07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਬੀਬੀ ਪ੍ਰਧਾਨ ਕੌਰ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਅੱਜ ਤੋਂ

Ad Position 21
No active advertisement
ਅਜੀਤ ਡੈਸਕ 04-02-2026
ਬਰਨਾਲਾ, 3 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਵੈਰਾਗ ਅਤੇ ਤਿਆਗ ਦੀ ਮੂਰਤ ਬੀਬੀ ਪ੍ਰਧਾਨ ਕੌਰ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ ਵਿਖੇ 4 ਤੋਂ 6 ਫਰਵਰੀ ਤੱਕ ਕਰਵਾਇਆ ਗਿਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਅਤੇ ਗੁਰਦੁਆਰਾ ਬਾਬਾ ਗਾਂਧਾ ਸਿੰਘ ਦੇ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲ ਨੇ ਦੱਸਿਆ ਕਿ 4 ਫਰਵਰੀ ਨੂੰ ਸ੍ਰੀ ਅਖੰਡ ਪਾਠ ਆਰੰਭ ਕੀਤੇ ਜਾਣਗੇ, ਜਿਨ੍ਹਾਂ ਦੇ 6 ਫਰਵਰੀ ਨੂੰ ਭੋਗ ਪਾਏ ਜਾਣਗੇ ਉਪਰੰਤ ਗੁਰਮਤਿ ਸਮਾਗਮ ਹੋਵੇਗਾ ਜਿਸ ਵਿਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ, ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ (ਹੈੱਡ) ਗ੍ਰੰਥੀ ਸਿੰਘ ਸਾਹਿਬ ਗਿ: ਅਮਰਜੀਤ ਸਿੰਘ, ਸ੍ਰੀਮਹੰਤ ਰੇਸ਼ਮ ਸਿੰਘ ਪੰਚਾਇਤੀ ਅਖਾੜਾ ਡੇਰਾ ਧਰਮ ਧੁਜਾ (ਪਟਿਆਲਾ) ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ | ਸਮਾਗਮ ਦੌਰਾਨ ਭਾਈ ਗੁਰਦੇਵ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਜਸਕੀਰਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ, ਕਵੀਸ਼ਰੀ ਜੱਥਾ ਭਾਈ ਅਵਤਾਰ ਸਿੰਘ ਮੂਲੋਵਾਲ ਅਤੇ ਢਾਡੀ ਜੱਥਾ ਭਾਈ ਤਰਸੇਮ ਸਿੰਘ ਦੁਗਾਲ ਵਲੋਂ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ | ਸਮਾਗਮ ਦੌਰਾਨ ਵਿਦਿਆਰਥੀਆਂ ਦੇ ਸੁੰਦਰ ਦਸਤਾਰ ਸਜਾਓ, ਸ਼ੁੱਧ ਗੁਰਬਾਣੀ ਕੰਠ ਅਤੇ ਲਿਖਤੀ ਟੈਸਟ ਮੁਕਾਬਲੇ ਵੀ ਕਰਵਾਏ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਕਿ੍ਸ਼ਨ ਬਰਗਾੜੀ ਯਾਦਗਾਰੀ ਸੂਬਾਈ ਸਮਾਗਮ 8 ਨੂੰ ਅਗਲੀ ਖ਼ਬਰ ਪਿੰਡ ਧਨੇਰ ਵਿਖੇ ਬਗ਼ੈਰ ਮਨਜ਼ੂਰੀ ਪੁੱਟੇ ਗਏ ਦਰਜਨ ਤੋਂ ਵੱਧ ਹਰੇ-ਭਰੇ ਦਰੱਖਤ
Ad Position 24