07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਪਿੰਡ ਖਿਆਲੀ ਵਿਖੇ ਗੁਰੂ ਰਵਿਦਾਸ ਜੀ ਦਾ ਜਨਮ ਦਿਵਸ ਸ਼ਰਧਾ ਪੂਰਵਕ ਮਨਾਇਆ <br/>

Ad Position 21
No active advertisement
ਅਜੀਤ ਡੈਸਕ 04-02-2026
ਮਹਿਲ ਕਲਾਂ, 3 ਫਰਵਰੀ (ਅਵਤਾਰ ਸਿੰਘ ਅਣਖੀ)-ਪਿੰਡ ਖਿਆਲੀ ਵਿਖੇ ਗੁਰੂ ਰਵਿਦਾਸ ਜੀ ਦਾ ਜਨਮ ਦਿਵਸ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਪ੍ਰਸਿੱਧ ਰਾਗੀ ਭਾਈ ਜਗਸੀਰ ਸਿੰਘ ਖ਼ਾਲਸਾ ਦੇ ਜਥੇ ਨੇ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਜੀਵਨ ਅਤੇ ਉਨ੍ਹਾਂ ਦੇ ਉਪਦੇਸ਼ਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਕਿਹਾ ਕਿ ਉਨ੍ਹਾਂ ਵਲੋਂ ਜਾਤ ਪਾਤ, ਭੇਦਭਾਵ ਖ਼ਤਮ ਕਰ ਕੇ ਬਰਾਬਰਤਾ ਦਾ ਸਮਾਜ ਸਿਰਜਣ ਲਈ ਦਿੱਤੇ ਸੰਦੇਸ਼ ਨੂੰ ਅਮਲ ਵਿਚ ਲਾਗੂ ਕਰਨਾ ਸਮੇਂ ਦੀ ਮੁੱਖ ਲੋੜ ਹੈ | ਇਸ ਮੌਕੇ ਬਾਬਾ ਜਗਤਾਰ ਦਾਸ, ਹਰਵਿੰਦਰ ਸਿੰਘ ਫ਼ੌਜੀ, ਕਬੱਡੀ ਕੁਮੈਂਟੇਟਰ ਲੱਖਾ ਖਿਆਲੀ, ਕਾਮਰੇਡ ਬਵਨ ਸਿੰਘ ਖਿਆਲੀ, ਰਾਜਾ ਰਾਮ ਬੱਗੂ ਆਦਿ ਨੇ ਗੁਰੂ ਰਵਿਦਾਸ ਮਹਾਰਾਜ ਜੀ ਦੇ ਅਵਤਾਰ ਦਿਹਾੜੇ ਦੀ ਵਧਾਈ ਦਿੱਤੀ | ਕਮੇਟੀ ਪ੍ਰਧਾਨ ਗੁਰਮੇਲ ਸਿੰਘ, ਹਰਬੰਸ ਸਿੰਘ, ਚਤਰ ਸਿੰਘ, ਗੁਰਤੇਜ ਸਿੰਘ, ਜਸਵੰਤ ਸਿੰਘ, ਜਗਸੀਰ ਸਿੰਘ, ਨਵਦੀਪ ਸਿੰਘ, ਜਗਤਾਰ ਸਿੰਘ, ਸਤਨਾਮ ਸਿੰਘ, ਤਰਸੇਮ ਸਿੰਘ, ਹਰਪ੍ਰੀਤ ਸਿੰਘ ਆਦਿ ਸਮੂਹ ਪ੍ਰਬੰਧਕਾਂ ਅਗਵਾਈ ਹੇਠ ਪ੍ਰਸਿੱਧ ਰਾਗੀ ਭਾਈ ਜਗਸੀਰ ਸਿੰਘ ਖ਼ਾਲਸਾ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਨੂੰ ਸਿਰੋਪਾਉ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਐਸ.ਡੀ.ਐਮ. ਆਯੂਸ਼ ਗੋਇਲ ਵਲੋਂ ਕੈਂਪਾਂ ਦਾ ਜਾਇਜ਼ਾ <br/> ਅਗਲੀ ਖ਼ਬਰ ਸ਼ਹਿਣਾ ਵਿਚ ਕੂੜੇ ਦੀ ਸਮੱਸਿਆ ਵੱਡੀ, ਥਾਂ-ਥਾਂ 'ਤੇ ਲਾਏ ਕੂੜੇ ਦੇ ਢੇਰ <br/>
Ad Position 24