07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਪਿੰਡ ਧਨੇਰ ਵਿਖੇ ਬਗ਼ੈਰ ਮਨਜ਼ੂਰੀ ਪੁੱਟੇ ਗਏ ਦਰਜਨ ਤੋਂ ਵੱਧ ਹਰੇ-ਭਰੇ ਦਰੱਖਤ

Ad Position 21
No active advertisement
ਅਜੀਤ ਡੈਸਕ 04-02-2026
ਮਹਿਲ ਕਲਾਂ, 3 ਫ਼ਰਵਰੀ (ਅਵਤਾਰ ਸਿੰਘ ਅਣਖੀ)-ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਵਾਤਾਵਰਨ ਨੂੰ ਹਰਿਆ-ਭਰਿਆ ਬਣਾਈ ਰੱਖਣ ਲਈ ਹਰ ਸਾਲ ਲੱਖਾਂ-ਕਰੋੜਾਂ ਰੁਪਏ ਪਾਣੀ ਵਾਂਗ ਵਹਾਏ ਜਾਂਦੇ ਹਨ | ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਸ਼ੁੱਧ ਵਾਤਾਵਰਨ ਮਿਲ ਸਕੇ ਪਰ ਦੂਜੇ ਪਾਸੇ, ਕੁੱਝ ਲੋਕਾਂ ਦੀ ਲਾਪਰਵਾਹੀ ਅਤੇ ਸਵਾਰਥ ਕਾਰਨ ਵਾਤਾਵਰਨ ਨੂੰ ਨੁਕਸਾਨ ਪਹੁੰਚ ਰਿਹਾ | ਤਾਜ਼ਾ ਮਾਮਲਾ ਪਿੰਡ ਧਨੇਰ ਵਿਖੇ ਸਾਹਮਣੇ ਆਇਆ ਹੈ, ਜਿੱਥੇ ਧਨੇਰ-ਕਾਲਸਾਂ ਲਿੰਕ ਸੜਕ 'ਤੇ ਲਗਦੀ ਮੁਸਲਮਾਨ ਭਾਈਚਾਰੇ ਦੇ ਕਬਰਸਤਾਨ ਦੀ ਜਗ੍ਹਾ ਵਿਚੋਂ ਦਰਜਨ ਤੋਂ ਵੱਧ ਹਰੇ-ਭਰੇ ਦਰੱਖਤ ਬਿਨਾਂ ਕਿਸੇ ਸਰਕਾਰੀ ਮਨਜ਼ੂਰੀ ਦੇ ਪੁੱਟ ਦਿੱਤੇ ਗਏ | ਇਸ ਘਟਨਾ ਸਬੰਧੀ ਰੋਸ ਪ੍ਰਗਟ ਕਰਦਿਆਂ ਪਿੰਡ ਵਾਸੀ ਤੇਜਿੰਦਰ ਸਿੰਘ, ਲਖਵੀਰ ਸਿੰਘ, ਰਵਿੰਦਰ ਸਿੰਘ ਅਤੇ ਗੁਰਮੀਤ ਸਿੰਘ ਨੇ ਦੱਸਿਆ ਕਿ ਇਹ ਜਗ੍ਹਾ ਅਤੇ ਇੱਥੇ ਖੜ੍ਹੇ ਦਰੱਖਤ ਸਰਕਾਰੀ ਜਾਇਦਾਦ ਹਨ ਪਰ ਗ੍ਰਾਮ ਪੰਚਾਇਤ ਦੀ ਮਿਲੀਭੁਗਤ ਨਾਲ ਇਨ੍ਹਾਂ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਪੁੱਟਿਆ ਗਿਆ ਹੈ | ਇੰਨਾਂ ਹੀ ਨਹੀਂ, ਪਿੰਡ ਵਾਸੀਆਂ ਨੇ ਦੋਸ਼ ਲਾਇਆ ਕਿ ਪੁੱਟੇ ਗਏ ਦਰਖ਼ਤਾਂ ਵਿਚੋਂ ਕੁੱਝ ਨੂੰ ਅੱਗੇ ਵੇਚ ਵੀ ਦਿੱਤਾ ਗਿਆ ਹੈ | ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਉਨ੍ਹਾਂ ਵਲੋਂ 2 ਫ਼ਰਵਰੀ ਨੂੰ ਬੀ.ਡੀ.ਪੀ.