07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਅਕਾਲੀ ਆਗੂ ਗੁਰਜੀਤ ਸਿੰਘ ਈਸਾਪੁਰ ਨਾਲ ਅਨੇਕਾਂ ਸਨੇਹੀਆਂ ਨੇ ਦੁੱਖ ਵੰਡਾਇਆ <br/>

Ad Position 21
No active advertisement
ਅਜੀਤ ਡੈਸਕ 04-02-2026
ਸ਼ੇਰਪੁਰ, 3 ਫ਼ਰਵਰੀ (ਦਰਸ਼ਨ ਸਿੰਘ ਖੇੜੀ) - ਸੀਨੀਅਰ ਅਕਾਲੀ ਆਗੂ ਗੁਰਜੀਤ ਸਿੰਘ ਈਸਾਪੁਰ ਦੇ ਪਰਿਵਾਰ ਨੂੰ ਉਨ੍ਹਾਂ ਦੇ ਪਿਤਾ ਕਰਨੈਲ ਸਿੰਘ 80 ਅਤੇ ਨੂੰਹ ਰਾਣੀ ਬੀਬੀ ਹਰਪ੍ਰੀਤ ਕੌਰ (!25) ਦੀ ਮੌਤ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਰਿਸ਼ਤੇਦਾਰਾਂ ਤੇ ਸਨੇਹੀਆਂ ਨੂੰ ਭਾਰੀ ਠੇਸ ਪਹੁੰਚੀ ਹੈ | ਉਨ੍ਹਾਂ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਦਾ ਤਾਂਤਾ ਲੱਗਿਆ ਰਹਿੰਦਾ ਹੈ | ਸੰਤ ਬਾਬਾ ਬਲਬੀਰ ਸਿੰਘ ਘੁੰਨਸ, ਐਡਵੋਕੇਟ ਇਕਬਾਲ ਸਿੰਘ ਝੂੰਦਾਂ, ਤੇਜਿੰਦਰ ਸਿੰਘ ਸੰਘਰੇੜੀ, ਵਿਨਰਜੀਤ ਸਿੰਘ ਗੋਲਡੀ ਹਲਕਾ ਇੰਚਾਰਜ ਸੁਨਾਮ, ਗਗਨਜੀਤ ਸਿੰਘ ਬਰਨਾਲਾ, ਸਿਮਰਪ੍ਰਤਾਪ ਸਿੰਘ ਬਰਨਾਲਾ, ਰਣਜੀਤ ਸਿੰਘ ਰੰਧਾਵਾ ਕਾਤਰੋਂ ਹਲਕਾ ਇੰਚਾਰਜ ਧੂਰੀ, ਸਿੱਖ ਬੁੱਧੀਜੀਵੀ ਮੰਚ ਪੰਜਾਬ ਦੇ ਪ੍ਰਧਾਨ ਮਾਸਟਰ ਹਰਬੰਸ ਸਿੰਘ ਸ਼ੇਰਪੁਰ, ਸੰਤ ਜਗਜੀਤ ਸਿੰਘ ਭੋਰਾ ਸਾਹਿਬ ਕਲੇਰਾਂ, ਧਾਰਮਿਕ ਸ਼ਖ਼ਸੀਅਤ ਸੰਤ ਹਾਕਮ ਸਿੰਘ ਗੰਡੇਵਾਲ, ਸਰਪੰਚ ਗੁਰਮੀਤ ਸਿੰਘ ਮਾਹਮਦਪੁਰ, ਕੁਲਵਿੰਦਰ ਕੁਮਾਰ ਕਾਲਾ ਵਰਮਾ ਕੈਨੇਡਾ, ਗੁਰਦੀਪ ਸਿੰਘ ਅਲੀਪੁਰ ਖ਼ਾਲਸਾ, ਜਸਮੇਲ ਸਿੰਘ ਬੜੀ, ਗ਼ਰੀਬ ਸਿੰਘ ਛੰਨਾਂ, ਜਸਵਿੰਦਰ ਸਿੰਘ ਦੀਦਾਰਗੜ੍ਹ, ਸੁਖਵਿੰਦਰ ਸਿੰਘ ਬੋਬੀ, ਸੁਖਦੀਪ ਸ਼ਰਮਾ ਰੂੜਗੜ, ਨਾਜ਼ਮ ਸਿੰਘ ਹੇੜੀਕੇ, ਲਾਭ ਸਿੰਘ ਗੰਡੇਵਾਲ ਬਲਵਿੰਦਰ ਸਿੰਘ ਬਾਦਸ਼ਾਹਪੁਰ, ਬਹਾਦਰ ਸਿੰਘ ਘਨੌਰੀ, ਗੁਰਵਿੰਦਰ ਸਿੰਘ ਗੁਰੀ ਗੰਡੇਵਾਲ, ਸੁਖਦੇਵ ਸਿੰਘ ਧਨੇਸਰ, ਕਰਨੈਲ ਸਿੰਘ ਗੰਡੇਵਾਲ ਆਦਿ ਆਗੂਆਂ ਨੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ | ਇਨ੍ਹਾਂ ਨਮਿਤ ਪਾਠ ਦਾ ਭੋਗ ਤੇ ਸ਼ਰਧਾਂਜਲੀ ਸਮਾਗਮ 4 ਫਰਵਰੀ ਦਿਨ ਬੁੱਧਵਾਰ ਨੂੰ ਗੁਰਦੁਆਰਾ ਸੰਗਤਸਰ ਸਾਹਿਬ ਈਸਾਪੁਰ (ਸੰਗਰੂਰ) ਵਿਖੇ 11 ਤੋਂ ਇੱਕ ਵਜੇ ਤੱਕ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਪਾਬੰਦੀਸ਼ੁਦਾ ਕੈਪਸੂਲਾਂ ਸਣੇ ਅਪਾਹਜ ਵਿਅਕਤੀ ਕਾਬੂ <br/> ਅਗਲੀ ਖ਼ਬਰ ਯਾਦਗਾਰੀ ਹੋ ਨਿੱਬੜੀ ਲਾਲ ਸਿੰਘ ਦੀ ਸੇਵਾ ਮੁਕਤੀ 'ਤੇ ਵਿਦਾਇਗੀ ਪਾਰਟੀ <br/>
Ad Position 24