ਬਰਨਾਲਾ, 4 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਬਰਨਾਲਾ ਦੇ ਟਕਸਾਲੀ ਅਤੇ ਮਿਹਨਤੀ ਆਗੂ ਬੇਅੰਤ ਸਿੰਘ ਬਾਠ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਲਗਾਤਾਰ ਦੂਸਰੀ ਵਾਰ ਬਰਨਾਲਾ ਦਾ ਸਰਕਲ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਜ਼ਿਲ੍ਹਾ ਬਰਨਾਲਾ ਦੇ ਸ਼ਹਿਰੀ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ, ਸਾਬਕਾ ਚੇਅਰਮੈਨ ਐਡਵੋਕੇਟ ਰੁਪਿੰਦਰ ਸਿੰਘ ਸੰਧੂ ਅਤੇ ਸੂਬਾ ਮੀਤ ਪ੍ਰਧਾਨ ਸੰਜੀਵ ਸ਼ੌਰੀ ਨੇ ਬੇਅੰਤ ਸਿੰਘ ਬਾਠ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕਰਦਿਆਂ ਕਿਹਾ ਕਿ ਸ. ਬਾਠ ਜਿੱਥੇ ਲੰਮੇ ਸਮੇਂ ਤੋਂ ਸ਼ੋ੍ਰਮਣੀ ਅਕਾਲੀ ਦਲ ਨਾਲ ਜੁੜੇ ਹੋਏ ਹਨ ਉੱਥੇ ਸਮਾਜ ਸੇਵੀ ਕਾਰਜਾਂ ਵਿਚ ਸ਼ਾਮਿਲ ਹੋ ਕੇ ਆਮ ਲੋਕਾਂ ਦੀ ਸੇਵਾ ਵੀ ਕਰ ਰਹੇ ਹਨ | ਸ: ਬਾਠ ਦੀਆਂ ਪਾਰਟੀ ਪ੍ਰਤੀ ਨਿਰੰਤਰ ਸੇਵਾਵਾਂ ਕਾਰਨ ਹੀ ਉਨ੍ਹਾਂ ਨੂੰ ਮੁੜ ਸਰਕਲ ਪ੍ਰਧਾਨ ਬਣਾਇਆ ਗਿਆ ਹੈ | ਆਪਣੀ ਨਿਯੁਕਤੀ 'ਤੇ ਬੇਅੰਤ ਸਿੰਘ ਬਾਠ ਨੇ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਦੀ ਪ੍ਰਫੁੱਲਤਾ ਅਤੇ ਆਗਾਮੀ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਉਹ ਪਹਿਲਾਂ ਨਾਲੋਂ ਵੀ ਜ਼ਿਆਦਾ ਮਿਹਨਤ ਨਾਲ ਕੰਮ ਕਰਨਗੇ | ਇਸ ਮੌਕੇ ਸੀਨੀਅਰ ਆਗੂ ਜਥੇਦਾਰ ਰਾਜਿੰਦਰ ਸਿੰਘ ਦਰਾਕਾ, ਰਣਧੀਰ ਸਿੰਘ ਧੀਰਾ ਅਤੇ ਧਰਮਿੰਦਰ ਸਿੰਘ ਘੜੀਆਂ ਵਾਲਾ ਵੀ ਮੌਜੂਦ ਸਨ |