ਓ. ਮਹਿਲ ਕਲਾਂ ਨੂੰ ਇਕ ਲਿਖਤੀ ਸ਼ਿਕਾਇਤ ਦਰਜ ਕਰਵਾਈ ਗਈ, ਜਿਸ ਤੋਂ ਬਾਅਦ ਵਿਭਾਗੀ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ | ਇਸ ਮੌਕੇ ਹਾਜ਼ਰ ਪਿੰਡ ਵਾਸੀਆਂ ਜਸਵੀਰ ਸਿੰਘ, ਕੁਲਵੀਰ ਸਿੰਘ, ਅਮਨਦੀਪ ਸਿੰਘ, ਦਰਸ਼ਨ ਸਿੰਘ, ਗੁਰਮੁਖ ਸਿੰਘ ਖ਼ਾਲਸਾ ਅਤੇ ਹੋਰਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਵਾਤਾਵਰਨ ਨਾਲ ਖਿਲਵਾੜ ਕਰਨ ਵਾਲੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ | ਦੂਜੇ ਪਾਸੇ, ਜਦੋਂ ਇਸ ਸਬੰਧੀ ਬੀ.ਡੀ.ਪੀ.ਓ. ਮਹਿਲ ਕਲਾਂ ਬਨਦੀਪ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦਰਖ਼ਤ ਪੁੱਟੇ ਜਾਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ 'ਸ਼ਿਕਾਇਤ ਮਿਲੀ ਸੀ ਅਤੇ ਮੌਕੇ ਦੇ ਮੁਆਇਨੇ ਦੌਰਾਨ ਦਰਖ਼ਤ ਪੁੱਟੇ ਜਾਣ ਦੀ ਗੱਲ ਸਹੀ ਪਾਈ ਗਈ ਹੈ ਕਿਉਂਕਿ ਇਸ ਜਗ੍ਹਾ 'ਤੇ ਪੰਚਾਇਤੀ ਗਰਾਂਟ ਖ਼ਰਚ ਹੋਈ ਹੈ, ਇਸ ਲਈ ਇਹ ਪੰਚਾਇਤ ਦੇ ਅਧਿਕਾਰ ਖੇਤਰ ਵਿਚ ਆਉਂਦੀ ਹੈ | ਅਸੀਂ ਗ੍ਰਾਮ ਪੰਚਾਇਤ ਧਨੇਰ ਨੂੰ ਨੋਟਿਸ ਜਾਰੀ ਕਰ ਕੇ ਦੋ ਦਿਨਾਂ ਦੇ ਅੰਦਰ ਆਪਣਾ ਪੱਖ ਪੇਸ਼ ਕਰਨ ਲਈ ਕਿਹਾ ਹੈ ਅਤੇ ਦੋਸ਼ੀ ਪਾਏ ਜਾਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਹਾਲਾਂਕਿ, ਸਰਪੰਚ ਅਮਨਦੀਪ ਕੌਰ ਦੇ ਪਤੀ ਜਸਪਾਲ ਸਿੰਘ ਨੇ ਇਨ੍ਹਾਂ ਇਲਜ਼ਾਮਾਂ ਨੂੰ ਨਕਾਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ ਅਤੇ ਇਹ ਦਰਖ਼ਤ ਕਬਰਸਤਾਨ ਦੀ ਕਮੇਟੀ ਵਲੋਂ ਪੁੱਟੇ ਗਏ ਹਨ |

Ad Position 22
No active advertisement
ਪਿਛਲੀ ਖ਼ਬਰ ਬੀਬੀ ਪ੍ਰਧਾਨ ਕੌਰ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਅੱਜ ਤੋਂ ਅਗਲੀ ਖ਼ਬਰ ਪਿੰਡ ਬਖਤਗੜ੍ਹ ਨਾਲ ਸੰਬੰਧਿਤ ਇਕ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲਿਆ <br/>
Ad Position 24