ਤਪਾ ਮੰਡੀ, 4 ਫਰਵਰੀ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਸਿਵਲ ਸਰਜਨ ਡਾ: ਹਰੀਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਸ਼ਵ ਕੈਂਸਰ ਦਿਵਸ ਮੌਕੇ ਅੱਜ ਸਿਹਤ ਬਲਾਕ ਤਪਾ ਅਧੀਨ ਵੱਖ-ਵੱਖ ਸਿਹਤ ਕੇਂਦਰਾਂ 'ਚ ਕੈਂਸਰ ਸਬੰਧੀ ਜਾਗਰੂਕਤਾ ਪ੍ਰੋਗਰਾਮ ਕੀਤੇ ਗਏ | ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ: ਕੰਵਲਜੀਤ ਸਿੰਘ ਬਾਜਵਾ ਨੇ ਕਿਹਾ ਕਿ ਸਮੇਂ ਸਿਰ ਜਾਗਰੂਕ ਹੋਣ ਨਾਲ ਕੈਂਸਰ ਕੰਟਰੋਲ ਹੋ ਸਕਦਾ ਹੈ | ਉਨ੍ਹਾਂ ਕਿਹਾ ਕਿ ਕੈਂਸਰ ਦੀ ਜਲਦੀ ਪਛਾਣ ਹੋਣ 'ਤੇ ਇਸ ਦਾ ਇਲਾਜ ਸੰਭਵ ਹੈ | ਉਨ੍ਹਾਂ ਕਿਹਾ ਕਿ ਛਾਤੀ ਵਿਚ ਗਿਲਟੀ, ਨਾ ਠੀਕ ਹੋਣ ਵਾਲੇ ਮੂੰਹ ਦੇ ਛਾਲੇ, ਲਗਾਤਾਰ ਖੰਘ ਅਤੇ ਆਵਾਜ਼ ਵਿਚ ਭਾਰੀਪਣ ਅਤੇ ਮਹਾਵਾਰੀ ਤੋਂ ਇਲਾਵਾ ਖ਼ੂਨ ਆਉਣਾ ਕੈਂਸਰ ਹੋਣ ਦੇ ਲੱਛਣ ਹੋ ਸਕਦੇ ਹਨ | ਉਨ੍ਹਾਂ ਕਿਹਾ ਕਿ ਸ਼ਰਾਬ, ਤੰਬਾਕੂ ਅਤੇ ਬੀੜੀ ਸਿਗਰਟ ਦੀ ਵਰਤੋਂ ਕਰਨਾ ਤੇ ਫ਼ਸਲਾਂ 'ਤੇ ਜ਼ਿਆਦਾ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਕਰਨਾ ਕੈਂਸਰ ਦੇ ਕਾਰਨ ਬਣ ਸਕਦੇ ਹਨ | ਉਨ੍ਹਾਂ ਕਿਹਾ ਕਿ ਕੈਂਸਰ ਤੋਂ ਬਚਣ ਲਈ ਸੰਤੁਲਿਤ ਖ਼ੁਰਾਕ, ਸਰੀਰ ਦੇ ਕਿਸੇ ਹਿੱਸੇ ਵਿਚ ਅਣਚਾਹੀ ਰਸੌਲੀ ਜਾਂ ਗਿਲਟੀ ਤੇ ਅÏਰਤਾਂ ਵਿਚ ਮਾਂਹਵਾਰੀ ਦੇ ਲੱਛਣ ਬਦਲਣ ਤੇ ਤੁਰੰਤ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ 35 ਸਾਲ ਦੀ ਉਮਰ ਤੋਂ ਬਾਅਦ ਹਰੇਕ ਅÏਰਤ ਨੂੰ ਆਪਣੀ ਮੈਡੀਕਲ ਜਾਂਚ ਜ਼ਰੂਰ ਕਰਾਉਣੀ ਚਾਹੀਦੀ ਹੈ | ਇਸ ਮੌਕੇ ਬਲਾਕ ਐਜੂਕੇਟਰ ਜਸਪਾਲ ਸਿੰਘ ਜਟਾਣਾ, ਐਲ.ਐਚ.ਵੀ ਬੇਅੰਤ ਕੌਰ, ਸੀ.ਐਚ.ਓ. ਅਨੀਤਾ, ਵਰਿੰਦਰ ਸ਼ਰਮਾ, ਸੰਦੀਪ ਕੌਰ, ਮਨੀਸ਼ਾ, ਏ.ਐਨ.ਐਮ. ਸਤਪਾਲ ਕੌਰ, ਰਾਜਦੀਪ ਕੌਰ, ਹਰਪ੍ਰੀਤ ਕੌਰ, ਰਾਜ ਰਾਣੀ, ਗੁਰਸੇਵਕ ਸਿੰਘ ਆਦਿ ਹਾਜ਼ਰ ਸਨ |