ਸ਼ਹਿਣਾ, 4 ਫਰਵਰੀ (ਸੁਰੇਸ਼ ਗੋਗੀ)-ਪੰਜਾਬ ਵਿਚ ਜਦ ਵੀ ਤਣਾਅਪੂਰਵਕ ਮਾਹੌਲ ਪੈਦਾ ਹੋਇਆ ਤਾਂ ਕਾਂਗਰਸ ਪਾਰਟੀ ਨੇ ਉਸ ਨੂੰ ਸ਼ਾਂਤ ਕਰਨ ਲਈ ਹਰ ਤਰ੍ਹਾਂ ਦੀ ਕੁਰਬਾਨੀ ਦਿੱਤੀ | ਇਹ ਸ਼ਬਦ ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ਨੇ ਪਿੰਡ ਜੰਡਸਰ ਵਿਖੇ ਗੱਲਬਾਤ ਕਰਦਿਆਂ ਆਖੇ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਵਿਚ ਇਸ ਵੇਲੇ ਮਜ਼ਬੂਤ ਸਥਿਤੀ ਵਿਚੋਂ ਲੰਘ ਰਹੀ ਹੈ ਅਤੇ ਲੋਕਾਂ ਦੀ ਮੰਗ ਵੀ ਕਾਂਗਰਸ ਪਾਰਟੀ ਨੂੰ ਮੁੜ ਪੰਜਾਬ ਵਿਚ ਲਿਆਉਣ ਲਈ ਵਧ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਰੁਜ਼ਗਾਰ ਦੇ ਵੱਡੇ ਸਾਧਨ ਪੈਦਾ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਪਹਿਲਾਂ ਤੋਂ ਚੱਲ ਰਹੀਆਂ ਸਨਅਤਾਂ ਨੂੰ ਹੀ ਨਹੀਂ ਬਚਾ ਸਕੀ, ਜੋ ਇੱਥੋਂ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਗੁਆਂਢੀ ਸੂਬਿਆਂ ਵਿਚ ਚਲੀਆਂ ਗਈਆਂ | ਪਿਰਮਲ ਸਿੰਘ ਧੌਲਾ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਵਿਚ ਹੀ ਪੰਜਾਬ ਦੇ ਹਾਲਾਤ ਇੰਨੇ ਮਾੜੇ ਹੋ ਚੱੁਕੇ ਹਨ, ਕਿ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਰਖਵਾਲੀ ਤੱਕ ਕਰਨੀ ਪੈ ਰਹੀ ਹੈ | ਇਸ ਮੌਕੇ ਗਿਆਨ ਚੰਦ ਜੰਡਸਰੀਆਂ ਤੇ ਹੋਰ ਆਗੂ ਵੀ ਹਾਜ਼ਰ ਸਨ |