ਬਰਨਾਲਾ, 4 ਫਰਵਰੀ (ਅਸ਼ੋਕ ਭਾਰਤੀ)-ਆਰੀਆਭੱਟਾ ਕਾਲਜ ਬਰਨਾਲਾ ਦਾ ਬੀ.ਸੀ.ਏ. ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਸੰਸਥਾ ਦੇ ਚੇਅਰਮੈਨ ਸ੍ਰੀ ਰਾਕੇਸ਼ ਕੁਮਾਰ ਗੁਪਤਾ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥਣ ਰਮਨਦੀਪ ਕੌਰ ਨੇ 79.33 ਫ਼ੀਸਦੀ ਅੰਕ ਲੈ ਕੇ ਕਾਲਜ ਵਿਚੋਂ ਪਹਿਲਾ, ਅਮਨਦੀਪ ਕੌਰ ਨੇ 76.5 ਫ਼ੀਸਦੀ ਅੰਕ ਲੈ ਕੇ ਦੂਜਾ, ਜਸ਼ਨਪ੍ਰੀਤ ਕੌਰ ਨੇ 76.5 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ | ਇਸ ਸ਼ਾਨਦਾਰ ਪ੍ਰਾਪਤੀ 'ਤੇ ਸੰਸਥਾ ਦੇ ਚੇਅਰਮੈਨ ਇੰਜੀ: ਆਰ.ਕੇ. ਗੁਪਤਾ, ਡਾਇਰੈਕਟਰ ਡਾ: ਅਜੈ ਮਿੱਤਲ, ਡੀਨ (ਅਕਾਦਮਿਕ) ਡਾ: ਭਵੇਤ ਗਰਗ, ਅਤੇ ਮੈਨੇਜਮੈਂਟ ਮੈਂਬਰ ਸ੍ਰੀ ਰਾਜੀਵ ਮੰਗਲਾ, ਵਿੱਕੀ ਸਿੰਗਲਾ, ਇੰਦਰਪਾਲ ਗੋਇਲ, ਹਰਭਜਨ ਸਿੰਘ, ਮੋਹਿਤ ਮੰਗਲਾ, ਨਰੇਸ਼ ਕੁਮਾਰ ਨੇ ਕੰਪਿਊਟਰ ਵਿਭਾਗ ਦੇ ਮੁਖੀ ਪ੍ਰੋ: ਰਜਨੀਸ਼ ਨਰੂਲਾ, ਅਕਾਦਮਿਕ ਇੰਚਾਰਜ ਪ੍ਰੋ: ਜਸਪ੍ਰੀਤ ਕੌਰ, ਕਲਾਸ ਇੰਚਾਰਜ ਪ੍ਰੋ: ਜਸਵੀਰ ਕੌਰ, ਸਮੁੱਚੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ |