26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਕਿਸਾਨਾਂ ਦੀ ਰਿਹਾਈ ਨੂੰ ਲੈ ਕੇ ਬਠਿੰਡਾ ਜਾ ਰਹੀ ਕਿਸਾਨ ਜਥੇਬੰਦੀ ਅਤੇ ਪੁਲਿਸ 'ਚ ਹੋਈ ਜ਼ਬਰਦਸਤ ਝੜਪ, ਸੈਂਕੜੇ ਕਿਸਾਨ ਕੀਤੇ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 07-02-2026
ਤਪਾ ਮੰਡੀ, 6 ਫਰਵਰੀ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਠਿੰਡਾ ਜੇਲ੍ਹ ਵਿਚ ਬੰਦ ਦੋ ਕਿਸਾਨ ਆਗੂਆਂ ਸ਼ਗਨਦੀਪ ਸਿੰਘ ਜਿਉਂਦ ਅਤੇ ਬਲਦੇਵ ਸਿੰਘ ਚਾਉਕੇ ਨੂੰ ਰਿਹਾਅ ਕਰਾਉਣ ਲਈ ਡੀ.ਸੀ. ਦਫ਼ਤਰ ਬਠਿੰਡਾ ਦੇ ਅੱਗੇ ਪੱਕਾ ਧਰਨਾ ਦੇਣਾ ਸੀ | ਜਿਸ ਦੇ ਸੰਬੰਧ ਵਿਚ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਦੀ ਅਗਵਾਈ ਵਿਚ ਇਕ ਵੱਡਾ ਜਥਾ ਬਠਿੰਡਾ ਲਈ ਜਾਣ ਲਈ ਤਪਾ ਦੇ ਬਰਨਾਲਾ ਬਠਿੰਡਾ ਮੁੱਖ ਮਾਰਗ 'ਤੇ ਤਪਾ ਵਿਖੇ ਪਹੁੰਚਿਆ | ਜਿੱਥੇ ਪਹਿਲਾਂ ਹੀ ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੀ ਅਗਵਾਈ ਹੇਠ ਪੁਲਿਸ ਵਲੋਂ ਕਿਸਾਨਾਂ ਨੂੰ ਅੱਗੇ ਰੋਕਣ ਲਈ ਹਾਈਟੈੱਕ ਨਾਕੇ ਨੂੰ ਪੁਲਿਸ ਛਾਉਣੀ 'ਚ ਤਬਦੀਲ ਕਰ ਕੇ ਰੱਖਿਆ ਹੋਇਆ ਸੀ ਅਤੇ ਬਕਾਇਦਾ ਬੈਰੀਕੇਡਿੰਗ ਅਤੇ ਟਰੱਕ ਲਾ ਕੇ ਸੜਕ ਨੂੰ ਦੋਨੋਂ ਪਾਸੇ ਸੀਲ ਕਰ ਕੇ ਰੱਖਿਆ ਹੋਇਆ ਸੀ | ਇਸ ਮੌਕੇ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਨੇ ਕਿਹਾ ਕਿ ਕਿਸਾਨ ਆਗੂਆਂ 'ਤੇ ਬਿਨਾਂ ਵਜ੍ਹਾ ਮਾਮਲਾ ਦਰਜ ਕੀਤਾ ਗਿਆ ਹੈ, ਉਹ ਸਾਰਾਸਰ ਝੂਠਾ ਹੈ | ਜਿਸ ਦੇ ਚੱਲਦਿਆਂ ਪਿਛਲੇ ਲਗਭਗ 9 ਮਹੀਨਿਆਂ ਤੋਂ ਦੋਨੋਂ ਕਿਸਾਨ ਜੇਲ੍ਹ ਵਿਚ ਬੰਦ ਹਨ, ਜਿਨ੍ਹਾਂ ਦੀ ਰਿਹਾਈ ਨੂੰ ਲੈ ਕੇ ਉਨ੍ਹਾਂ ਅੱਜ ਸੈਂਕੜਿਆਂ ਦੀ ਤਾਦਾਦ 'ਚ ਬਠਿੰਡਾ ਵਿਖੇ ਕੂਚ ਕਰਨਾ ਸੀ | ਇਸ ਮੌਕੇ ਜਥੇਬੰਦੀ ਨੇ ਪ੍ਰਸ਼ਾਸਨ ਅਤੇ ਸੂਬਾ ਸਰਕਾਰ ਖ਼ਿਲਾਫ਼ ਜੰਮ ਕੇ ਆਪਣੀ ਭੜਾਸ ਕੱਢੀ | ਕਿਸਾਨ ਜਿੳਾੁ ਹੀ ਬੈਰੀਕੇਡਿੰਗ ਤੋੜ ਕੇ ਅੱਗੇ ਵਧਣ ਲੱਗੇ ਤਾਂ ਉਨ੍ਹਾਂ ਦੀ ਪੁਲਿਸ ਨਾਲ ਜ਼ੋਰਦਾਰ ਝੜਪ ਹੋ ਗਈ | ਜਿਸ 'ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਸੈਂਕੜੇ ਕਿਸਾਨਾਂ ਨੂੰ ਉੱਥੇ ਹੀ ਹਿਰਾਸਤ ਵਿਚ ਲੈ ਲਿਆ ਗਿਆ ਅਤੇ ਬੱਸਾਂ ਰਾਹੀਂ ਅਲੱਗ-ਅਲੱਗ ਥਾਵਾਂ 'ਤੇ ਭੇਜ ਦਿੱਤਾ, ਜਦ ਕਿ ਕਾਫੀ ਕਿਸਾਨ ਅਤੇ ਕਿਸਾਨ ਅÏਰਤਾਂ ਬੈਰੀਕੇਡ ਤੋੜ ਕੇ ਅੱਗੇ ਵਧ ਗਏ ਸਨ, ਪ੍ਰੰਤੂ ਫਿਰ ਉਨ੍ਹਾਂ ਨੂੰ ਆਪਣੇ ਆਗੂਆਂ ਦੇ ਕਹਿਣ 'ਤੇ ਵਾਪਸ ਉਸੇ ਜਗ੍ਹਾ ਹੀ ਆਉਣਾ ਪਿਆ ਅਤੇ ਉੱਥੇ ਹੀ ਧਰਨਾ ਲਾ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਪੁਲਿਸ ਵਲੋਂ ਜੋ ਕਿਸਾਨ ਹਿਰਾਸਤ 'ਚ ਲਏ ਗਏ ਹਨ ਨੂੰ ਤੁਰੰਤ ਰਿਹਾਅ ਕੀਤਾ ਜਾਵੇ | ਜਥੇਬੰਦੀ ਦੀ ਜ਼ਿਲ੍ਹਾ ਆਗੂ ਬੀਬੀ ਕਮਲਜੀਤ ਕੌਰ ਨੇ ਕਿਹਾ ਕਿ ਜਿਨ੍ਹਾਂ ਸਮਾਂ ਉਨ੍ਹਾਂ ਦੇ ਕਿਸਾਨ ਭਰਾਵਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ, ਇਹ ਆਰ ਅਤੇ ਪਾਰ ਦੀ ਲੜਾਈ ਜਾਰੀ ਰਹੇਗੀ | ਇਸ ਮੌਕੇ ਤਹਿਸੀਲਦਾਰ ਓਾਕਾਰ ਸਿੰਘ ਤਪਾ ਅਤੇ ਪਾਵਰਕਾਮ ਦੇ ਐਸ.ਡੀ.ਓ. ਰਾਮ ਸਿੰਘ ਡਿਊਟੀ ਮੈਜਿਸਟ੍ਰੇਟ ਵਜੋਂ ਤੈਨਾਤ ਸਨ | ਕਿਸਾਨਾਂ ਅਤੇ ਪੁਲਿਸ 'ਚ ਹੋਈ ਝੜਪ ਮੌਕੇ ਮਿੰਨੀ ਸਹਾਰਾ ਕਲੱਬ ਦੀ ਐਂਬੂਲੈਂਸ ਮੌਕੇ 'ਤੇ ਮੌਜੂਦ ਰਹੀ | ਇਸ ਦੌਰਾਨ ਐਸ.ਐਸ.ਪੀ. ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਵਲੋਂ ਖ਼ੁਦ ਕਮਾਨ ਸੰਭਾਲੀ ਹੋਈ ਸੀ | ਇਸ ਮੌਕੇ ਐਸ.