14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਪਾਵਰਕਾਮ ਐਂਡ ਟਰਾਂਸਕੋ ਪੈਨਸ਼ਨ ਯੂਨੀਅਨ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਨਾਅਰੇਬਾਜ਼ੀ <br/>

Ad Position 21
No active advertisement
ਅਜੀਤ ਡੈਸਕ 05-02-2026
ਮਹਿਲ ਕਲਾਂ, 4 ਫਰਵਰੀ (ਅਵਤਾਰ ਸਿੰਘ ਅਣਖੀ)-ਪਾਵਰਕਾਮ ਐਂਡ ਟਰਾਂਸਕੋ ਪੈਨਸ਼ਨ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ ਇੱਥੇ ਇੰਜੀਨੀਅਰ ਕੇਵਲ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਹੋਈ | ਮੀਟਿੰਗ ਉਪਰੰਤ ਪੈਨਸ਼ਨਰਾਂ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕਰ ਕੇ ਹੱਕੀ ਮੰਗਾਂ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਉਠਾਈ ਗਈ | ਸੂਬਾ ਵਿੱਤ ਸਕੱਤਰ ਸੁਖਜੰਟ ਸਿੰਘ, ਸਰਕਲ ਸਕੱਤਰ ਸਾਧੂ ਸਿੰਘ ਬੜੀ, ਸੁਖਦੇਵ ਸਿੰਘ ਜਲੂਰ, ਸਰਕਲ ਪ੍ਰਧਾਨ ਹਰਭੋਲ ਸਿੰਘ ਠੀਕਰੀਵਾਲ ਨੇ ਕੇਂਦਰ ਸਰਕਾਰ ਵਲੋਂ ਪੇਸ਼ ਬਜਟ ਨੂੰ ਲੋਕ ਵਿਰੋਧੀ ਕਰਾਰ ਦਿੱਤਾ | ਉਨ੍ਹਾਂ ਕਿਹਾ ਕਿ ਬਜਟ 'ਚ ਪੰਜਾਬ ਦੀ ਭਲਾਈ ਲਈ ਕੋਈ ਵੀ ਠੋਸ ਕਦਮ ਨਹੀਂ ਪੁੱਟਿਆ ਗਿਆ, ਕੇਂਦਰ ਸਰਕਾਰ ਵਲੋਂ ਪੰਜਾਬ ਨਾਲ ਹਮੇਸ਼ਾ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ | ਸੂਬਾ ਸਰਕਾਰ ਵਲੋਂ ਵੀ ਪੰਜਾਬ ਦੇ ਹੱਕਾਂ ਲਈ ਮੁੱਦੇ ਕੇਂਦਰ ਸਰਕਾਰ ਕੋਲ ਨਹੀਂ ਉਠਾਏ ਗਏ | ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਿਸਾਨ, ਮਜ਼ਦੂਰ ਅਤੇ ਮੁਲਾਜ਼ਮ ਵਿਰੋਧੀ ਨੀਤੀਆਂ ਲਾਗੂ ਕਰਦਿਆਂ ਕਿਰਤ ਕਾਨੂੰਨਾਂ ਨੂੰ ਖ਼ਤਮ ਕਰ ਕੇ ਚਾਰ ਲੇਬਰ ਕੋਡ ਲਾਗੂ ਕੀਤੇ ਜਾ ਰਹੇ ਹਨ, ਜਿਸ ਨਾਲ ਮਜ਼ਦੂਰ ਵਰਗ ਦੇ ਹੱਕਾਂ 'ਤੇ ਡਾਕਾ ਮਾਰਿਆ ਜਾ ਰਿਹਾ ਹੈ | ਉਨ੍ਹਾਂ ਬਿਜਲੀ ਸੋਧ ਬਿੱਲ 2025 ਨੂੰ ਲੋਕ ਵਿਰੋਧੀ ਦੱਸਦਿਆਂ ਕਿਹਾ ਕਿ ਇਸ ਨਾਲ ਆਮ ਲੋਕਾਂ 'ਤੇ ਆਰਥਿਕ ਬੋਝ ਵਧੇਗਾ ਅਤੇ ਭਵਿੱਖ ਵਿਚ ਹਾਲਾਤ ਹੋਰ ਗੰਭੀਰ ਹੋ ਸਕਦੇ ਹਨ | ਉਨ੍ਹਾਂ ਕਿਹਾ ਕਿ ਪਾਵਰਕਾਮ ਦੀਆਂ ਮਹਿੰਗੀਆਂ ਜ਼ਮੀਨਾਂ ਕੌਡੀਆਂ ਦੇ ਭਾਅ ਆਪਣੇ ਚਹੇਤਿਆਂ ਨੂੰ ਵੇਚੀਆਂ ਜਾ ਰਹੀਆਂ ਹਨ, ਜਿਸ ਨੂੰ ਜਥੇਬੰਦੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗੀ | ਆਗੂਆਂ ਨੇ 12 ਫਰਵਰੀ ਨੂੰ ਹੋਣ ਵਾਲੀ ਦੇਸ਼ ਵਿਆਪੀ ਹੜਤਾਲ ਨੂੰ ਕਾਮਯਾਬ ਬਣਾਉਣ ਲਈ ਵਰਕਰਾਂ, ਆਗੂਆਂ ਦੀਆਂ ਡਿਊਟੀਆਂ ਲਗਾਉਂਦਿਆਂ ਵੱਡੀ ਗਿਣਤੀ ਨਾਲ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ | ਉਨ੍ਹਾਂ ਚੇਤਾਵਨੀ ਸੁਰ 'ਚ ਕਿਹਾ ਕਿ ਜੇਕਰ ਭਖਦੀਆਂ ਹੱਕੀ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਪੈਨਸ਼ਨਰਾਂ ਨੂੰ ਨਾਲ ਲੈ ਕੇ ਤਿੱਖੇ ਸੰਘਰਸ਼ ਦਾ ਬਿਗੁਲ ਵਜਾਇਆ ਜਾਵੇਗਾ | ਇਸ ਮੌਕੇ ਦਰਸ਼ਨ ਸਿੰਘ ਕਲਾਲ ਮਾਜਰਾ, ਬਿੱਕਰ ਸਿੰਘ ਛੀਨੀਵਾਲ, ਸ਼ਮਸ਼ੇਰ ਸਿੰਘ ਹਮੀਦੀ, ਜਗਮੇਲ ਸਿੰਘ ਛੀਨੀਵਾਲ, ਸੁਖਦੇਵ ਸਿੰਘ ਗੁਰਮ, ਸੁਰਜੀਤ ਸਿੰਘ ਖਿਆਲੀ, ਹਰਬੰਸ ਸਿੰਘ ਬਾਜਵਾ, ਚਮਕੌਰ ਸਿੰਘ ਧਲੇਰ, ਹਰਮੇਲ ਸਿੰਘ ਗੋਬਿੰਦਗੜ੍ਹ, ਦਰਬਾਰਾ ਸਿੰਘ ਹਮੀਦੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਗਹਿਲ ਵਿਖੇ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਤਹਿਤ ਰਜਿਸਟਰੇਸ਼ਨ ਕੈਂਪ ਲਗਾਇਆ ਅਗਲੀ ਖ਼ਬਰ ਬਰਨਾਲਾ ਜ਼ਿਲ੍ਹੇ ਦੀਆਂ ਮਜ਼ਦੂਰ, ਕਿਸਾਨ ਜਥੇਬੰਦੀਆਂ ਵਲੋਂ ਡਿਪਟੀ ਕਮਿਸ਼ਨਰ ਖ਼ਿਲਾਫ਼ ਨਾਅਰੇਬਾਜ਼ੀ
Ad Position 24