ਮਹਿਲ ਕਲਾਂ, 5 ਫਰਵਰੀ (ਤਰਸੇਮ ਸਿੰਘ ਗਹਿਲ, ਅਵਤਾਰ ਸਿੰਘ ਅਣਖੀ)-ਪੁਲਿਸ ਥਾਣਾ ਠੁੱਲੀਵਾਲ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਦੇ ਤਹਿਤ ਦੋ ਵਿਅਕਤੀਆਂ ਨੰੂ 50 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਰੰਗ ਚਿੱਟਾ ਸਮੇਤ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਵਿਅਕਤੀਆਂ ਦੀ ਪਹਿਚਾਣ ਗੁਰਬਿੰਦਰ ਸਿੰਘ ਪੁੱਤਰ ਪਰਮਜੀਤ ਸਿੰਘ, ਮਨਜੋਤ ਸਿੰਘ ਪੁੱਤਰ ਅਜੈਬ ਸਿੰਘ ਵਾਸੀਅਨ ਕਸਬਾ ਭੁਰਾਲ ਵਜੋਂ ਹੋਈ | ਗਿ੍ਫ਼ਤਾਰ ਕੀਤੇ ਵਿਅਕਤੀਆਂ ਖ਼ਿਲਾਫ਼ ਪੁਲਿਸ ਵਲੋਂ ਐਨ.ਡੀ.ਪੀ.ਐਸ ਐਕਟ ਦੇ ਅਧੀਨ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਕਰ ਦਿੱਤੀ ਹੈ | ਇਸ ਸਮੇਂ ਪੁਲਿਸ ਥਾਣਾ ਠੁੱਲੀਵਾਲ ਦੇ ਮੁੱਖ ਅਫ਼ਸਰ ਇੰਸਪੈਕਟਰ ਗੁਰਪਾਲ ਸਿੰਘ ਨੇ ਦੱਸਿਆ ਕਿ ਕਿਸੇ ਖ਼ਾਸ ਮੁਖ਼ਬਰ ਦੀ ਇਤਲਾਹ ਅਨੁਸਾਰ ਪਿੰਡ ਹਮੀਦੀ ਤੋਂ ਪਿੰਡ ਗੁਰਮ ਨੰੂ ਜਾਂਦੇ ਲਿੰਕ ਸੜਕ 'ਤੇ ਪੈਂਦੀ ਬਰਸਾਤੀ ਨਾਲੇ ਦੀ ਪਟੜੀ ਤੋਂ ਦੋਵਾਂ ਨੰੂ ਕਾਬੂ ਕੀਤਾ ਹੈ | ਇਨ੍ਹਾਂ ਪਾਸੋਂ 50 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਪ੍ਰਾਪਤ ਹੋਣ 'ਤੇ ਕਾਰਵਾਈ ਅਮਲ ਵਿਚ ਲਿਆਂਦੀ ਗਈ |