ਪੀ. ਅਸ਼ੋਕ ਸ਼ਰਮਾ, ਐਸ.ਪੀ. ਸੋਹਣ ਲਾਲ, ਡੀ.ਐਸ.ਪੀ. ਗੁਰਪ੍ਰੀਤ ਸਿੰਘ ਸਿੱਧੂ ਤਪਾ, ਡੀ.ਐਸ.ਪੀ ਬਲਜੀਤ ਸਿੰਘ ਢਿੱਲੋਂ, ਡੀ.ਐਸ.ਪੀ ਕੁਲਵੰਤ ਸਿੰਘ, ਡੀ.ਐਸ.ਪੀ ਜਸਪਾਲ ਸਿੰਘ ਮਹਿਲ ਕਲਾਂ, ਇੰਸਪੈਕਟਰ ਬਲਜੀਤ ਸਿੰਘ ਸੀ.ਆਈ.ਏ ਬਰਨਾਲਾ, ਥਾਣਾ ਮੁਖੀ ਸ਼ਰੀਫ਼ ਖ਼ਾਨ, ਇੰਸਪੈਕਟਰ ਜਗਜੀਤ ਘੁਮਾਣ, ਥਾਣਾ ਸ਼ਹਿਣਾ ਦੀ ਮੁਖੀ ਸਬ ਇੰਸਪੈਕਟਰ ਮੈਡਮ ਰੇਨੂੰ ਪਰੋਚਾ, ਥਾਣਾ ਮੁਖੀ ਇੰਸਪੈਕਟਰ ਹਰਸਿਮਰਨਜੀਤ ਸਿੰਘ ਭਦੌੜ, ਥਾਣਾ ਮੁਖੀ ਬਲਵਿੰਦਰ ਸਿੰਘ ਰੂੜੇਕੇ ਕਲਾਂ, ਥਾਣਾ ਮੁਖੀ ਲਖਵੀਰ ਸਿੰਘ ਧਨੌਲਾ, ਥਾਣਾ ਮੁਖੀ ਸਰਬਜੀਤ ਸਿੰਘ ਮਹਿਲ ਕਲਾਂ, ਥਾਣਾ ਮੁਖੀ ਲਖਵਿੰਦਰ ਸਿੰਘ ਬਰਨਾਲਾ ਸਿਟੀ-1, ਥਾਣਾ ਮੁਖੀ ਚਰਨਜੀਤ ਸਿੰਘ ਸਿਟੀ-2, ਸਬ ਇੰਸਪੈਕਟਰ ਨਿਰਮਲ ਸਿੰਘ, ਸਿਟੀ ਇੰਚਾਰਜ ਬਲਜੀਤ ਸਿੰਘ ਢਿੱਲੋਂ ਤੋਂ ਇਲਾਵਾ ਜਥੇਬੰਦੀ ਦੇ ਦਰਸ਼ਨ ਸਿੰਘ ਭੈਣੀ ਮਹਿਰਾਜ, ਸੌਦਾਗਰ ਸਿੰਘ, ਤਪਾ ਇਕਾਈ ਦੇ ਪ੍ਰਧਾਨ ਰਾਜ ਸਿੰਘ, ਜੱਗਾ ਸਿੰਘ ਅÏਜਲਾ, ਕਾਲਾ ਸਿੰਘ ਸਿੱਧੂ ਜਗਜੀਤਪੁਰਾ ਆਦਿ ਵੱਡੀ ਗਿਣਤੀ 'ਚ ਕਿਸਾਨ ਮੌਜੂਦ ਸਨ | ਖਬਰ ਲਿਖੇ ਜਾਣ ਤੱਕ ਜਥੇਬੰਦੀ ਵਲੋਂ ਮੁੱਖ ਮਾਰਗ 'ਤੇ ਧਰਨਾ ਜਾਰੀ ਸੀ | ਉੱਧਰ ਦੂਜੇ ਪਾਸੇ ਧਰਨੇ ਕਾਰਨ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ |

Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਟਰੇਡ ਯੂਨੀਅਨਾਂ ਵਲੋਂ 12 ਦੀ ਹੜਤਾਲ ਨੂੰ ਸਫਲ ਬਣਾਉਣ ਲਈ ਕਨਵੈਨਸ਼ਨ <br/> ਅਗਲੀ ਖ਼ਬਰ ਨਗਰ ਕੌਂਸਲ ਨੇ ਬਾਜ਼ਾਰ ਵਿਚੋਂ ਚੁੱਕਿਆ ਸਾਮਾਨ ਕੀਤਾ ਖੁਰਦ ਬੁਰਦ-ਸਾਬਕਾ ਪ੍ਰਧਾਨ ਆਸ਼ੂ ਭੂਤ <br/>
Ad Position 24