ਬਰਨਾਲਾ, 6 ਫਰਵਰੀ (ਅਸ਼ੋਕ ਭਾਰਤੀ)-ਕੇਂਦਰੀ ਟਰੇਡ ਯੂਨੀਅਨਾਂ ਵਲੋਂ 12 ਫਰਵਰੀ ਦੀ ਹੜਤਾਲ ਨੂੰ ਸਫਲ ਬਣਾਉਣ ਲਈ ਤਰਕਸ਼ੀਲ ਭਵਨ ਬਰਨਾਲਾ ਵਿਖੇ ਸਾਂਝੀ ਕਨਵੈੱਨਸ਼ਨ ਕੀਤੀ ਗਈ | ਇਸ ਮੌਕੇ ਸੀ.ਸੀ.ਟੀ.ਯੂ ਪੰਜਾਬ ਦੇ ਆਗੂ ਕਾਮਰੇਡ ਜਗਿੰਦਰ ਸਿੰਘ ਅÏਲਖ, ਏਕਟ ਦੇ ਸੂਬਾਈ ਆਗੂ ਕਾਮਰੇਡ ਖੁਸ਼ੀਆ ਸਿੰਘ ਬਰਨਾਲਾ, ਏਕਟੂ ਦੇ ਆਗੂ ਕਾਮਰੇਡ ਗੁਰਪ੍ਰੀਤ ਰੂੜੇਕੇ, ਦੇਵ ਰਾਜ ਵਰਮਾ, ਨਛੱਤਰ ਸਿੰਘ ਰਾਮ ਨਗਰ, ਏਕਟ ਦੇ ਆਗੂ ਕਾਮਰੇਡ ਖੁਸ਼ੀਆ ਸਿੰਘ ਬਰਨਾਲਾ, ਏਕਟੂ ਦੇ ਕਾਮਰੇਡ ਗੁਰਪ੍ਰੀਤ ਰੂੜੇਕੇ, ਕਾਮਰੇਡ ਰਾਜਿੰਦਰ ਸਿੰਘ ਅÏਲਖ ਨੇ ਕਿਹਾ ਦੇਸ਼ ਦੀ ਮੋਦੀ ਸਰਕਾਰ ਵਲੋਂ ਲਗਾਤਾਰ ਸਰਕਾਰੀ ਅਦਾਰਿਆਂ ਨੂੰ ਮੁੱਠੀ ਭਰ ਕਾਰਪੋਰੇਟ ਘਰਾਨਿਆਂ ਨੂੰ ਵੇਚ ਰਹੀ ਹੈ | ਸਕੂਲ, ਕਾਲਜ, ਬਿਜਲੀ ਬੋਰਡ, ਸੜਕਾਂ, ਹਸਪਤਾਲ ਇੱਥੋਂ ਤੱਕ ਕਿ ਪੀਣ ਵਾਲੇ ਪਾਣੀ ਨੂੰ ਵੀ ਲੋਕਾਂ ਤੋਂ ਦੂਰ ਕੀਤਾ ਜਾ ਰਿਹਾ ਹੈ | ਆਗੂਆਂ ਨੇ ਕਿਹਾ ਹਰ ਰੋਜ਼ ਮੋਦੀ ਸਰਕਾਰ ਵਲੋਂ ਨਵੇਂ ਕਾਨੰੂਨ ਲਿਆ ਕੇ ਕਿਰਤੀ ਲੋਕਾਂ ਤੋਂ ਸਾਰੇ ਅਧਿਕਾਰ ਖੋਹੇ ਜਾ ਰਹੇ ਹਨ | ਜਿਵੇਂ ਕਿ ਮਨਰੇਗਾ ਕਾਨੂੰਨ ਨੂੰ ਖ਼ਤਮ ਕਰ ਕੇ ਜੀ ਰਾਮ ਸਕੀਮ ਵਿਚ ਤਬਦੀਲੀ ਕੀਤਾ ਗਿਆ, ਬਿਜਲੀ ਸੋਧ ਬਿਲ 2025, 44 ਕਾਨੰੂਨਾਂ ਨੂੰ ਖ਼ਤਮ ਕਰ ਕੇ ਚਾਰ ਲੇਬਰ ਕੋਡ ਲਿਆਂਦੇ ਗਏ, ਜੋ ਕਾਰਪੋਰੇਟ ਘਰਾਨਿਆਂ ਦੇ ਪੱਖ 'ਚ ਹਨ | ਉਨ੍ਹਾਂ ਪੰਜਾਬ ਸਰਕਾਰ 'ਤੇ ਦੋਸ਼ ਲਗਾਉਂਦੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਹੀ ਲਾਗੂ ਕਰ ਰਹੀ ਹੈ | ਪੰਜਾਬ ਦੇ ਗ਼ਰੀਬ ਮਜ਼ਦੂਰਾਂ, ਕਿਸਾਨਾਂ ਨੂੰ ਝੂਠ ਬੋਲ ਕੇ ਸੱਤਾ ਹਾਸਲ ਕੀਤੀ ਹੈ | ਆਗੂਆਂ ਨੇ ਜ਼ਿਲ੍ਹਾ ਭਰ ਦੀਆਂ ਮਜ਼ਦੂਰ, ਕਿਸਾਨ, ਮੁਲਾਜ਼ਮ ਅਤੇ ਸੰਘਰਸ਼ ਸੀਲ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ 12 ਫਰਵਰੀ ਦੀ ਹੜਤਾਲ ਵਿਚ ਵੱਧ ਤੋਂ ਵੱਧ ਸ਼ਾਮਿਲ ਹੋਣ | ਇਸ ਮੌਕੇ ਕਾਮਰੇਡ ਜਗਰਾਜ ਰਾਮਾ, ਹਰਜੀਤ ਸਿੰਘ ਖਿਆਲੀ, ਇਕਬਾਲ ਕੌਰ ਉਦਾਸੀ, ਗੁਰਮੇਲ ਸਿੰਘ ਮਾਛੀਕੇ, ਸੁਦਾਗਰ ਸਿੰਘ ਭੋਤਨਾ, ਸ਼ਿੰਗਾਰਾ ਸਿੰਘ ਚੁਹਾਣਕੇ, ਜੀਤ ਸਿੰਘ ਪੱਖੋ ਕਲਾਂ, ਆਦਿ ਆਗੂ ਹਾਜ਼ਰ ਸਨ |