07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਜਲਵਾਣਾ ਤੋਂ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਲਈ ਜਥਾ ਰਵਾਨਾ-ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਹਰੀ ਝੰਡੀ ਦੇ ਕੇ ਕੀਤੀ ਸ਼ੁਰੂਆਤ <br/>

Ad Position 21
No active advertisement
ਅਜੀਤ ਡੈਸਕ 04-02-2026
ਸੰਦੌੜ, 3 ਫਰਵਰੀ (ਜਸਵੀਰ ਸਿੰਘ ਜੱਸੀ) - ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਹਲਕਾ ਮਲੇਰਕੋਟਲਾ ਦੇ ਪਿੰਡ ਜਲਵਾਣਾ ਤੋਂ ਗ੍ਰਾਮ ਪੰਚਾਇਤ ਦੀ ਅਗਵਾਈ ਹੇਠ ਸ਼ਰਧਾਲੂਆਂ ਦਾ ਇੱਕ ਜਥਾ ਤਖ਼ਤ ਸ੍ਰੀ ਹਰਿਮੰਦਰ ਸਾਹਿਬ, ਅੰਮਿ੍ਤਸਰ ਵਿਖੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ | ਜਥੇ ਨੂੰ ਹਲਕੇ ਦੇ ਵਿਧਾਇਕ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ | ਇਸ ਮੌਕੇ ਸੰਬੋਧਨ ਕਰਦਿਆਂ ਡਾ. ਰਹਿਮਾਨ ਨੇ ਕਿਹਾ ਕਿ ਮਾਨ ਸਰਕਾਰ ਨੇ ਸੱਤਾ ਨੂੰ ਸੇਵਾ ਦਾ ਮਾਧਿਅਮ ਬਣਾਇਆ ਹੈ | ਸਾਡਾ ਮਕਸਦ ਸਿਰਫ਼ ਵਾਅਦੇ ਕਰਨਾ ਨਹੀਂ, ਸਗੋਂ ਹਰ ਘਰ ਤੱਕ ਸੁਵਿਧਾਵਾਂ ਪਹੁੰਚਾਉਣਾ ਹੈ | ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਰਾਹੀਂ ਅਸੀਂ ਹਰ ਧਰਮ ਦੇ ਲੋਕਾਂ ਦੀ ਆਸਥਾ ਨੂੰ ਸਨਮਾਨ ਦੇ ਰਹੇ ਹਾਂ | ਉਨ੍ਹਾਂ ਦੱਸਿਆ ਕਿ ਯਾਤਰਾ ਦੌਰਾਨ ਆਵਾਜਾਈ, ਰਹਿਣ-ਸਹਿਣ, ਭੋਜਨ ਅਤੇ ਸੁਰੱਖਿਆ ਸਮੇਤ ਸਾਰੀਆਂ ਸਹੂਲਤਾਂ ਪੰਜਾਬ ਸਰਕਾਰ ਵਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਉਨ੍ਹਾਂ ਗ੍ਰਾਮ ਪੰਚਾਇਤ ਜਲਵਾਣਾ ਦੀ ਸਰਾਹਣਾ ਕਰਦਿਆਂ ਕਿਹਾ ਕਿ ਪਿੰਡ ਪੱਧਰ 'ਤੇ ਸਰਕਾਰੀ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਅਸਲ ਬਦਲਾਅ ਦੀ ਨਿਸ਼ਾਨੀ ਹੈ | ਜਥੇ ਵਿਚ ਸ਼ਾਮਲ ਸ਼ਰਧਾਲੂਆਂ ਨੇ ਸਰਕਾਰ ਅਤੇ ਵਿਧਾਇਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਯੋਜਨਾ ਨਾਲ ਉਨ੍ਹਾਂ ਦੀ ਚਿਰੋਕਣੀ ਆਸ ਪੂਰੀ ਹੋਈ ਹੈ | ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਜਾਫ਼ਰ ਅਲੀ, ਸਰਪੰਚ ਸਤਵਿੰਦਰ ਸਿੰਘ ਸਮਰਾ, ਸਰਪੰਚ ਬਾਰਾ ਸਿੰਘ ਕਲਿਆਣ, ਸੀਨੀਅਰ ਆਪ ਆਗੂ ਸਤਿਗੁਰ ਸਿੰਘ ਕਲਿਆਣ, ਭੁਪਿੰਦਰ ਸਿੰਘ, ਅਵਤਾਰ ਸਿੰਘ ਬਲਦੇਵ ਸਿੰਘ, ਜਗਤਾਰ ਸਿੰਘ, ਅਮੋਲਕ ਸਿੰਘ ਹਾਕਮ ਸਿੰਘ, ਗੁਰਬਚਨ ਸਿੰਘ ਮੈਂਬਰ ਪੰਚਾਇਤ, ਗੁਰਮੀਤ ਸਿੰਘ, ਗੁਰਚਰਨ ਸਿੰਘ ਆਪ ਆਗੂ ਹਰਦੀਪ ਸਿੰਘ ਸਮੇਤ ਕਈ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਕਿਸਾਨ ਯੂਨੀਅਨ ਰਾਜੇਵਾਲ 6 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰ ਕੇ ਕਰੇਗੀ ਅਗਲੇ ਸੰਘਰਸ਼ ਦੀ ਰੂਪ ਰੇਖਾ ਦਾ ਐ... ਅਗਲੀ ਖ਼ਬਰ ਤਪਾ ਦੇ ਸਰਕਾਰੀ ਹਸਪਤਾਲ ਦਾ ਮੁੱਦਾ ਮਨੁੱਖੀ ਅਧਿਕਾਰ ਕਮਿਸ਼ਨ ਵਿਖੇ ਪੁੱਜਾ <br/>
Ad Position 24