07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡ ਸੁਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਦਾ ਦੌਰ ਜਾਰੀ-ਐਸ.ਐੱਚ.ਓ. ਰੰਗੀਆਂ <br/>

Ad Position 21
No active advertisement
ਅਜੀਤ ਡੈਸਕ 04-02-2026
ਮਹਿਲ ਕਲਾਂ, 3 ਫਰਵਰੀ (ਅਵਤਾਰ ਸਿੰਘ ਅਣਖੀ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਪਿੰਡ ਪੱਧਰ 'ਤੇ ਭਰਵਾਂ ਸਹਿਯੋਗ ਮਿਲ ਰਿਹਾ ਹੈ | ਗ੍ਰਾਮ ਪੰਚਾਇਤਾਂ, ਪਿੰਡ ਸੁਰੱਖਿਆ ਕਮੇਟੀਆਂ ਪੰਜਾਬ ਪੁਲਿਸ ਨਾਲ ਮਿਲ ਕੇ ਨਸ਼ਾ ਵਿਰੋਧੀ ਲੜਾਈ 'ਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ | ਇਹ ਪ੍ਰਗਟਾਵਾ ਪੁਲਿਸ ਥਾਣਾ ਮਹਿਲ ਕਲਾਂ ਦੇ ਮੁੱਖ ਅਫ਼ਸਰ ਸਰਬਜੀਤ ਸਿੰਘ ਰੰਗੀਆਂ ਨੇ ਪਿੰਡ ਕਲਾਲ ਮਾਜਰਾ, ਧਨੇਰ, ਚੰਨਣਵਾਲ ਵਿਖੇ ਪਿੰਡ ਸੁਰੱਖਿਆ ਕਮੇਟੀਆਂ ਨਾਲ ਹੋਈਆਂ ਭਰਵੀਆਂ ਮੀਟਿੰਗਾਂ ਦੌਰਾਨ ਕੀਤਾ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਡੀ.ਐਸ.ਪੀ. ਮਹਿਲ ਕਲਾਂ ਜਸਪਾਲ ਸਿੰਘ ਧਾਲੀਵਾਲ ਦੀ ਅਗਵਾਈ 'ਚ ਪਿੰਡਾਂ ਦੇ ਲੋਕਾਂ ਨਾਲ ਲਗਾਤਾਰ ਵਿਚਾਰ ਚਰਚਾ ਕੀਤੀ ਜਾ ਰਹੀ ਹੈ | ਪਿੰਡ ਪੱਧਰ 'ਤੇ ਬਣੀਆਂ ਸੁਰੱਖਿਆ ਕਮੇਟੀਆਂ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਜਾਗਰੂਕਤਾ ਰੈਲੀਆਂ, ਨੁੱਕੜ ਮੀਟਿੰਗਾਂ ਅਤੇ ਲੋਕ ਜਾਗਰੂਕਤਾ ਅਭਿਆਨ ਚਲਾਏ ਜਾ ਰਹੇ ਹਨ | ਐਸ.ਐੱਚ.ਓ. ਸਰਬਜੀਤ ਸਿੰਘ ਨੇ ਕਿਹਾ ਕਿ ਜੇਕਰ ਕੋਈ ਨੌਜਵਾਨ ਨਸ਼ਾ ਛੱਡਣਾ ਚਾਹੁੰਦਾ ਹੈ, ਤਾਂ ਉਸ ਦਾ ਪੁਲਿਸ ਪ੍ਰਸ਼ਾਸਨ ਵਲੋਂ ਮੁਫ਼ਤ ਇਲਾਜ ਕਰਵਾ ਕੇ ਨਵੀ ਜ਼ਿੰਦਗੀ ਜਿਊਣ ਲਈ ਪ੍ਰੇਰਿਤ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਖ਼ਤਰਨਾਕ ਬਿਮਾਰੀ ਨੇ ਹੱਸਦੇ, ਵੱਸਦੇ ਪਰਿਵਾਰਾਂ ਨੂੰ ਬਰਬਾਦ ਕਰ ਕੇ ਰੱਖ ਦਿੱਤਾ ਹੈ | ਉਨ੍ਹਾਂ ਸਮੂਹ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਚੱਲ ਰਹੀ ਇਸ ਮੁਹਿੰਮ 'ਚ ਪੂਰਨ ਸਹਿਯੋਗ ਕਰਨ ਦੀ ਅਪੀਲ ਕੀਤੀ |

Ad Position 22
No active advertisement
ਪਿਛਲੀ ਖ਼ਬਰ ਸ਼ਹਿਣਾ ਵਿਚ ਕੂੜੇ ਦੀ ਸਮੱਸਿਆ ਵੱਡੀ, ਥਾਂ-ਥਾਂ 'ਤੇ ਲਾਏ ਕੂੜੇ ਦੇ ਢੇਰ <br/> ਅਗਲੀ ਖ਼ਬਰ ਅਗਰਵਾਲ ਸਭਾ ਦੇ ਨੁਮਾਇੰਦਿਆਂ ਨੇ ਕੀਤੀ ਮੀਟਿੰਗ <br/>
Ad Position 24