14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਮਹਿਲ ਕਲਾਂ ਦੇ ਪਿੰਡਾਂ ਅੰਦਰ ਵਿਸ਼ਵ ਕੈਂਸਰ ਦਿਵਸ ਮੌਕੇ ਲਗਾਏ ਜਾਗਰੂਕਤਾ ਕੈਂਪ <br/>

Ad Position 21
No active advertisement
ਅਜੀਤ ਡੈਸਕ 05-02-2026
ਮਹਿਲ ਕਲਾਂ, 4 ਫਰਵਰੀ (ਅਵਤਾਰ ਸਿੰਘ ਅਣਖੀ)-ਸਿਵਲ ਸਰਜਨ ਬਰਨਾਲਾ ਡਾ: ਹਰੀਪਾਲ ਸਿੰਘ ਦੇ ਨਿਰਦੇਸ਼ਾਂ ਅਤੇ ਸੀ.ਐਚ.ਸੀ ਮਹਿਲ ਕਲਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਗੁਰਤੇਜਿੰਦਰ ਕੌਰ ਦੀ ਅਗਵਾਈ ਹੇਠ ਵਿਸ਼ਵ ਕੈਂਸਰ ਜਾਗਰੂਕਤਾ ਦਿਵਸ ਦੇ ਮੌਕੇ ਸਿਹਤ ਬਲਾਕ ਮਹਿਲ ਕਲਾਂ ਦੇ ਵੱਖ-ਵੱਖ ਪਿੰਡਾਂ ਵਿਚ ਜਾਗਰੂਕਤਾ ਕੈਂਪ ਲਗਾਏ ਗਏ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ: ਗੁਰਤੇਜਿੰਦਰ ਕੌਰ ਨੇ ਦੱਸਿਆ ਕਿ ਖੋਜ ਅਨੁਸਾਰ ਪੁਰਸ਼ਾਂ ਵਿਚ ਹੈਡਨੈਕ (ਗਲੇ ਤੋਂ ਸਿਰ ਤੱਕ) ਅਤੇ ਅÏਰਤਾਂ ਵਿਚ ਸਰਵਾਈਕਲ ਅਤੇ ਛਾਤੀ ਦੇ ਕੈਂਸਰ ਦੇ ਮਾਮਲੇ ਜ਼ਿਆਦਾ ਪਾਏ ਜਾਂਦੇ ਹਨ | ਇਨ੍ਹਾਂ ਦਾ ਕਾਰਨ ਸ਼ਰਾਬ, ਤੰਬਾਕੂ ਆਦਿ ਦਾ ਜ਼ਿਆਦਾ ਸੇਵਨ ਜਾਂ ਖ਼ਰਾਬ ਜੀਵਨ ਸ਼ੈਲੀ ਹੋ ਸਕਦਾ ਹੈ | ਉਨ੍ਹਾਂ ਕਿਹਾ ਕਿ ਜੇਕਰ ਸਹੀ ਸਮੇਂ 'ਤੇ ਕੈਂਸਰ ਦਾ ਪਤਾ ਲੱਗ ਜਾਵੇ ਤਾਂ 80 ਫ਼ੀਸਦੀ ਮਾਮਲਿਆਂ ਵਿਚ ਕੈਂਸਰ ਦਾ ਮਰੀਜ਼ ਠੀਕ ਹੋ ਸਕਦਾ ਹੈ | ਬੀ.ਈ.ਈ ਸ਼ਿਵਾਨੀ ਨੇ ਦੱਸਿਆ ਕਿ ਇਸ ਸਾਲ ਵਿਸ਼ਵ ਕੈਂਸਰ ਦਿਵਸ 'ਯੂਨਾਇਟੇਡ ਬਾਈ ਯੂਨੀਕ' ਥੀਮ ਦੇ ਤਹਿਤ ਮਨਾਇਆ ਜਾ ਰਿਹਾ ਹੈ, ਜਿਸ ਦਾ ਅਰਥ ਹੈ ਕੈਂਸਰ ਦੇ ਨਾਲ ਲੜਨ ਦਾ ਸਭ ਦਾ ਉਦੇਸ਼ ਇੱਕ ਹੈ ਪ੍ਰੰਤੂ ਹਰ ਮਰੀਜ਼ ਦੀ ਕਹਾਣੀ ਅਤੇ ਅਨੁਭਵ ਵੱਖ-ਵੱਖ ਹਨ | ਉਨ੍ਹਾਂ ਦੱਸਿਆ ਕਿ ਵਿਸ਼ਵ ਸਿਹਤ ਸੰਗਠਨ ਦੇ ਅਨੁਸਾਰ ਕੈਂਸਰ ਅੱਜ ਵਿਸ਼ਵ ਪੱਧਰ 'ਤੇ ਸਭ ਤੋਂ ਗੰਭੀਰ ਬਿਮਾਰੀਆਂ ਵਿਚੋਂ ਇਕ ਬਣ ਗਿਆ ਹੈ | ਕੈਂਸਰ ਦੇ ਇਲਾਜ ਲਈ ਨਵੀਆਂ ਖੋਜਾਂ ਹੋਣ ਦੇ ਬਾਵਜੂਦ ਇਸ ਦੇ ਨਿੱਤ ਨਵੇਂ ਰੂਪ ਸਾਹਮਣੇ ਆ ਰਹੇ ਹਨ | ਜਿਸ ਨਾਲ ਸਮਾਜ ਦਾ ਹਰੇਕ ਵਰਗ ਇਸ ਤੋਂ ਪ੍ਰਭਾਵਿਤ ਹੋ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਤਿੰਨ ਦਿਨਾ ਗੁਰਮਤਿ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਪੰਜਾਬ ਵਿਚ ਸ਼ਾਂਤੀ ਵਾਲਾ ਮਾਹੌਲ ਕਾਂਗਰਸ ਪਾਰਟੀ ਹੀ ਸਿਰਜ ਸਕਦੀ ਹੈ-ਪਿਰਮਲ ਸਿੰਘ ਧੌਲਾ <br/>
Ad Position 24