ਤਪਾ ਮੰਡੀ, 3 ਫਰਵਰੀ (ਗਰਗ)-ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਦਿੱਤੀ ਜ਼ਮਾਨਤ ਦੀ ਖ਼ੁਸ਼ੀ 'ਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸ਼ਹਿਰੀ ਪ੍ਰਧਾਨ ਉਗਰ ਸੈਨ ਮੌੜ ਦੀ ਅਗਵਾਈ ਹੇਠ ਯੂਥ ਨੇ ਲੱਡੂ ਵੰਡ ਕੇ ਖ਼ੁਸ਼ੀ ਦਾ ਇਜ਼ਹਾਰ ਕੀਤਾ | ਦੱਸ ਦਈਏ ਕਿ ਪੰਜਾਬ ਦੇ ਸਾਬਕਾ ਮੰਤਰੀ ਮਜੀਠੀਆ ਪਿਛਲੇ ਸੱਤ ਮਹੀਨਿਆਂ ਤੋਂ ਨਾਭਾ ਜੇਲ੍ਹ ਵਿਚ ਨਜ਼ਰਬੰਦ ਸਨ | ਇਸ ਮੌਕੇ ਪੱਤਰਕਾਰਾਂ ਦੇ ਰੂ-ਬਰੂ ਹੁੰਦਿਆਂ ਸੀਨੀਅਰ ਅਕਾਲੀ ਆਗੂ ਉਗਰ ਸੈਨ ਮੌੜ ਨੇ ਕਿਹਾ ਕਿ ਮਜੀਠੀਆ ਦੇ ਰਿਹਾਈ ਨੂੰ ਲੈ ਕੇ ਸਮੁੱਚੇ ਯੂਥ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਉਨ੍ਹਾਂ ਆਖਿਆ ਕਿ ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ ਅਤੇ ਸੱਚ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ | ਇਸ ਮੌਕੇ ਉਨ੍ਹਾਂ ਖ਼ੁਸ਼ੀ ਵਿਚ ਨਾਅਰੇ ਵੀ ਲਾਏ | ਇਸ ਮੌਕੇ ਮੋਨੂੰ ਮੌੜ, ਸ਼ਬੀ ਗਰਗ, ਸੋਨੂੰ ਮੱਲ੍ਹੀ ਆਦਿ ਮੌਜੂਦ ਸਨ |