07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਕਿ੍ਸ਼ਨ ਬਰਗਾੜੀ ਯਾਦਗਾਰੀ ਸੂਬਾਈ ਸਮਾਗਮ 8 ਨੂੰ

Ad Position 21
No active advertisement
ਅਜੀਤ ਡੈਸਕ 04-02-2026
ਬਰਨਾਲਾ, 3 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਕਿ੍ਸ਼ਨ ਬਰਗਾੜੀ ਯਾਦਗਾਰੀ ਸੂਬਾਈ ਸਮਾਗਮ 8 ਫਰਵਰੀ ਨੂੰ ਸਵੇਰੇ 11 ਵਜੇ ਤਰਕਸ਼ੀਲ ਭਵਨ ਬਰਨਾਲਾ ਵਿਖੇ ਕਰਵਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਸੂਬਾਈ ਜਥੇਬੰਦਕ ਮੁਖੀ ਮਾਸਟਰ ਰਾਜਿੰਦਰ ਭਦੌੜ ਅਤੇ ਸੂਬਾਈ ਆਗੂਆਂ ਹੇਮ ਰਾਜ ਸਟੈਨੋਂ, ਰਾਜਪਾਲ ਬਠਿੰਡਾ ਅਤੇ ਸੁਮੀਤ ਅੰਮਿ੍ਤਸਰ ਨੇ ਦੱਸਿਆ ਕਿ ਤਰਕਸ਼ੀਲ ਲਹਿਰ ਦੇ ਮਰਹੂਮ ਨਾਇਕ ਕਿ੍ਸ਼ਨ ਬਰਗਾੜੀ ਦੀ 24ਵੀਂ ਬਰਸੀ ਦੇ ਸਬੰਧ ਵਿਚ ਕੀਤੇ ਜਾ ਰਹੇ ਸਮਾਗਮ ਵਿਚ ਮਨੁੱਖੀ ਹੱਕਾਂ ਦੀ ਨਾਮਵਰ ਕਾਰਕੁੰਨ ਅਤੇ ਜਮਹੂਰੀ ਚਿੰਤਕ ਡਾ: ਨਵਸ਼ਰਨ ਨੂੰ 24ਵਾਂ ਕਿ੍ਸ਼ਨ ਬਰਗਾੜੀ ਯਾਦਗਾਰੀ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਮੌਕੇ ਮੀਡੀਆ ਅਦਾਰੇ 'ਦ ਵਾਇਰ' ਦੀ ਨਾਮਵਰ ਸੀਨੀਅਰ ਸੰਪਾਦਕ ਆਰਿਫਾ ਖਾਨੁਮ ਸ਼ੇਰਵਾਨੀ 'ਅਜੋਕਾ ਮੀਡੀਆ ਅਤੇ ਸਾਡੇ ਕਾਰਜ' ਵਿਸ਼ੇ ਸਬੰਧੀ ਮੁੱਖ ਬੁਲਾਰੇ ਦੇ ਤੌਰ 'ਤੇ ਆਪਣੇ ਵਿਚਾਰ ਪੇਸ਼ ਕਰਨਗੇ | ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਦੇ ਸਾਰੇ ਤਰਕਸ਼ੀਲ ਕਾਰਕੁਨਾਂ ਸਮੇਤ ਸਮੂਹ ਲੋਕ ਪੱਖੀ ਅਤੇ ਇਨਸਾਫ਼ਪਸੰਦ ਜਮਹੂਰੀ ਤੇ ਜਨਤਕ ਜਥੇਬੰਦੀਆਂ ਦੇ ਆਗੂਆਂ ਅਤੇ ਕਾਰਕੁਨਾਂ ਨੂੰ ਇਸ ਸੂਬਾਈ ਸਮਾਗਮ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਮਾਨਤਾ ਪ੍ਰਾਪਤ ਯੂਥ ਕਲੱਬ ਕਾਰਗੁਜ਼ਾਰੀ ਦੀ ਰਿਪੋਰਟ ਯੁਵਕ ਸੇਵਾਵਾਂ ਵਿਭਾਗ 'ਚ ਕਰਨ-ਡਿਪਟੀ ਕਮਿਸ਼ਨਰ ਅਗਲੀ ਖ਼ਬਰ ਬੀਬੀ ਪ੍ਰਧਾਨ ਕੌਰ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਅੱਜ ਤੋਂ
Ad Position 24