ਬਰਨਾਲਾ, 4 ਫਰਵਰੀ (ਅਸ਼ੋਕ ਭਾਰਤੀ)-ਆਰੀਆਭੱਟ ਕਾਲਜ ਬਰਨਾਲਾ ਵਿਖੇ ਐਨ.ਐੱਸ.ਐੱਸ. ਵਿਭਾਗ ਵਲੋਂ ਵਿਸ਼ਵ ਕੈਂਸਰ ਦਿਵਸ ਮੌਕੇ ਜਾਗਰੂਕ ਕੀਤਾ ਗਿਆ | ਇਸ ਮੌਕੇ ਸੰਸਥਾ ਦੇ ਚੇਅਰਮੈਨ ਇੰਜੀ. ਆਰ.ਕੇ. ਗੁਪਤਾ, ਡਾਇਰੈਕਟਰ ਡਾ: ਅਜੈ ਮਿੱਤਲ, ਡੀਨ ਅਕਾਦਮਿਕ ਇੰਚਾਰਜ ਡਾ: ਭਵੇਤ ਗਰਗ, ਮੈਨੇਜਮੈਂਟ ਮੈਂਬਰ ਰਾਜੀਵ ਮੰਗਲਾ, ਵਿੱਕੀ ਸਿੰਗਲਾ, ਇੰਦਰਪਾਲ ਗੋਇਲ, ਹਰਭਜਨ ਸਿੰਘ, ਮੋਹਿਤ ਮੰਗਲਾ, ਨਰੇਸ਼ ਕੁਮਾਰ, ਰਾਜਨੀਸ਼ ਨਾਰੂਲਾ, ਡਾ: ਜਸ਼ਨ ਜੋਤ, ਭਾਵੁਕਤਾ ਸ਼ਰਮਾ, ਐਨ.ਐੱਸ.ਐੱਸ. ਕੋਆਰਡੀਨੇਟਰ ਅਸਿਸਟੈਂਟ ਪ੍ਰੋ: ਡਿੰਪੀ ਕੌਰ ਅਤੇ ਅਸਿਸਟੈਂਟ ਪ੍ਰੋ: ਕਮਲਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਕੈਂਸਰ ਦੇ ਕਾਰਨਾਂ, ਲੱਛਣਾਂ, ਬਚਾਅ ਦੇ ਉਪਾਵਾਂ ਅਤੇ ਸਮੇਂ-ਸਿਰ ਡਾਕਟਰੀ ਸਲਾਹ ਦੀ ਲੋੜ ਬਾਰੇ ਜਾਣਕਾਰੀ ਦਿੱਤੀ ਤਾਂ ਜੋ ਉਹ ਆਪਣੇ ਅਤੇ ਸਮਾਜ ਦੀ ਸਿਹਤ ਪ੍ਰਤੀ ਜ਼ਿੰਮੇਵਾਰ ਬਣ ਸਕਣ | ਇਸ ਮੌਕੇ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ, ਵਾਦ ਵਿਵਾਦ ਮੁਕਾਬਲੇ ਵੀ ਕਰਵਾਏ ਗਏ | ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਕੈਂਸਰ ਜਾਗਰੂਕਤਾ ਫੈਲਾਉਣ ਦੀ ਸਹੁੰ ਵੀ ਚੁਕਾਈ ਗਈ ਅਤੇ ਸਮਾਜ ਵਿਚ ਸਿਹਤ ਪ੍ਰਤੀ ਸੁਚੇਤਤਾ ਵਧਾਉਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਕਾਲਜ ਪ੍ਰਬੰਧਕ, ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |