ਬਰਨਾਲਾ, 4 ਫਰਵਰੀ (ਅਸ਼ੋਕ ਭਾਰਤੀ)-ਬਰਨਾਲਾ ਜ਼ਿਲ੍ਹੇ ਦੀਆਂ ਮਜ਼ਦੂਰ, ਕਿਸਾਨ ਜਥੇਬੰਦੀਆਂ ਵਲੋਂ 25 ਏਕੜ ਵਿਚੋਂ ਝੱੁਗੀਆਂ ਝੌਂਪੜੀਆਂ ਵਾਲੇ ਮਜ਼ਦੂਰਾਂ ਦੇ ਉਜਾੜੇ ਸਬੰਧੀ ਮੀਟਿੰਗ ਕਰ ਕੇ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਮੰਗ-ਪੱਤਰ ਦੇਣ ਲਈ ਦਫ਼ਤਰ ਆਏ ਤਾਂ ਅੱਗੋਂ ਡਿਪਟੀ ਕਮਿਸ਼ਨਰ ਬਰਨਾਲਾ ਵੱਲੋਂ ਮਿਲਣ ਤੋਂ ਜਵਾਬ ਦੇਣ 'ਤੇ ਮਜ਼ਦੂਰ, ਕਿਸਾਨ ਜਥੇਬੰਦੀਆਂ ਵਲੋਂ ਡੀ.ਸੀ. ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਏਕਟ ਦੇ ਸੂਬਾਈ ਆਗੂ ਕਾਮਰੇਡ ਖੁਸ਼ੀਆ ਸਿੰਘ, ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਆਗੂ ਕਾਮਰੇਡ ਗੁਰਪ੍ਰੀਤ ਰੂੜੇਕੇ, ਭਾਕਿਯੂ ਉਗਰਾਹਾਂ ਦੇ ਆਗੂ ਚਮਕੌਰ ਸਿੰਘ ਨੈਣੇਵਾਲ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਮਨਜੀਤ ਰਾਜ, ਭਾਕਿਯੂ ਡਕੌਦਾ ਦੇ ਆਗੂ ਬਾਬੂ ਸਿੰਘ ਖੁੱਡੀ ਕਲਾਂ, ਸੀਟੂ ਦੇ ਸੂਬਾਈ ਆਗੂ ਸ਼ੇਰ ਸਿੰਘ ਫਰਵਰੀ, ਜਮਹੂਰੀ ਅਧਿਕਾਰ ਸਭਾ ਦੇ ਆਗੂ ਸੋਹਣ ਸਿੰਘ ਮਾਂਝੀ, ਬਿੱਕਰ ਸਿੰਘ ਅÏਲਖ, ਸ਼ਿੰਗਾਰ ਸਿੰਘ ਚੁਹਾਣਕੇ, ਸੁਦਾਗਰ ਸਿੰਘ ਭੋਤਨਾ ਨੇ ਕਿਹਾ ਕਿ 30 ਜਨਵਰੀ ਨੂੰ 25 ਏਕੜ ਵਿਚ ਝੱੁਗੀਆਂ ਝੌਂਪੜੀਆਂ ਵਾਲੇ ਮਜ਼ਦੂਰਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵਲੋਂ ਘਰੋਂ ਬੇਘਰ ਕੀਤਾ ਗਿਆ ਸੀ ਅਤੇ ਬੁਰੀ ਤਰ੍ਹਾਂ ਬੱਚਿਆਂ ਸਮੇਤ ਅÏਰਤਾਂ ਦੀ ਕੁੱਟਮਾਰ ਕੀਤੀ ਗਈ ਸੀ ਅਤੇ ਵੱਡੀ ਪੱਧਰ 'ਤੇ ਦਰਖਤਾਂ ਨੂੰ ਕੱਟਿਆ ਗਿਆ ਸੀ | ਜਿਸ ਦਾ ਜ਼ਿਲੇ੍ਹ ਨਾਲ ਸਬੰਧਿਤ ਮਜ਼ਦੂਰ, ਕਿਸਾਨ ਜਥੇਬੰਦੀਆਂ ਨੇ ਨੋਟਿਸ ਲੈਂਦਿਆਂ ਹੁਣ ਜ਼ਿਲ੍ਹਾ ਪ੍ਰਸ਼ਾਸਨ ਦੇ ਖ਼ਿਲਾਫ਼ 9 ਫਰਵਰੀ ਨੂੰ ਵੱਡਾ ਇਕੱਠ ਕਰਨ ਦਾ ਫ਼ੈਸਲਾ ਲਿਆ ਗਿਆ | ਆਗੂਆਂ ਨੇ ਇਹ ਵੀ ਕਿਹਾ ਕਿ ਪਿੰਡਾਂ ਵਿਚ ਡਿਪਟੀ ਕਮਿਸ਼ਨਰ ਖ਼ਿਲਾਫ਼ ਰੈਲੀਆਂ ਕੀਤੀਆਂ ਜਾਣਗੀਆਂ |