ਬਰਨਾਲਾ, 4 ਫਰਵਰੀ (ਅਸ਼ੋਕ ਭਾਰਤੀ)-ਵਾਈ.ਐਸ ਸਕੂਲ ਬਰਨਾਲਾ ਦੇ ਹੋਣਹਾਰ ਵਿਦਿਆਰਥੀ ਹਿਮਾਂਕ ਗਰਗ ਨੇ ਅਬਾਕਸ ਵਿਚ ਇਕ ਵਿਸ਼ਵ ਰਿਕਾਰਡ ਸਥਾਪਤ ਕੀਤਾ ਹੈ, ਜਿਸ ਨੂੰ ਅਧਿਕਾਰਿਕ ਤੌਰ 'ਤੇ ਇੰਟਰਨੈਸ਼ਨਲ ਬੁੱਕ ਆਫ਼ ਰਿਕਾਰਡਸ ਵਲੋਂ ਮਾਨਤਾ ਦਿੱਤੀ ਗਈ ਹੈ | ਪਿ੍ੰਸੀਪਲ ਵਿੰਮੀਪੁਰੀ ਨੇ ਕਿਹਾ ਕਿ ਵਿਦਿਆਰਥੀ ਹਿਮਾਂਕ ਗਰਗ ਨੇ ਅਬਾਕਸ ਕੌਸ਼ਲ ਦੀ ਵਰਤੋਂ ਕਰਦਿਆਂ ਚਾਰ ਅੰਕਾਂ ਵਾਲੀਆਂ ਸੰਖਿਆਵਾਂ ਨੂੰ ਦੋ ਅੰਕਾਂ ਵਾਲੀਆਂ ਸੰਖਿਆਵਾਂ ਨਾਲ ਭਾਗ ਦੇਣ ਵਾਲੇ 50 ਭਾਗ ਪ੍ਰਸ਼ਨਾਂ ਨੂੰ ਸਭ ਤੋਂ ਤੇਜ਼ ਗਤੀ ਨਾਲ ਹੱਲ ਕਰ ਕੇ ਦੁਨੀਆ ਦਾ ਸਭ ਤੋਂ ਤੇਜ਼ ਕਿਸ਼ੋਰ ਬਣਨ ਦਾ ਗੌਰਵ ਪ੍ਰਾਪਤ ਕੀਤਾ | ਇਸ ਸ਼ਾਨਦਾਰ ਪ੍ਰਾਪਤੀ 'ਤੇ ਸੰਸਥਾ ਦੇ ਚੇਅਰਮੈਨ ਪ੍ਰੋ: ਦਰਸ਼ਨ ਕੁਮਾਰ, ਡਾਇਰੈਕਟਰ ਵਰੁਣ ਭਾਰਤੀ, ਪਿ੍ੰਸੀਪਲ ਵਿੰਮੀਪੁਰੀ ਨੇ ਹੋਣਹਾਰ ਵਿਦਿਆਰਥੀ ਹਿਮਾਂਕ ਗਰਗ ਨੂੰ ਵਧਾਈ ਦਿੰਦੇ ਹੋਏ ਕਿ ਇਸ ਗੌਰਵਮਈ ਸਫਲਤਾ 'ਤੇ ਸੰਸਥਾ ਨੂੰ ਬੇਹੱਦ ਮਾਣ ਹੈ |