14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਨਸ਼ਾ ਮੁਕਤ ਸਮਾਜ ਲਈ ਲੋਕਾਂ ਦਾ ਲਾਮਬੰਦ ਹੋਣਾ ਜ਼ਰੂਰੀ-ਮੋਹਨ ਸ਼ਰਮਾ <br/>

Ad Position 21
No active advertisement
ਅਜੀਤ ਡੈਸਕ 05-02-2026
ਬਰਨਾਲਾ, 4 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਨਸ਼ਾ ਮੁਕਤ ਸਮਾਜ ਦੀ ਸਿਰਜਨਾ ਲਈ ਲੋਕਾਂ ਦਾ ਲਾਮਬੰਦ ਹੋਣਾ ਬਹੁਤ ਜ਼ਰੂਰੀ ਹੈ | ਇਸ ਸਬੰਧ ਵਿਚ ਨੌਜਵਾਨ ਵਰਗ ਅਹਿਮ ਭੂਮਿਕਾ ਨਿਭਾ ਸਕਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪ੍ਰਸਿੱਧ ਲੇਖਕ, ਸਮਾਜ ਸੇਵਕ ਅਤੇ ਨਸ਼ਾ ਛੁਡਾਊ ਕੇਂਦਰ ਸੰਗਰੂਰ ਦੇ ਸਾਬਕਾ ਡਾਇਰੈਕਟਰ ਸ੍ਰੀ ਮੋਹਨ ਸ਼ਰਮਾ ਨੇ ਸਥਾਨਕ ਐਸ.ਡੀ. ਕਾਲਜ ਵਿਖੇ ਡੀ. ਫਾਰਮੇਸੀ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਨੇ ਤੱਥਾਂ ਸਹਿਤ ਪੰਜਾਬ ਵਿਚ ਨਸ਼ਿਆਂ ਦੀ ਤਰਾਸਦੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੇ ਪ੍ਰਕੋਪ ਕਾਰਨ ਨੌਜਵਾਨ ਮਰ ਰਹੇ ਹਨ ਅਤੇ ਬੇਵੱਸ ਮਾਪੇ ਉਨ੍ਹਾਂ ਦੀਆਂ ਲਾਸ਼ਾਂ ਨੂੰ ਮੋਢਾ ਦੇ ਰਹੇ ਹਨ | ਉਨ੍ਹਾਂ ਨੇ ਨਸ਼ਿਆਂ ਵਿਰੁੱਧ ਹੋਕਾ ਦਿੰਦਿਆਂ ਵਿਦਿਆਰਥੀਆਂ ਨੂੰ ਕਿਹਾ ਕਿ ਨਸ਼ਾ ਤਸਕਰਾਂ ਦੇ ਪੈਰ ਇੰਨੇ ਮਜ਼ਬੂਤ ਨਹੀਂ ਹਨ ਕਿ ਉਨ੍ਹਾਂ ਨੂੰ ਪੈਰਾਂ ਤੋਂ ਉਖੇੜਿਆ ਨਾ ਜਾ ਸਕੇ | ਇਸ ਸਬੰਧ ਵਿਚ ਲੋਕ ਰੋਹ ਦਾ ਹੋਣਾ ਅਤਿਅੰਤ ਜ਼ਰੂਰੀ ਹੈ | ਸ੍ਰੀ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੁਚੇਤ ਕਰਦਿਆਂ ਇਸ ਨਾਮੁਰਾਦ ਬਿਮਾਰੀ ਤੋਂ ਦੂਰ ਰਹਿ ਕੇ ਮੰਜ਼ਿਲ ਪ੍ਰਾਪਤੀ ਲਈ ਸਖ਼ਤ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ | ਸੰਸਥਾ ਵਲੋਂ ਕੁਲਦੀਪ ਜੋਸ਼ੀ ਅਤੇ ਰਮਨਦੀਪ ਕੌਰ ਨੇ ਧੰਨਵਾਦ ਕੀਤਾ | ਇਸ ਮੌਕੇ ਦਿਪਾਲੀ ਮਿੱਤਲ, ਚਰਨਪ੍ਰੀਤ ਕੌਰ, ਸ਼ਿਵਾਨੀ ਕਾਂਸਲ, ਹਰਵਿੰਦਰ ਪਾਲ ਸ਼ਰਮਾ ਅਤੇ ਪਿ੍ੰਸ ਗੋਇਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਹੋਈ <br/> ਅਗਲੀ ਖ਼ਬਰ ਆਰੀਆਭੱਟ ਕਾਲਜ ਵਿਖੇ ਵਿਸ਼ਵ ਕੈਂਸਰ ਦਿਵਸ ਮਨਾਇਆ <br/>
Ad Position 24