14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਪਿੰਡ ਗਹਿਲ ਵਿਖੇ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਤਹਿਤ ਰਜਿਸਟਰੇਸ਼ਨ ਕੈਂਪ ਲਗਾਇਆ

Ad Position 21
No active advertisement
ਪਿੰਡ ਗਹਿਲ ਵਿਖੇ ਸਿਹਤ ਬੀਮਾ ਯੋਜਨਾ ਤਹਿਤ ਲਗਾਏ ਕੈਂਪ ਮੌਕੇ ਜਾਣਕਾਰੀ ਦਿੰਦੇ ਹੋਏ ਆਗੂ | ਤਸਵੀਰ : ਸੋਨੀ ਚੀਮਾ <br/> 05-02-2026
ਟੱਲੇਵਾਲ, 4 ਫਰਵਰੀ (ਸੋਨੀ ਚੀਮਾ)-ਇਤਿਹਾਸਕ ਪਿੰਡ ਗਹਿਲ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਰਜਿੰਦਰਪਾਲ ਸਿੰਘ ਪੁਨੀਤ ਮਾਨ, ਪਿ੍ਤਪਾਲ ਸਿੰਘ ਗਹਿਲ ਬਲਾਕ ਪ੍ਰਧਾਨ ਦੀ ਅਗਵਾਈ ਵਿਚ ਜਾਗਰੂਕਤਾ ਅਤੇ ਰਜਿਸਟਰੇਸ਼ਨ ਕੈਂਪ ਲਗਾਇਆ ਗਿਆ | ਜਿਸ ਵਿਚ ਲਾਭਪਾਤਰੀ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦੇ ਇਲਾਜ ਕਵਰੇਜ ਵਾਲੇ ਬੀਮਾ ਕਾਰਡ ਜਾਰੀ ਕੀਤੇ ਗਏ | ਇਸ ਮੌਕੇ ਪੁਨੀਤ ਮਾਨ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਜ਼ਿਲ੍ਹਾ ਜਨਰਲ ਸਕੱਤਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਮੁਫ਼ਤ ਸਿਹਤ ਸੰਭਾਲ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਹਰੇਕ ਪਰਿਵਾਰ ਨੂੰ ਯਕੀਨੀ ਬਣਾਉਣ ਲਈ ਤਿੰਨ ਮਹੀਨੇ ਵਿਚ ਸੂਬੇ ਦੇ ਤਿੰਨ ਕਰੋੜ ਲਾਭਪਾਤਰੀਆਂ ਨੂੰ ਸਿਹਤ ਯੋਜਨਾ ਕਾਰਡ ਜਾਰੀ ਕੀਤੇ ਜਾਣਗੇ | ਇਸ ਟੀਚੇ ਨੂੰ ਪੂਰਾ ਕਰਨ ਲਈ ਪਿੰਡ-ਪਿੰਡ ਕੈਂਪ ਲਗਾਉਣੇ ਸ਼ੁਰੂ ਕਰ ਦਿੱਤੇ ਗਏ ਹਨ | ਉਨ੍ਹਾਂ ਕਿਹਾ ਕਿ ਇਸ ਯੋਜਨਾ ਦੇ ਸ਼ੁਰੂ ਹੋਣ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ | ਸੂਬੇ ਦੇ ਸਾਰੇ 65 ਲੱਖ ਪਰਿਵਾਰਾਂ (ਕੁੱਲ ਤਿੰਨ ਕਰੋੜ ਨਾਗਰਿਕਾਂ) ਨੂੰ ਸਿਹਤ ਕਾਰਡ ਜਾਰੀ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ 900 ਦੇ ਕਰੀਬ ਸਰਕਾਰੀ ਅਤੇ ਨਿੱਜੀ ਹਸਪਤਾਲ ਪਹਿਲਾਂ ਹੀ ਸੂਚੀਬੱਧ ਕੀਤੇ ਜਾ ਚੁੱਕੇ ਹਨ ਅਤੇ ਕੋਈ ਵੀ ਨਾਗਰਿਕ ਹੁਣ ਪੰਜਾਬ ਜਾਂ ਚੰਡੀਗੜ੍ਹ ਦੇ ਕਿਸੇ ਵੀ ਸਰਕਾਰੀ ਜਾਂ ਨਿੱਜੀ ਹਸਪਤਾਲ ਵਿਚ ਮੁਫ਼ਤ ਇਲਾਜ ਕਰਵਾ ਸਕਦਾ ਹੈ | ਪੁਨੀਤ ਮਾਨ ਨੇ ਕਿਹਾ ਕਿ ਇਸ ਯੋਜਨਾ ਦੇ ਲਾਗੂ ਹੋਣ ਨਾਲ ਅਮੀਰਾਂ ਦੀ ਪਹੁੰਚ ਵਿਚ ਆਉਂਦੇ ਸਭ ਤੋਂ ਮਹਿੰਗੇ ਨਿੱਜੀ ਹਸਪਤਾਲ ਵੀ ਗ਼ਰੀਬਾਂ ਲਈ ਖੋਲ੍ਹ ਦਿੱਤੇ ਗਏ ਹਨ, ਜੋ ਲੋਕ ਸੇਵਾ ਵਿਚ ਫ਼ੈਸਲਾਕੁਨ ਬਦਲਾਅ ਹੈ | ਇਸ ਮੌਕੇ ਗਗਨਦੀਪ ਸਿੰਘ ਵਿਪਨ ਗੋਇਲ, ਮਨਦੀਪ ਸਿੰਘ ਮਾਨ ਯੂਥ ਪ੍ਰਧਾਨ, ਅਮਰਜੀਤ ਸਿੰਘ ਸਾਬਕਾ ਸਰਪੰਚ, ਦਲਵਾਰ ਸਿੰਘ ਸਾਬਕਾ ਪੰਚ, ਕੇਵਲ ਸਿੰਘ, ਤਾਧੂ ਸਿੰਘ, ਜਸਵੰਤ ਸਿੰਘ, ਰੂਪ ਸਿੰਘ, ਗੁਰਜਿੰਦਰਪਾਲ ਸਿੰਘ ਮਾਨ, ਹਰਪਾਲ ਸਿੰਘ ਆਦਿ ਤੋਂ ਇਲਾਵਾ ਹੋਰ ਵੀ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਆਰੀਆਭੱਟਾ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਪਾਵਰਕਾਮ ਐਂਡ ਟਰਾਂਸਕੋ ਪੈਨਸ਼ਨ ਯੂਨੀਅਨ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਨਾਅਰੇਬਾਜ਼ੀ <br/>
Ad Position 24