07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਪਿੰਡ ਗਹਿਲ ਵਿਖੇ ਸ਼ਹੀਦਾਂ ਦੀ ਯਾਦ ਵਿਚ ਤਿੰਨ ਰੋਜ਼ਾ ਧਾਰਮਿਕ ਸਮਾਗਮ ਸ਼ੁਰੂ

Ad Position 21
No active advertisement
ਅਜੀਤ ਡੈਸਕ 04-02-2026
ਟੱਲੇਵਾਲ, 3 ਫਰਵਰੀ (ਸੋਨੀ ਚੀਮਾ)-ਇਤਿਹਾਸਕ ਪਿੰਡ ਗਹਿਲ ਵਿਖੇ ਵੱਡੇ ਘੱਲੂਘਾਰੇ ਦੇ ਸ਼ਹੀਦਾਂ ਨੂੰ ਸਮਰਪਿਤ ਬਣਾਈ ਜਾ ਰਹੀ ਯਾਦਗਾਰ ਵਿਖੇ ਤਿੰਨ ਰੋਜ਼ਾ ਧਾਰਮਿਕ ਅੱਜ ਸ੍ਰੀ ਅਖੰਡ ਪਾਠ ਦੇ ਪ੍ਰਕਾਸ਼ ਕਰਵਾਏ ਜਾਣ ਉਪਰੰਤ ਸ਼ੁਰੂ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵੱਡਾ ਘੱਲੂਘਾਰਾ ਯਾਦਗਾਰ ਸ਼ਹੀਦਾਂ ਲੰਗਰ ਕਮੇਟੀ ਦੇ ਪ੍ਰਧਾਨ ਸੁਰਜੀਤ ਸਿੰਘ ਨੇ ਦੱਸਿਆ ਕਿ ਸਮੂਹ ਪਿੰਡ ਵਾਸੀਆਂ, ਐਨ.ਆਰ.ਆਈਜ ਭਰਾਵਾਂ ਦੇ ਸਹਿਯੋਗ ਸਦਕਾ ਭਾਈ ਭਗਤੂਆਣਾ ਸਾਹਿਬ ਗੁਰਦੁਆਰਾ ਸਾਹਿਬ ਦੇ ਪਿਛਲੇ ਪਾਸੇ 35 ਹਜ਼ਾਰ ਸ਼ਹੀਦ ਸਿੰਘਾਂ ਸਿੰਘਣੀਆਂ ਦੀ ਯਾਦ ਵਿਚ ਬਣਾਈ ਜਾ ਰਹੀ ਯਾਦਗਾਰ ਵਿਖੇ ਅੱਜ ਸ੍ਰੀ ਅਖੰਡ ਪਾਠ ਪ੍ਰਕਾਸ਼ ਕਰਵੇ ਗਏ ਜਿਸ ਦੇ 5 ਫਰਵਰੀ ਨੂੰ ਭੋਗ ਪਾਏ ਜਾਣਗੇ | ਉਨ੍ਹਾਂ ਦੱਸਿਆ ਕਿ ਇਹ ਸਮਾਗਮ ਹਰ ਸਾਲ 5 ਫਰਵਰੀ ਨੂੰ ਕਰਵਾਇਆ ਜਾਵੇਗਾ, ਕਿਉਂਕਿ ਉਕਤ ਵੱਡੇ ਘੱਲੂਘਾਰੇ ਦੌਰਾਨ ਅਹਿਮਦ ਸਾਹ ਅਬਦਾਲੀ ਨੇ ਉਕਤ ਦਿਨ ਹੀ ਇਸ ਢਾਬ 'ਤੇ ਹਮਲਾ ਕੀਤਾ ਸੀ | ਉਨ੍ਹਾਂ ਦੱਸਿਆ ਕਿ ਉਕਤ ਯਾਦਗਾਰ ਲਈ ਪਿੰਡ ਵਾਸੀ ਅਤੇ ਐਨ.ਆਰ.ਆਈਜ ਵਲੋਂ ਲਗਾਤਾਰ ਯੋਗਦਾਨ ਦਿੱਤਾ ਜਾ ਰਿਹਾ ਹੈ | ਇਸ ਮੌਕੇ ਜਗਦੇਵ ਸਿੰਘ ਸੰਧੂ ਪੰਪ ਵਾਲੇ, ਜਗਦੇਵ ਸਿੰਘ ਸਿੱਧੂ, ਭਗਵਾਨ ਸਿੰਘ, ਗੁਰਮੀਤ ਸਿੰਘ, ਅਮਰਜੀਤ ਸਿੰਘ, ਕੇਵਲ ਸਿੰਘ ਸੰਧੂ, ਪਰਮਿੰਦਰ ਸਿੰਘ ਸੰਧੂ, ਤਰਸੇਮ ਸਿੰਘ ਮਾਨ, ਜਗਸੀਰ ਸਿੰਘ, ਲਖਵਿੰਦਰ ਸਿੰਘ ਤੋਂ ਇਲਾਵਾ ਸਮੂਹ ਪੰਚਾਇਤ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਮਜ਼ਦੂਰ ਜਥੇਬੰਦੀਆਂ ਵਲੋਂ ਵਣ ਵਿਭਾਗ ਦਫ਼ਤਰ ਬਰਨਾਲਾ ਅੱਗੇ ਰੋਸ ਧਰਨਾ <br/> ਅਗਲੀ ਖ਼ਬਰ ਪਿੰਡ ਰਾਏਸਰ ਵਿਖੇ ਸ਼ਰਾਬ ਦੇ ਠੇਕੇ ਤੋਂ ਨਗਦੀ, ਸ਼ਰਾਬ ਦੀਆਂ ਪੇਟੀਆਂ ਤੇ ਮੋਬਾਈਲ ਲੁੱਟਿਆ
Ad Position 24