21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਪੈਨਸ਼ਨਰਾਂ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ <br/>

Ad Position 21
No active advertisement
ਅਜੀਤ ਡੈਸਕ 06-02-2026
ਮਹਿਲ ਕਲਾਂ, 5 ਫਰਵਰੀ (ਅਵਤਾਰ ਸਿੰਘ ਅਣਖੀ)-ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਮਹਿਲ ਕਲਾਂ ਦੀ ਅਹਿਮ ਇਕੱਤਰਤਾ ਬੀ.ਡੀ.ਪੀ.ਓ ਕੰਪਲੈਕਸ ਵਿਖੇ ਯੂਨਿਟ ਪ੍ਰਧਾਨ ਦਰਸ਼ਨ ਸਿੰਘ ਪੰਡੋਰੀ ਦੀ ਅਗਵਾਈ ਹੇਠ ਹੋਈ | ਜਿਸ ਦੌਰਾਨ ਪੈਨਸ਼ਨਰਾਂ ਦੇ ਭਖਦੇ ਮਸਲਿਆਂ ਨੂੰ ਹੱਲ ਨਾ ਕਰਨ ਬਾਰੇ ਗੰਭੀਰ ਚਿੰਤਾ ਦਾ ਪ੍ਰਗਟਾਵਾ ਕਰਦੇ ਹੋਏ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਯੂਨਿਟ ਪ੍ਰਧਾਨ ਦਰਸ਼ਨ ਸਿੰਘ ਪੰਡੋਰੀ, ਜਨਰਲ ਸਕੱਤਰ ਸੁਰਿੰਦਰ ਸ਼ਰਮਾ, ਖ਼ਜ਼ਾਨਚੀ ਪਵਨ ਕੁਮਾਰ ਮਹਿਲ ਖ਼ੁਰਦ, ਨੱਥਾ ਸਿੰਘ ਮਹਿਲ ਖ਼ੁਰਦ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਵੇਲੇ ਪੈਨਸ਼ਨਰਾਂ ਨਾਲ ਕੀਤੇ ਵਾਅਦਿਆਂ ਨੂੰ ਚਾਰ ਸਾਲਾਂ ਤੋਂ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ, ਜਦੋਂ ਕਿ ਜਥੇਬੰਦੀ ਵਲੋਂ ਕਈ ਵਾਰ 'ਆਪ' ਸਰਕਾਰ ਦੇ ਮੰਤਰੀਆਂ, ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਨੂੰ ਮੰਗ-ਪੱਤਰ ਦੇਣ ਦੇ ਬਾਵਜੂਦ ਅਜੇ ਤੱਕ ਵੀ ਕੱਖ ਪੱਲੇ ਨਹੀਂ ਪਿਆ | ਆਗੂਆਂ ਨੇ ਸਰਕਾਰ ਪਾਸੋਂ ਮੰਗ ਕੀਤੀ ਕਿ ਮਹਿੰਗਾਈ ਭੱਤੇ ਡੀ.ਏ ਦੀਆਂ ਰਹਿੰਦੀਆਂ ਕਿਸ਼ਤਾਂ ਤੁਰੰਤ ਜਾਰੀ ਕੀਤੀਆਂ ਜਾਣ, 2.54 ਦਾ ਫੈਕਟਰ ਲਾਗੂ ਕਰ ਕੇ ਪੈਨਸ਼ਨ ਵਿਚ ਵਾਧਾ ਕੀਤਾ ਜਾਵੇ | ਉਨ੍ਹਾਂ ਦੱਸਿਆ ਕਿ 12 ਫਰਵਰੀ ਨੂੰ ਜਨਤਕ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਦਾ ਪੂਰਨ ਸਮਰਥਨ ਕੀਤਾ ਜਾਵੇਗਾ ਅਤੇ 13 ਫਰਵਰੀ ਨੂੰ ਪੰਜਾਬ ਸਰਕਾਰ ਮੁਲਾਜ਼ਮ ਫ਼ਰੰਟ ਦੇ ਸੱਦੇ 'ਤੇ ਡੀ.ਸੀ ਬਰਨਾਲਾ ਦੇ ਦਫ਼ਤਰ ਮੂਹਰੇ ਵਿਸ਼ਾਲ ਰੋਸ ਪ੍ਰਦਰਸ਼ਨ ਕਰ ਕੇ ਪੰਜਾਬ ਸਰਕਾਰ ਦੇ ਨਾਂਅ ਮੰਗ-ਪੱਤਰ ਸੌਂਪਿਆ ਜਾਵੇਗਾ | ਇਸ ਮੌਕੇ ਜਥੇਬੰਦੀ ਦੇ ਆਗੂਆਂ, ਵਰਕਰਾਂ ਨੂੰ ਜ਼ਿੰਮੇਵਾਰੀ ਸੌਂਪ ਕੇ ਆਪਣੇ ਹੱਕਾਂ ਦੀ ਪ੍ਰਾਪਤੀ ਲਈ 13 ਫਰਵਰੀ ਨੂੰ ਕਾਫ਼ਲਿਆਂ ਸਮੇਤ ਬਰਨਾਲਾ ਪਹੁੰਚਣ ਦੀ ਅਪੀਲ ਕੀਤੀ | ਇਸ ਮੌਕੇ ਅਮਰਜੀਤ ਸਿੰਘ ਮਹਿਲ ਖ਼ੁਰਦ, ਬਖਤੌਰ ਸਿੰਘ ਮੂੰਮ, ਦਲੀਪ ਸਿੰਘ ਠੁੱਲੀਵਾਲ, ਰਾਜ ਕੁਮਾਰ ਨਿਹਾਲੂਵਾਲ, ਰੂਪ ਸਿੰਘ ਗਹਿਲ, ਬਲਜੀਤ ਸਿੰਘ ਛਾਪਾ, ਜਸਵੰਤ ਸਿੰਘ, ਅਮਰਜੀਤ ਸਿੰਘ ਠੁੱਲੀਵਾਲ, ਜਗਦੇਵ ਸਿੰਘ ਠੁੱਲੀਵਾਲ, ਜੱਗਾ ਸਿੰਘ ਮਹਿਲ ਖ਼ੁਰਦ, ਜੀਤ ਸਿੰਘ ਕੁਰੜ, ਹਾਕਮ ਸਿੰਘ ਖਿਆਲੀ, ਇੰਦਰਜੀਤ ਸਿੰਘ ਕੁਤਬਾ, ਭੋਲਾ ਸਿੰਘ ਛੀਨੀਵਾਲ, ਨਛੱਤਰ ਸਿੰਘ ਛਾਪਾ, ਬਲਬੀਰ ਸਿੰਘ ਛਾਪਾ, ਮਹਿੰਦਰ ਸਿੰਘ ਕਲਾਲ ਮਾਜਰਾ, ਅਤੇ ਅਜਮੇਰ ਸਿੰਘ ਕਾਲਸਾਂ ਆਦਿ ਪੈਨਸ਼ਨਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ 50 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀ ਕਾਬੂ <br/>
Ad Position 24