ਬਰਨਾਲਾ, 5 ਫਰਵਰੀ (ਅਸ਼ੋਕ ਭਾਰਤੀ)-ਆਰੀਆਭੱਟ ਗਰੱੁਪ ਆਫ਼ ਇੰਸਟੀਚਿਊਟ ਬਰਨਾਲਾ ਵਿਖੇ ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਵਿਭਾਗ ਦੇ ਸਹਿਯੋਗ ਨਾਲ ਰਜਨੀਸ਼ ਨਰੂਲਾ ਡੀਨ ਇੰਜੀਨੀਅਰਿੰਗ ਦੀ ਅਗਵਾਈ ਵਿਚ ਆਰਟੀਫੀਸ਼ੀਅਲ ਇੰਟੈਲੀਜੈਂਸ ਵਿਸ਼ੇ ਸਬੰਧੀ ਵਿਦਿਆਰਥੀਆਂ ਦੇ ਲੇਖ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਦਾ ਉਦੇਸ਼ ਨਵੀਨਤਾ, ਤਕਨੀਕੀ ਵਿਕਾਸ ਅਤੇ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰ ਕੇ ਸਵੈ-ਨਿਰਭਰ ਭਾਰਤ ਦੇ ਨਿਰਮਾਣ ਵਿਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਪਰਿਵਰਤਨਸ਼ੀਲ ਭੂਮਿਕਾ ਬਾਰੇ ਵਿਦਿਆਰਥੀਆਂ ਵਿਚ ਜਾਗਰੂਕਤਾ ਪੈਦਾ ਕਰਨਾ ਸੀ | ਜੇਤੂ ਵਿਦਿਆਰਥੀਆਂ ਨੂੰ ਸੰਸਥਾ ਦੇ ਚੇਅਰਮੈਨ ਰਾਕੇਸ਼ ਕੁਮਾਰ ਗੁਪਤਾ, ਡਾਇਰੈਕਟਰ ਡਾ: ਅਜੈ ਮਿੱਤਲ, ਡੀਨ ਅਕਾਦਮਿਕ ਡਾ: ਭਵੇਤ ਗਰਗ ਨੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ |