ਬਰਨਾਲਾ, 5 ਫਰਵਰੀ (ਰਾਜ ਪਨੇਸਰ)-ਥਾਣਾ ਸਿਟੀ-2 ਬਰਨਾਲਾ ਪੁਲਿਸ ਵਲੋਂ ਇਕ ਵਿਅਕਤੀ ਨੂੰ 50 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਕੁਲਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਜਸਵਿੰਦਰ ਸਿੰਘ ਪੱੁਤਰ ਧਰਮਪਾਲ ਸਿੰਘ ਵਾਸੀ ਸੇਖਾ ਨਸ਼ਾ ਵੇਚਣ ਦਾ ਆਦੀ ਹੈ ਜੋ ਕਿ ਅੱਜ ਵੀ ਨਸ਼ਾ ਲਿਆ ਕੇ ਵੇਚਣ ਦੀ ਫ਼ਿਰਾਕ ਵਿਚ ਹੈ | ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਉਕਤ ਵਿਅਕਤੀ ਨੂੰ 50 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |