾਇਆ ਗਿਆ ਕਿ ਭਗਤ ਰਵਿਦਾਸ ਜੀ ਨੇ ਆਪਣੇ ਜੀਵਨ ਰਾਹੀਂ ਜਾਤ-ਪਾਤ, ਉੱਚ-ਨੀਚ ਅਤੇ ਭੇਦਭਾਵ ਦੇ ਵਿਰੁੱਧ ਆਵਾਜ਼ ਉਠਾਈ ਅਤੇ ਸਮਾਨਤਾ ਦਾ ਸੰਦੇਸ਼ ਦਿੱਤਾ | ਇਸ ਮੌਕੇ ਸੰਸਥਾ ਦੇ ਵਿਦਿਆਰਥੀਆਂ ਨੇ ਕਵਿਤਾਵਾਂ, ਭਾਸ਼ਣ ਅਤੇ ਵਿਚਾਰ ਪ੍ਰਗਟਾਵੇ ਰਾਹੀਂ ਭਗਤ ਰਵਿਦਾਸ ਨੂੰ ਸ਼ਰਧਾਂਜਲੀ ਭੇਟ ਕੀਤੀ |

Ad Position 22
No active advertisement
ਪਿਛਲੀ ਖ਼ਬਰ ਬਾਰਡਰ 2 ਨੇ ਦਸਵੇਂ ਦਿਨ ਕਮਾਏ 22.50 ਕਰੋੜ <br/> ਅਗਲੀ ਖ਼ਬਰ ਪੰਜਾਬ ਵਿਚ ਸਰਕਾਰ ਹਾਲਾਤ ਸੁਧਾਰਨ ਦੇ ਯਤਨ ਕਰਨ ਵਿਚ ਅਸਫਲ-ਐੱਡ. ਰਾਹੀ <br/>
Ad Position 24