14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਤਿੰਨ ਦਿਨਾ ਗੁਰਮਤਿ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 05-02-2026
ਹੰਡਿਆਇਆ, 4 ਫਰਵਰੀ (ਗੁਰਜੀਤ ਸਿੰਘ ਖੁੱਡੀ)-ਗੁਰਦੁਆਰਾ ਸਾਹਿਬ ਸ਼ਹੀਦ ਬਾਬਾ ਤੱਖਾ ਸਿੰਘ ਜੀ ਹੰਡਿਆਇਆ ਰੋਡ ਬਰਨਾਲਾ ਵਿਖੇ ਸੰਤ ਗੁਰਬਚਨ ਸਿੰਘ ਮਾਲਵਾ ਦੀ ਚੌਥੀ ਬਰਸੀ ਮੌਕੇ ਤਿੰਨ ਦਿਨਾਂ ਗੁਰਮਤਿ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਕਥਾਵਾਚਕ ਬੀਬੀ ਗੁਰਸਰਨਪ੍ਰੀਤ ਕੌਰ ਬੱਲ੍ਹੋ ਵਾਲਿਆਂ ਨੇ ਕਥਾ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਾਨੂੰ ਸੇਵਾ, ਸਿਮਰਨ, ਲੰਗਰ ਲਾਉਣ ਅਤੇ ਬਜ਼ੁਰਗਾਂ ਦੀ ਸੇਵਾ ਸੰਭਾਲ ਕਰਨ ਦੀ ਸੋਝੀ ਦੇ ਕੇ ਗਏ ਹਨ ਪਰ ਅੱਜ ਸਾਡੀ ਕੌਮ ਦਾ ਦੁਖਾਂਤ ਇਹ ਹੈ ਕਿ ਪੰਜਾਬ ਅੰਦਰ ਬਿਰਧ ਆਸ਼ਰਮ ਖੁੱਲ੍ਹ ਰਹੇ ਹਨ ਜਦਕਿ ਸਾਨੂੰ ਗੁਰੂ ਸਾਹਿਬ ਜੀ ਤੋਂ ਸੇਧ ਲੈ ਕੇ ਸੇਵਾ ਸਿਮਰਨ ਕਰਨਾ ਚਾਹੀਦਾ ਹੈ | ਇਸੇ ਤਰ੍ਹਾਂ ਭਾਈ ਬਲਜੀਤ ਸਿੰਘ ਬੁਰਜ ਨਕਲੀਆ ਵਾਲਿਆਂ ਨੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਚਲਾਈ ਅੰਮਿ੍ਤ ਦੀ ਦਾਤ ਗ੍ਰਹਿਣ ਕਰ ਕੇ ਆਪਣਾ ਜੀਵਨ ਸਫਲਾ ਕਰਨਾ ਚਾਹੀਦਾ ਹੈ ਅਤੇ ਸਭ ਨਾਲ ਸਾਂਝੀਵਾਲਤਾ ਰੱਖਣੀ ਚਾਹੀਦੀ ਹੈ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਅਮਰਜੀਤ ਸਿੰਘ ਸਿੱਧੂ, ਪ੍ਰਧਾਨ ਹਰਮੇਲ ਸਿੰਘ ਗਿੱਲ, ਰਾਜਵਿੰਦਰ ਸਿੰਘ ਸਿੱਧੂ, ਜਸਵੀਰ ਸਿੰਘ ਧਾਲੀਵਾਲ, ਗੁਰਮੀਤ ਸਿੰਘ ਮੀਤਾ, ਮਾ: ਮਨਜੀਤ ਸਿੰਘ ਬਰਨਾਲਾ ਨੇ ਬੀਬੀ ਗੁਰਸ਼ਰਨ ਕੌਰ, ਬਾਬਾ ਬਲਜੀਤ ਸਿੰਘ, ਬਾਬਾ ਕੁਲਦੀਪ ਸਿੰਘ ਧੱਲੇਵਾਲ, ਬਾਬਾ ਸੁਰਿੰਦਰ ਸਿੰਘ, ਬੰਧਨਤੋੜ ਸਿੰਘ ਅਤੇ ਜਥੇ ਦੇ ਸਿੰਘਾਂ ਨੂੰ ਗਰਮ ਸ਼ਾਲ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਗ੍ਰੰਥੀ ਕਰਨੈਲ ਸਿੰਘ, ਸੁਖਦਰਸ਼ਨ ਸਿੰਘ ਸਿੱਧੂ, ਐਡਵੋਕੇਟ ਇਕਬਾਲ ਸਿੰਘ ਸਿੱਧੂ, ਸੁਰਜੀਤ ਸਿੰਘ ਰਛੀਨ ਵਾਲੇ, ਕਰਨੈਲ ਸਿੰਘ ਗਿੱਲ, ਇੰਦਰਪਾਲ ਸਿੰਘ ਦਿਉਲ, ਨਿਰਮਲ ਸਿੰਘ ਸਿੱਧੂ, ਨਾਹਰ ਸਿੰਘ ਥਾਣੇਦਾਰ, ਬੂਟਾ ਸਿੰਘ ਧਾਲੀਵਾਲ ਐਮ.ਸੀ., ਚਮਕੌਰ ਸਿੰਘ ਧਾਲੀਵਾਲ, ਰੇਸ਼ਮ ਕੌਰ ਆਦਿ ਸਮੇਤ ਹੋਰ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ ਵਿਸ਼ਵ ਕੈਂਸਰ ਦਿਵਸ ਮਨਾਇਆ ਅਗਲੀ ਖ਼ਬਰ ਮਹਿਲ ਕਲਾਂ ਦੇ ਪਿੰਡਾਂ ਅੰਦਰ ਵਿਸ਼ਵ ਕੈਂਸਰ ਦਿਵਸ ਮੌਕੇ ਲਗਾਏ ਜਾਗਰੂਕਤਾ ਕੈਂਪ <br/>
Ad Position 24