21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਨੈਸ਼ਨਲ ਹਾਈਵੇ 'ਤੇ ਕੂੜੇ ਦੇ ਡੰਪ ਦੀ ਜਗ੍ਹਾ ਉੱਪਰ ਬਣਨਾ ਚਾਹੀਦੈ ਸੁਪਰ ਮਲਟੀਸਪੈਸ਼ਲਿਟੀ ਹਸਪਤਾਲ-ਕੈਪਟਨ ਸਿੱਧੂ <br/>

Ad Position 21
No active advertisement
ਅਜੀਤ ਡੈਸਕ 06-02-2026

ਬਰਨਾਲਾ, 5 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਹੰਡਿਆਇਆ ਵਿਖੇ ਨੈਸ਼ਨਲ ਹਾਈਵੇ ਉੱਪਰ ਸਥਿਤ ਕਰੋੜਾਂ ਰੁਪਏ ਦੀ ਜਗ੍ਹਾ ਜਿੱਥੇ ਕਾਂਗਰਸ ਸਰਕਾਰ ਸਮੇਂ ਸੁਪਰ ਮਲਟੀਸਪੈਸ਼ਲਿਟੀ ਹਸਪਤਾਲ ਦਾ ਨੀਂਹ ਪੱਥਰ ਰੱਖਿਆ ਗਿਆ ਸੀ ਦਾ ਇਸ ਸਮੇਂ ਕੋਈ ਵੀ ਵਾਲੀ ਵਾਰਿਸ ਨਹੀਂ ਜਾਪ ਰਿਹਾ | ਜਿਸ ਕਾਰਨ ਜਿੱਥੇ ਇਸ ਜਗ੍ਹਾ ਉੱਪਰ ਨਜਾਇਜ਼ ਢੰਗ ਨਾਲ ਕੂੜੇ ਦਾ ਡੰਪ ਬਣਾਉਣ ਦਾ ਯਤਨ ਕੀਤਾ ਜਾ ਰਿਹਾ ਹੈ, ਉੱਥੇ ਨਾਜਾਇਜ਼ ਕਬਜ਼ਾ ਹੋਣ ਦਾ ਵੀ ਪਤਾ ਲੱਗਿਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀਆ ਜਨਤਾ ਪਾਰਟੀ ਦੇ ਸੀਨੀਅਰ ਆਗੂ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਵਲੋਂ ਜਗ੍ਹਾ ਦਾ ਮੁਆਇਨਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਗਿਆ | ਕੈਪਟਨ ਸਿੱਧੂ ਨੇ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿਚ ਸਿਹਤ ਅਤੇ ਸਿੱਖਿਆ ਨੂੰ ਪ੍ਰਫੁਲਿਤ ਕਰਨ ਜਿਹੇ ਮੁੱਦਿਆਂ ਨੂੰ ਲੈ ਕੇ ਹੋਂਦ ਵਿਚ ਆਈ ਸੀ ਪਰ ਇਸ ਸਰਕਾਰ ਦੇ ਨੁਮਾਇੰਦਿਆਂ ਨੇ ਜ਼ਿਲ੍ਹਾ ਬਰਨਾਲਾ ਸਮੇਤ ਹੋਰ ਇਲਾਕਿਆਂ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਬਣਨ ਵਾਲੇ ਸੁਪਰ ਮਲਟੀਸਪੈਸ਼ਲਿਟੀ ਹਸਪਤਾਲ ਦੀ ਕਾਰਵਾਈ ਨੂੰ ਅੱਗੇ ਤੋਰਨ ਦੀ ਬਜਾਏ ਇਸ ਪ੍ਰਾਜੈਕਟ ਨੂੰ ਖ਼ਤਮ ਕਰਨ ਵੱਲ ਕਦਮ ਵਧਾ ਦਿੱਤੇ | ਉਨ੍ਹਾਂ ਕਿਹਾ ਕਿ ਨਗਰ ਕੌਂਸਲ ਬਰਨਾਲਾ ਵਲੋਂ ਇਹ ਕਰੋੜਾਂ ਰੁਪਏ ਦੀ ਜਗ੍ਹਾ ਸਿਹਤ ਵਿਭਾਗ ਦੇ ਨਾਮ ਤਬਦੀਲ ਕੀਤੀ ਗਈ ਸੀ ਲੇਕਿਨ 'ਆਪ' ਸਰਕਾਰ ਬਣਨ ਤੋਂ ਬਾਅਦ ਇਸ ਜਗ੍ਹਾ ਉੱਪਰ ਸਟੇਡੀਅਮ ਬਣਾਉਣ ਲਈ ਸਿਹਤ ਵਿਭਾਗ ਤੋਂ ਜਗ੍ਹਾ ਵਾਪਸ ਲੈਣ ਸਬੰਧੀ ਮਤਾ ਪਾ ਦਿੱਤਾ ਗਿਆ | ਕੈਪਟਨ ਸਿੱਧੂ ਨੇ ਕਿਹਾ ਕਿ ਇਸ ਜਗ੍ਹਾ ਉੱਪਰ ਸਟੇਡੀਅਮ ਤਾਂ ਨਹੀਂ ਬਣਾਇਆ ਜਾ ਸਕਿਆ ਪਰ ਇਹ ਕਰੋੜਾਂ ਰੁਪਏ ਦੀ ਜ਼ਮੀਨ ਕੂੜੇ ਦਾ ਡੰਪ ਜ਼ਰੂਰ ਬਣਦੀ ਜਾ ਰਹੀ ਹੈ ਅਤੇ ਇਸ ਉੱਪਰ ਨਾਜਾਇਜ਼ ਕਬਜ਼ਾ ਹੋਣ ਦਾ ਪਤਾ ਲੱਗ ਰਿਹਾ ਹੈ | ਉਨ੍ਹਾਂ ਦੱਸਿਆ ਕਿ ਜਾਣਕਾਰੀ ਅਨੁਸਾਰ ਅਜੇ ਵੀ ਇਹ ਜ਼ਮੀਨ ਸਿਹਤ ਵਿਭਾਗ ਦੇ ਨਾਮ ਉੱਪਰ ਹੀ ਹੈ ਅਤੇ ਨਗਰ ਕੌਂਸਲ ਨੂੰ ਵਾਪਸ ਨਹੀਂ ਹੋਈ | ਇਸ ਲਈ ਉਹ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕਰਦੇ ਹਨ ਕਿ ਇਸ ਜਗ੍ਹਾ ਉੱਪਰ ਕੇਵਲ ਸੁਪਰ ਮਲਟੀਸਪੈਸ਼ਲਿਟੀ ਹਸਪਤਾਲ ਹੀ ਬਣਾਇਆ ਜਾਣਾ ਚਾਹੀਦਾ ਹੈ ਤਾਂ ਜੋ ਜ਼ਿਲ੍ਹਾ ਬਰਨਾਲਾ ਸਮੇਤ ਸਮੁੱਚੇ ਇਲਾਕੇ ਨੂੰ ਵਧੀਆ ਸਿਹਤ ਸਹੂਲਤਾਂ ਮਿਲ ਸਕਣ | ਉਨ੍ਹਾਂ ਇਹ ਵੀ ਮੰਗ ਕੀਤੀ ਕਿ ਇਸ ਜ਼ਮੀਨ ਤੋਂ ਤੁਰੰਤ ਕੂੜਾ ਚੁਕਵਾਇਆ ਜਾਵੇ ਅਤੇ ਜਗ੍ਹਾ ਨੂੰ ਕਬਜ਼ਿਆਂ ਤੋਂ ਬਚਾਉਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇ | ਕੈਪਟਨ ਸਿੱਧੂ ਨੇ ਕਿਹਾ ਕਿ ਜਲਦ ਹੀ ਜਿੱਥੇ ਉਨ੍ਹਾਂ ਵਲੋਂ ਇਸ ਜਗ੍ਹਾ ਉੱਪਰ ਸੁਪਰ ਮਲਟੀਸਪੈਸ਼ਲਿਟੀ ਹਸਪਤਾਲ ਬਣਾਉਣ ਸਬੰਧੀ ਮੰਗ-ਪੱਤਰ ਦਿੱਤੇ ਜਾਣਗੇ ਉੱਥੇ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਮੰਗ ਵੱਲ ਧਿਆਨ ਨਾ ਦੇਣ ਦੀ ਸੂਰਤ ਵਿਚ ਸੰਘਰਸ਼ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ 50 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀ ਕਾਬੂ <br/> ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ <br/>
Ad Position 24