ਬਰਨਾਲਾ, 3 ਫਰਵਰੀ (ਅਸ਼ੋਕ ਭਾਰਤੀ)-ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ ਜਿਸ ਦੇ ਉਦਘਾਟਨ ਦੀ ਰਸਮ ਮੱੁਖ ਮਹਿਮਾਨ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸ੍ਰੀ ਪ੍ਰਮੋਦ ਅਰੋੜਾ, ਡਾਇਰੈਕਟਰ ਗੀਤਾ ਅਰੋੜਾ, ਨਿਖਿਲ ਅਰੋੜਾ, ਵਿਵੇਕ ਸਿੰਧਵਾਨੀ, ਪਿ੍ੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਨੇ ਸਾਂਝੇ ਤੌਰ 'ਤੇ ਜੋਤੀ ਪ੍ਰਚੰਡ ਕਰ ਕੇ ਅਦਾ ਕੀਤੀ | ਇਸ ਮੌਕੇ ਵਿਦਿਆਰਥੀਆਂ ਵਲੋਂ ਪੰਜਾਬੀ ਸਭਿਆਚਾਰ ਦੇ ਆਧਾਰਤ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਵਿਗਿਆਨ, ਗਣਿਤ, ਰੋਬਿਟ, ਅੰਗਰੇਜ਼ੀ, ਹਿੰਦੀ, ਪੰਜਾਬੀ ਅਤੇ ਕਲਾ ਦੀ ਪ੍ਰਦਰਸ਼ਨੀ ਲਗਾਈ ਗਈ | ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਤੇ ਝੂਲਿਆਂ ਦਾ ਅਨੰਦ ਮਾਣਿਆਂ | ਜੇਤੂ ਵਿਦਿਆਰਥੀਆਂ ਨੂੰ ਮੱੁਖ ਮਹਿਮਾਨਾਂ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |