21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਮਜੀਠੀਆ ਦੀ ਜ਼ਮਾਨਤ ਪੰਜਾਬ ਦੀ ਰਾਜਨੀਤੀ 'ਚ ਵੱਡਾ ਮੋੜ ਸਾਬਤ ਹੋਵੇਗੀ-ਸੋਖੀ

Ad Position 21
No active advertisement
ਅਜੀਤ ਡੈਸਕ 06-02-2026

ਟੱਲੇਵਾਲ, 5 ਫਰਵਰੀ (ਸੋਨੀ ਚੀਮਾ)-ਪੰਜਾਬ ਦੀ ਖੇਤਰੀ ਪਾਰਟੀ ਦੇ ਧੜੱਲੇਦਾਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਹੋਈ ਜ਼ਮਾਨਤ ਪੰਜਾਬ ਦੀ ਰਾਜਨੀਤੀ ਵਿਚ ਇਕ ਵੱਡਾ ਮੋੜ ਲੈ ਕੇ ਆਈ ਹੈ, ਜਿਸ ਨਾਲ ਸੂਬੇ ਦੀ ਸੱਤਾਧਾਰੀ ਪਾਰਟੀ ਦੀ ਨੀਅਤ ਤੇ ਕਾਰਗੁਜ਼ਾਰੀ 'ਤੇ ਗੰਭੀਰ ਸਵਾਲ ਖੜੇ ਹੋਏ ਹਨ | ਇਹ ਸ਼ਬਦ ਸੁਖਬੀਰ ਸਿੰਘ ਸੋਖੀ ਸੂਬਾ ਸੀਨੀਅਰ ਮੀਤ ਪ੍ਰਧਾਨ ਯੂਥ ਵਿੰਗ ਨੇ ਗੱਲਬਾਤ ਕਰਦਿਆਂ ਆਖੇ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਵਿਚ ਮਜੀਠੀਆ ਦੀ ਰਿਹਾਈ ਤੋਂ ਬਾਅਦ ਨਵਾਂ ਜੋਸ਼ ਵੇਖਣ ਨੂੰ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆ ਕੇ ਲੋਕਾਂ ਨਾਲ ਕੀਤੇ ਵਾਅਦੇ ਭੁਲਾ ਦਿੱਤੇ ਤੇ ਵਿਰੋਧੀਆਂ ਨੂੰ ਝੂਠੇ ਮਾਮਲਿਆਂ ਵਿਚ ਫਸਾ ਕੇ ਧਿਆਨ ਭਟਕਾਉਣ ਦੀ ਕੋਸ਼ਿਸ਼ ਕੀਤੀ ਪਰ ਸੱਚ ਤੇ ਨਿਆਂ ਦੀ ਜਿੱਤ ਨੇ ਸਰਕਾਰ ਦੀ ਇਸ ਨੀਤੀ ਨੂੰ ਨੰਗਾ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਨੂੰ ਭਰਮਾਉਣ ਲਈ ਬਣਾਈ ਗਈ ਕਹਾਣੀ ਹੁਣ ਢਹਿ ਗਈ ਹੈ | ਲੋਕਾਂ ਵਿਚ ਇਹ ਸੰਦੇਸ਼ ਗਿਆ ਹੈ ਕਿ ਸੱਤਾ ਦੇ ਜ਼ੋਰ ਨਾਲ ਕਿਸੇ ਨੂੰ ਦੋਸ਼ੀ ਸਾਬਤ ਨਹੀਂ ਕੀਤਾ ਜਾ ਸਕਦਾ |

Ad Position 22
No active advertisement
ਪਿਛਲੀ ਖ਼ਬਰ ਸਿਵਿਲ ਡਿਫੈਂਸ ਦੀ 7 ਰੋਜ਼ਾ ਵਿਸ਼ੇਸ਼ ਸਿਖਲਾਈ ਦਾ ਆਗਾਜ਼ <br/> ਅਗਲੀ ਖ਼ਬਰ ਵਿਸ਼ਵ ਕੈਂਸਰ ਦਿਵਸ ਮਨਾਇਆ <br/>
Ad Position 24