07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਪਾਬੰਦੀਸ਼ੁਦਾ ਕੈਪਸੂਲਾਂ ਸਣੇ ਅਪਾਹਜ ਵਿਅਕਤੀ ਕਾਬੂ <br/>

Ad Position 21
No active advertisement
ਅਜੀਤ ਡੈਸਕ 04-02-2026
ਤਪਾ ਮੰਡੀ, 3 ਫਰਵਰੀ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਤਪਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 4500 ਪਾਬੰਦੀਸ਼ੁਦਾ ਕੈਪਸੂਲਾਂ ਸਣੇ ਇਕ ਅਪਾਹਜ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸ਼ਰੀਫ਼ ਖ਼ਾਨ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਪਰਵੀਨ ਕੁਮਾਰ ਪੁੱਤਰ ਜੱਗਾ ਸਿੰਘ ਵਾਸੀ ਘੁੜੈਲਾ ਪਾਬੰਦੀਸ਼ੁਦਾ ਕੈਪਸੂਲ ਵੇਚਣ ਦਾ ਆਦੀ ਹੈ ਅਤੇ ਆਪਣੇ ਟਰਾਈਸਾਈਕਲ ਰਾਹੀਂ ਸ਼ਹਿਰ ਵਿਚ ਸਪਲਾਈ ਕਰਦਾ ਹੈ | ਸੂਚਨਾ ਦੇ ਆਧਾਰ 'ਤੇ ਥਾਣੇਦਾਰ ਗੁਰਪਿਆਰ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਨੇ ਰੋਇਲ ਪੈਲਿਸ ਪਾਰਕ ਨੇੜੇ ਨਾਕਾਬੰਦੀ ਕਰ ਕੇ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ | ਤਲਾਸ਼ੀ ਦੌਰਾਨ ਉਸ ਕੋਲੋਂ ਲਗਭਗ 4500 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਕੀਤੇ ਗਏ | ਪੁਲਿਸ ਨੇ ਉਕਤ ਨੂੰ ਮੌਕੇ 'ਤੇ ਹੀ ਕਾਬੂ ਕਰ ਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਪਿੰਡ ਰਾਏਸਰ ਵਿਖੇ ਸ਼ਰਾਬ ਦੇ ਠੇਕੇ ਤੋਂ ਨਗਦੀ, ਸ਼ਰਾਬ ਦੀਆਂ ਪੇਟੀਆਂ ਤੇ ਮੋਬਾਈਲ ਲੁੱਟਿਆ ਅਗਲੀ ਖ਼ਬਰ ਅਕਾਲੀ ਆਗੂ ਗੁਰਜੀਤ ਸਿੰਘ ਈਸਾਪੁਰ ਨਾਲ ਅਨੇਕਾਂ ਸਨੇਹੀਆਂ ਨੇ ਦੁੱਖ ਵੰਡਾਇਆ <br/>
Ad Position 24